02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਚੰਡੀਗੜ੍ਹ ਮਾਰਕਾ ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ

ਰਾਜਪੁਰਾ, 1 ਸਤੰਬਰ (ਜੀ. ਪੀ.

ਅਜੀਤ ਡੈਸਕ 02-09-2026
ਰਾਜਪੁਰਾ, 1 ਸਤੰਬਰ (ਜੀ.ਪੀ. ਸਿੰਘ)- ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਚੰਡੀਗੜ੍ਹ ’ਚ ਵਿਕਣਯੋਗ 24 ਬੋਤਲਾਂ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਫੋਕਲ ਪੁਆਇੰਟ ਨੇੜੇ ਪੁੱਜੇ ਤਾਂ ਇਕ ਸਕੂਟਰੀ ਸਵਾਰ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਕੀਤੀ ਤਾਂ ਉਕਤ ਵਿਅਕਤੀ ਦੇ ਕਬਜੇ ਵਿੱਚੋਂ 24 ਬੋਤਲਾਂ ਚੰਡੀਗੜ੍ਹ ਵਿਚ ਵਿਕਣਯੋਗ ਸ਼ਰਾਬ ਮਾਰਕਾ ਰਾਜਧਾਨੀ ਵਿਸਕੀ ਦੀਆਂ ਬਰਾਮਦ ਹੋਈਆਂ। ਪੁਲਿਸ ਪਾਰਟੀ ਨੇ ਉਕਤ ਵਿਅਕਤੀ ਤੋਂ ਜਦੋਂ ਮੁੱਢਲੀ ਪੁੱਛਗਿੱਛ ਕੀਤੀ ਤਾਂ ਉਕਤ ਨੇ ਆਪਣੀ ਪਹਿਚਾਣ ਰਾਮਚੰਦ ਪੁੱਤਰ ਦੌਲਤ ਰਾਮ ਵਾਸੀ ਮਕਾਨ ਨੰਬਰ 2472 ਆਨੰਦ ਕਲੌਨੀ ਨੇੜੇ ਗੁਰਦੁਆਰਾ ਸਿੰਘ ਸਭਾ ਰਾਜਪੁਰਾ ਟਾਊਨ ਦੱਸੀ। ਪੁਲਿਸ ਨੇ ਰਾਮ ਚੰਦ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਏ. ਟੀ. ਐੱਮ. ਕਾਰਡ ਬਦਲ ਕੇ 1.54 ਲੱਖ ਰੁਪਏ ਦੀ ਠੱਗੀ ਅਗਲੀ ਖ਼ਬਰ ਰਾਹੁਲ ਗਾਂਧੀ ’ਤੇ ਪਰਚੇ ਦੇ ਵਿਰੁੱਧ ਜ਼ਿਲ੍ਹਾ ਕਾਂਗਰਸ ਵਲੋਂ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।