02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸਿਹਤ ਮੰਤਰੀ ਵਲੋਂ ‘ਮਿਸ਼ਨ ਕਲੀਨ ਪੰਜਾਬ’ ਦੇ ਚੌਥੇ ਦਿਨ ਤ੍ਰਿਪੜੀ ’ਚ ਸਫ਼ਾਈ ਮੁਹਿੰਮ ਜਾਰੀ

ਪਟਿਆਲਾ, 1 ਸਤੰਬਰ (ਮਨਦੀਪ ਸਿੰਘ ਖਰੌੜ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਚੌਥੇ ਦਿਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਤ੍ਰਿਪੜੀ ਵਿਖੇ ਪੱਥਰ ਪਾਰਕ ਤੋਂ ਕੋਹਲੀ ਸਵੀਟਸ ਤੱਕ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ।

ਅਜੀਤ ਡੈਸਕ 02-09-2026
ਪਟਿਆਲਾ, 1 ਸਤੰਬਰ (ਮਨਦੀਪ ਸਿੰਘ ਖਰੌੜ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਚੌਥੇ ਦਿਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਤ੍ਰਿਪੜੀ ਵਿਖੇ ਪੱਥਰ ਪਾਰਕ ਤੋਂ ਕੋਹਲੀ ਸਵੀਟਸ ਤੱਕ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ। ਇਸ ਮੌਕੇ ਬੀ. ਐਨ. ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਸਰਹਿੰਦ ਰੋਡ ਦੇ ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਹਿੱਸਾ ਲਿਆ। ਡਾ. ਬਲਬੀਰ ਸਿੰਘ ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ ਅਤੇ ਇਸ ਦੀ ਸਫ਼ਲਤਾ ਲਈ ਲੋਕਾਂ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਦੀ ਸ਼ੁਰੂਆਤ ਸਾਨੂੰ ਆਪਣੇ ਘਰ ਤੋਂ ਕਰਨੀ ਚਾਹੀਦੀ ਹੈ ਅਤੇ ਫਿਰ ਆਲੇ-ਦੁਆਲੇ, ਮੁਹੱਲੇ ਤੇ ਸ਼ਹਿਰ ਨੂੰ ਸਾਫ਼ ਰੱਖਣ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਕਦੇ ‘ਬਾਗਾਂ ਦੇ ਸ਼ਹਿਰ’ ਵਜੋਂ ਜਾਣਿਆ ਜਾਂਦਾ ਸੀ ਅਤੇ ਇਸ ਪਛਾਣ ਨੂੰ ਮੁੜ ਸਥਾਪਿਤ ਕਰਨ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਸਾਫ਼ ਵਾਤਾਵਰਣ ਲੋਕਾਂ ਦੀ ਸਿਹਤ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ ਅਤੇ ਸਫ਼ਾਈ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਸਮੇਂ ਦੀ ਲੋੜ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਿੱਥੇ ਸਫ਼ਾਈ ਹੋਵੇਗੀ, ਉੱਥੇ ਤੰਦਰੁਸਤੀ ਹੋਵੇਗੀ, ਜਦਕਿ ਗੰਦਗੀ ਬਿਮਾਰੀਆਂ ਨੂੰ ਸੱਦਾ ਦਿੰਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੂੜਾ, ਮੱਛਰਾਂ ਦੀ ਭਰਮਾਰ, ਸੀਵਰੇਜ ਲੀਕੇਜ ਜਾਂ ਖੜ੍ਹਾ ਪਾਣੀ ਨਜ਼ਰ ਆਉਣ ’ਤੇ ‘ਐੱਮ-ਸੇਵਾ’ ਐਪ ਰਾਹੀਂ ਫੋਟੋ ਸਮੇਤ ਸ਼ਿਕਾਇਤ ਦਰਜ ਕਰਵਾਉਣ। ਐਪ ਦੀ ਵਰਤੋਂ ਨਾ ਕਰ ਸਕਣ ਵਾਲੇ ਲੋਕ 8750975975 ’ਤੇ ਵੱਟਸਐਪ ਰਾਹੀਂ ਫੋਟੋ ਅਤੇ ਲੋਕੇਸ਼ਨ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼ਿਕਾਇਤ ’ਤੇ 24 ਘੰਟਿਆਂ ਦੇ ਅੰਦਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਆਓ, ਸਾਰੇ ਮਿਲ ਕੇ ਸਫ਼ਾਈ ਨੂੰ ਆਪਣੀ ਆਦਤ ਬਣਾਈਏ ਤੇ ਪੰਜਾਬ ਨੂੰ ਮੁੜ ਸਾਫ਼-ਸੁਥਰਾ, ਖੂਬਸੂਰਤ ਅਤੇ ਰੰਗਲਾ ਪੰਜਾਬ ਬਣਾਉਣ ਵਿਚ ਆਪਣਾ ਯੋਗਦਾਨ ਪਾਈਏ।
ਪਿਛਲੀ ਖ਼ਬਰ ਗੁਰੂ ਨਾਨਕ ਇੰਸਟੀਚਿਊਟ ਵਿਖੇ ਅੱਗ ਬੁਝਾਊ ਮੌਕ ਡਰਿੱਲ ਕਰਵਾਈ ਅਗਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਨੇ ਫਤਹਿਮਾਜਰੀ ‘ਚ ਬਣੀ ਧਰਮਸ਼ਾਲਾ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।