03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

‘ ਆਪ’ ਤੇ ਅਕਾਲੀ ਦਲ ਨੂੰ ਹਲਕਾ ਘਨੌਰ ’ਚ ਵੱਡਾ ਝਟਕਾ, ਸੈਂਕੜੇ ਵਰਕਰ ਭਾਜਪਾ ’ਚ ਹੋਏ ਸ਼ਾਮਿਲ

ਘਨੌਰ, 2 ਸਤੰਬਰ (ਸਰਦਾਰਾ ਸਿੰਘ ਲਾਛੜੂ)- ਹਲਕਾ ਘਨੌਰ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਪਿੰਡ ਸੰਜਰਪੁਰ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਪੰਚਾਇਤ ਮੈਂਬਰ ਪਰਵਿੰਦਰ ਕੌਰ ਤੇ ਪਿੰਡ ਹਰੀ ਮਾਜਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪੰਚਾਇਤ ਮੈਂਬਰ ਜੋਗਿੰਦਰ ਸਿੰਘ ਆਪਣੇ ਸੈਂਕੜੇ ਸਮਰਥਕਾਂ ਸਮੇਤ ਭਾਜਪਾ ਵਿਚ ਸ਼ਾਮਲ ਹੋ ਗਏ। ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਭਾਜਪਾ ਦੀ ਵਿਕਾਸਮੁਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ।

ਪਿੰਡ ਸੰਜਰਪੁਰ ਤੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਭਾਜਪਾ ’ਚ ਸ਼ਾਮਿਲ ਕਰਵਾਉਂਦੇ ਹੋਏ ਹਲਕਾ ਇੰਚਾਰਜ ਵਿਕਾਸ ਸ਼ਰਮਾ ਅਤੇ ਹੋਰ ਆਗੂ। ਅਜੀਤ ਤਸਵੀਰ 03-09-2026
ਘਨੌਰ, 2 ਸਤੰਬਰ (ਸਰਦਾਰਾ ਸਿੰਘ ਲਾਛੜੂ)- ਹਲਕਾ ਘਨੌਰ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਪਿੰਡ ਸੰਜਰਪੁਰ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਪੰਚਾਇਤ ਮੈਂਬਰ ਪਰਵਿੰਦਰ ਕੌਰ ਤੇ ਪਿੰਡ ਹਰੀ ਮਾਜਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪੰਚਾਇਤ ਮੈਂਬਰ ਜੋਗਿੰਦਰ ਸਿੰਘ ਆਪਣੇ ਸੈਂਕੜੇ ਸਮਰਥਕਾਂ ਸਮੇਤ ਭਾਜਪਾ ਵਿਚ ਸ਼ਾਮਲ ਹੋ ਗਏ। ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਭਾਜਪਾ ਦੀ ਵਿਕਾਸਮੁਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਪ੍ਰਤੀ ਲੋਕਾਂ ਦਾ ਵਿਸ਼ਵਾਸ ਲਗਾਤਾਰ ਵੱਧ ਰਿਹਾ ਹੈ। ਇਸ ਮੌਕੇ ਵਿਕਾਸ ਸ਼ਰਮਾ, ਹਲਕਾ ਇੰਚਾਰਜ ਭਾਜਪਾ ਘਨੌਰ ਨੇ ਕਿਹਾ ਕਿ ਪਿੰਡ ਸੰਜਰਪੁਰ ਅਤੇ ਹਰੀ ਮਾਜਰਾ ਦੇ ਆਗੂਆਂ ਦਾ ਭਾਜਪਾ ਪਰਿਵਾਰ ‘ਚ ਸ਼ਾਮਲ ਹੋਣਾ ਪਾਰਟੀ ਲਈ ਵੱਡੀ ਮਜ਼ਬੂਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਕੇ ਲੋਕ ਹੁਣ ਭਾਜਪਾ ਨੂੰ ਮਜ਼ਬੂਤ ਅਤੇ ਭਰੋਸੇਯੋਗ ਵਿਕਲਪ ਵਜੋਂ ਦੇਖ ਰਹੇ ਹਨ। ਭਾਜਪਾ ਪਰਿਵਾਰ ਦਿਨੋਂ-ਦਿਨ ਵੱਧ ਰਿਹਾ ਹੈ ਤੇ ਆਉਣ ਵਾਲੇ ਸਮੇਂ ‘ਚ ਹੋਰ ਵੱਡੀ ਗਿਣਤੀ ‘ਚ ਆਗੂ ਭਾਜਪਾ ਨਾਲ ਜੁੜਨਗੇ। ਪਾਰਟੀ ‘ਚ ਸ਼ਾਮਲ ਹਰ ਸਾਥੀ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਭਾਜਪਾ ਵਿਚ ਸ਼ਾਮਲ ਹੋਣ ਵਾਲੇ ਲਛਮਣ ਸਿੰਘ, ਦੇਵ ਰਾਮ, ਰੌਸ਼ਨ ਲਾਲ, ਕਰਨੈਲ ਸਿੰਘ, ਵਿਨੋਦ ਸਿੰਘ, ਪਵਨ ਕੁਮਾਰ ਬਬਲਾ, ਨਿਰਮਲ ਸਿੰਘ, ਬਿੱਟੂ ਸਿੰਘ, ਬਲਕਾਰ ਸਿੰਘ, ਸੁਰੇਸ਼ ਪਾਲ ਸਮੇਤ ਹੋਰ। ਪਰਵਿੰਦਰ ਕੌਰ (ਪੰਚਾਇਤ ਮੈਂਬਰ ‘ਆਪ’), ਸੁਰਿੰਦਰ ਸਿੰਘ, ਕਿਰਨਾ ਦੇਵੀ, ਸੀਤਾ ਦੇਵੀ, ਬਬਲੀ ਰਾਣੀ, ਕਰਨੈਲ ਸਿੰਘ, ਨਿਰਮਲ ਸਿੰਘ, ਬਿਕਰਮ ਸਿੰਘ, ਸੁਰਜੀਤ ਸਿੰਘ, ਗੁਰਸੇਵਕ ਸਿੰਘ, ਸੁਖਵਿੰਦਰ ਸਿੰਘ, ਧਰਮ ਸਿੰਘ, ਹਰਮੇਸ਼ ਸਿੰਘ ਆਦਿ। ਸਾਰਿਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਭਾਜਪਾ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਤਨਦੇਹੀ ਨਾਲ ਕੰਮ ਕਰਨਗੇ ਅਤੇ ਹਲਕਾ ਘਨੌਰ ‘ਚ ਭਾਜਪਾ ਨੂੰ ਮਜ਼ਬੂਤ ਬਣਾਉਣਗੇ। ਇਸ ਮੌਕੇ ਮੰਡਲ ਪ੍ਰਧਾਨ ਘਨੌਰ ਕਮਲਜੀਤ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਹਰਜਿੰਦਰ ਸਿੰਘ, ਹਰਪਾਲਪੁਰ ਮੰਡਲ ਪ੍ਰਧਾਨ ਰਜਨੀਸ਼ ਕੁਮਾਰ, ਹਰਦੀਪ ਸਿੰਘ, ਅਮਨਦੀਪ ਸਿੰਘ, ਗੁਰਜਿੰਦਰ ਸਿੰਘ, ਪ੍ਰਿੰਸ ਕੁਮਾਰ, ਗੁਰਤੇਜ ਸਿੰਘ, ਕਿਰਨਜੀਤ ਸਿੰਘ, ਟੇਕ ਚੰਦ, ਮਦਨ ਧੀਮਾਨ ਸਮੇਤ ਭਾਜਪਾ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ 58 ਸਾਲ ਦੀ ਉਮਰ ’ਚ ਸੇਵਾਮੁਕਤੀ ਦੇ ਫ਼ੈਸਲੇ ’ਤੇ ਮੁੜ ਵਿਚਾਰ ਦੀ ਮੰਗ ਅਗਲੀ ਖ਼ਬਰ ਕਿਰਨਪਾਲ ਕੌਰ ਤੇ ਹਰਜੀਤ ਕੌਰ ਦੀ ਸੇਵਾ ਮੁਕਤੀ ਮੌਕੇ ਸਿਹਤ ਵਿਭਾਗ ਨੇ ਵਿਦਾਇਗੀ ਪਾਰਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।