ਭਾਕਿਯੂ ਏਕਤਾ ਉਗਰਾਹਾਂ ਨੇ ਦਿੱਤਾ ਧਰਨਾ
ਪਟਿਆਲਾ, 4 ਸਤੰਬਰ (ਗੁਰਵਿੰਦਰ ਸਿੰਘ ਔਲਖ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਕੇਂਦਰ ਵਿਖੇ ਲਾਏ ਪੱਕੇ ਮੋਰਚੇ ਦੌਰਾਨ ਵਰ੍ਹਦੇ ਮੀਂਹ ਦੇ ਬਾਵਜੂਦ ਕਿਸਾਨਾਂ ਨੇ ਧਰਨਾ ਦੇ ਕੇ ਆਪਣੀਆਂ ਮੰਗਾਂ ਦੀ ਆਵਾਜ਼ ਬੁਲੰਦ ਕੀਤੀ। ਇਸ ਮੌਕੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਵੀ ਮੋਰਚੇ ਵਿਚ ਸ਼ਮੂਲੀਅਤ ਕਰਦਿਆਂ ਕਿਸਾਨ ਸੰਘਰਸ਼ ਦੀ ਹਮਾਇਤ ਕੀਤੀ।
ਭ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਟਿਆਲਾ ’ਚ ਲਾਏ ਪੱਕੇ ਮੋਰਚੇ ਦੌਰਾਨ ਵਰ੍ਹਦੇ ਮੀਂਹ ’ਚ ਕਿਸਾਨ ਰੋਸ ਪ੍ਰਗਟ ਕਰਦੇ ਹੋਏ। ਅਜੀਤ ਤਸਵੀਰ
05-09-2026
ਪਟਿਆਲਾ, 4 ਸਤੰਬਰ (ਗੁਰਵਿੰਦਰ ਸਿੰਘ ਔਲਖ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਕੇਂਦਰ ਵਿਖੇ ਲਾਏ ਪੱਕੇ ਮੋਰਚੇ ਦੌਰਾਨ ਵਰ੍ਹਦੇ ਮੀਂਹ ਦੇ ਬਾਵਜੂਦ ਕਿਸਾਨਾਂ ਨੇ ਧਰਨਾ ਦੇ ਕੇ ਆਪਣੀਆਂ ਮੰਗਾਂ ਦੀ ਆਵਾਜ਼ ਬੁਲੰਦ ਕੀਤੀ। ਇਸ ਮੌਕੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਵੀ ਮੋਰਚੇ ਵਿਚ ਸ਼ਮੂਲੀਅਤ ਕਰਦਿਆਂ ਕਿਸਾਨ ਸੰਘਰਸ਼ ਦੀ ਹਮਾਇਤ ਕੀਤੀ। ਮੰਚ ਤੋਂ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਗਦੀਪ ਸਿੰਘ ਛੰਨਾ ਨੇ ਮੋਰਚੇ ਵਿਚ ਪੁੱਜੇ ਸਮੂਹ ਮੁਲਾਜ਼ਮਾਂ ਦਾ ਧੰਨਵਾਦ ਕੀਤਾ। ਜ਼ਿਲ੍ਹਾ ਜਨਰਲ ਸਕੱਤਰ ਸੁਖਮਿੰਦਰ ਸਿੰਘ ਬਾਰਨ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਮੁਲਾਜ਼ਮਾਂ ਦੇ ਮੌਜੂਦਾ ਸੰਘਰਸ਼ ਵਿਚ ਆਪਣੀ ਸਮਰੱਥਾ ਅਨੁਸਾਰ ਭਰਵਾਂ ਸਹਿਯੋਗ ਕਰੇਗੀ। ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੇ ਆਗੂ ਹਾਕਮ ਸਿੰਘ ਧਨੇਠਾ ਅਤੇ ਪਾਵਰਕਾਮ ਟ੍ਰਾਂਸਕੋ ਠੇਕਾ ਕਾਮੇ ਯੂਨੀਅਨ ਦੇ ਆਗੂ ਬਲਿਹਾਰ ਸਿੰਘ ਨੇ ਕਿਹਾ ਕਿ ਨਿੱਜੀਕਰਨ ਦੀਆਂ ਨੀਤੀਆਂ ਤਹਿਤ ਬਿਜਲੀ ਤੇ ਜਲ ਸਪਲਾਈ ਵਿਭਾਗਾਂ ਨੂੰ ਪ੍ਰਭਾਵਿਤ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਖੇਤਰਾਂ ਵਿਚ ਨਿੱਜੀ ਕੰਪਨੀਆਂ ਨੂੰ ਦਾਖ਼ਲ ਕੀਤਾ ਜਾ ਰਿਹਾ ਹੈ। ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਪਰਮਜੀਤ ਸਿੰਘ ਨੇ ਕਿਹਾ ਕਿ ਸਰਕਾਰ ਅਤੇ ਉਸ ਦੇ ਮੰਤਰੀਆਂ ਵਲੋਂ ਮੁਲਾਜ਼ਮਾਂ ਦੇ ਸੰਘਰਸ਼ ਖ਼ਿਲਾਫ਼ ਕਥਿਤ ਤੌਰ ’ਤੇ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਆਗੂ ਤਲਵਿੰਦਰ ਸਿੰਘ ਖਰੌੜ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੇ ਹੱਕ ਪ੍ਰਭਾਵਿਤ ਕਰਕੇ ਵੱਡੇ ਸਰਮਾਏਦਾਰਾਂ ਨੂੰ ਲਾਭ ਪਹੁੰਚਾ ਰਹੀ ਹੈ ਅਤੇ ਸਿੱਖਿਆ ਖੇਤਰ ਨੂੰ ਨਿੱਜੀ ਹੱਥਾਂ ਵਿਚ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਜਸਬੀਰ ਸਿੰਘ ਖੋਖਰ, ਸੰਦੀਪ ਖੱਤਰੀ, ਬਬਲੀ ਬਾਹਰੀ, ਵਿਜੇ ਦੇਵ, ਰਜਿੰਦਰ ਸਿੰਘ ਜਵੰਦਾ, ਮਨਦੀਪ ਸਿੰਘ ਕਾਲੇਕੇ, ਜੀਤ ਸਿੰਘ ਬਠੋਈ, ਬਲਰਾਜ ਜੋਸ਼ੀ ਅਤੇ ਹਰਜੀਤ ਸਿੰਘ ਸਮੇਤ ਹੋਰ ਆਗੂ ਮੌਜੂਦ ਸਨ।