06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਧੀਆਂ ਦੀ ਇੱਜ਼ਤ ਤੇ ਇਨਸਾਫ਼ ਲਈ ਗੂੰਜੀ ਅਕਾਲੀ ਇਸਤਰੀ ਸ਼ਕਤੀ : ਬੀਬੀ ਬਲਜਿੰਦਰ ਕੌਰ ਚੱਠਾ

ਪਟਿਆਲਾ, 5 ਸਤੰਬਰ (ਅ. ਸ.

ਅਜੀਤ ਡੈਸਕ 06-09-2026
ਪਟਿਆਲਾ, 5 ਸਤੰਬਰ (ਅ.ਸ. ਆਹਲੂਵਾਲੀਆ)-ਪੰਜਾਬ ਦੀਆਂ ਧੀਆਂ-ਭੈਣਾਂ ਦੀ ਇੱਜ਼ਤ, ਸੁਰੱਖਿਆ ਅਤੇ ਇਨਸਾਫ਼ ਦੇ ਹੱਕ ਵਿਚ ਆਪਣੀ ਆਵਾਜ਼ ਨੂੰ ਹੋਰ ਬੁਲੰਦ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵਲੋਂ ਬਲਾਤਕਾਰ ਦੇ ਮਾਮਲਿਆਂ ਅਤੇ ਸਰਕਾਰ ਦੀ ਕਥਿਤ ਨਾਕਾਮੀ ਵਿਰੁੱਧ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਘਿਰਾਓ ਲਈ ਵੱਡੀ ਗਿਣਤੀ ਵਿਚ ਅਕਾਲੀ ਵਰਕਰਾਂ ਅਤੇ ਇਸਤਰੀ ਵਿੰਗ ਦੀਆਂ ਆਗੂ ਬੀਬੀਆਂ ਨੇ ਸ਼ਮੂਲੀਅਤ ਕੀਤੀ। ਇਸ ਰੋਸ ਪ੍ਰਦਰਸ਼ਨ ਵਿਚ ਪਟਿਆਲਾ ਦਿਹਾਤੀ ਤੋਂ ਬੀਬੀ ਬਲਜਿੰਦਰ ਕੌਰ ਚੱਠਾ ਨੇ ਇਸਤਰੀ ਵਿੰਗ ਦੀ ਸਮੂਹ ਟੀਮ ਸਮੇਤ ਪੂਰੇ ਜੋਸ਼, ਜਜ਼ਬੇ ਅਤੇ ਦ੍ਰਿੜ੍ਹ ਇਰਾਦੇ ਨਾਲ ਹਾਜ਼ਰੀ ਭਰੀ। ਇਸ ਮੌਕੇ ਉਨ੍ਹਾਂ ਨੇ ਬੀਬੀ ਹਰਸਿਮਰਤ ਕੌਰ ਬਾਦਲ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦਿਆਂ ਪੰਜਾਬ ਦੀਆਂ ਧੀਆਂ-ਭੈਣਾਂ ਲਈ ਇਨਸਾਫ਼ ਦੀ ਆਵਾਜ਼ ਨੂੰ ਹੋਰ ਤਾਕਤ ਦਿੱਤੀ। ਧੀਆਂ ਦੀ ਇੱਜ਼ਤ ਕਿਸੇ ਵੀ ਸਿਆਸੀ ਸਰਕਾਰ ਲਈ ਸਿਆਸਤ ਦਾ ਵਿਸ਼ਾ ਨਹੀਂ, ਸਗੋਂ ਜ਼ਿੰਮੇਵਾਰੀ ਅਤੇ ਇਨਸਾਫ਼ ਦਾ ਸਵਾਲ ਹੈ। ਜੇਕਰ ਕਿਸੇ ਧੀ ਨਾਲ ਜ਼ੁਲਮ ਹੁੰਦਾ ਹੈ ਤਾਂ ਉਸ ਦੀ ਆਵਾਜ਼ ਬਣਨਾ ਹਰ ਪੰਜਾਬੀ ਦਾ ਫਰਜ਼ ਹੈ। ਇਸ ਮੌਕੇ ਜਸਪਾਲ ਕੌਰ ਬਾਰਨ (ਇਸਤਰੀ ਵਿੰਗ ਪ੍ਰਧਾਨ, ਹਲਕਾ ਪਟਿਆਲਾ ਦਿਹਾਤੀ) ਅਤੇ ਬੀਬੀ ਪਰਮਜੀਤ ਕੌਰ, ਨੰਬਰਦਾਰ ਐਨਕਲੇਵ, ਕਾਂਤਾ ਰਾਣੀ, ਸੁਨੀਤਾ ਰਾਣੀ, ਸੁਰਿੰਦਰ ਕੌਰ, ਰਾਮਾਕੋਮਲ, ਕਮਲਦੀਪ ਕੌਰ, ਬਲਜਿੰਦਰ ਕੌਰ, ਸੁਮਨਜੀਤ ਕੌਰ, ਮਨਮੋਹਨ ਕੌਰ, ਸੰਤੋਸ਼, ਚਰਨਜੀਤ ਕੌਰ, ਜਸਵਿੰਦਰ ਕੌਰ, ਬਲਵਿੰਦਰ ਕੌਰ, ਸਰਬਜੀਤ ਕੌਰ, ਮਨਜੀਤ ਕੌਰ ਭਾਟੀਆ, ਹਰਭਜਨ ਕੌਰ, ਭੁਪਿੰਦਰ ਕੌਰ, ਰਮਿੰਦਰ ਕੌਰ, ਸੀਮਾ ਦੇਵੀ, ਸ਼ਮਿੰਦਰ ਕੌਰ, ਕਰਮਦੀਪ ਕੌਰ, ਸਵਰਨ ਲਤਾ, ਗੁਰਸ਼ਰਨ ਕੌਰ ਕੋਹਲੀ, ਦਲਬੀਰ ਕੌਰ, ਗੁਰਪ੍ਰੀਤ ਕੌਰ ਢਿੱਲੋਂ , ਬਲਵਿੰਦਰ ਕੌਰ, ਗੁਰਮੀਤ ਕੌਰ, ਭੋਲੀ, ਕਮਲਜੀਤ ਕੌਰ, ਕੁਲਵੰਤ ਕੌਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਨ੍ਹਾਂ ਸਮੇਤ ਇਸਤਰੀ ਵਿੰਗ ਦੀ ਸਮੂਹ ਟੀਮ ਨੇ ਧੀਆਂ-ਭੈਣਾਂ ਦੀ ਇੱਜ਼ਤ, ਸੁਰੱਖਿਆ ਅਤੇ ਇਨਸਾਫ਼ ਦੇ ਹੱਕ ਵਿਚ ਆਪਣੀ ਆਵਾਜ਼ ਬੁਲੰਦ ਕੀਤੀ ਅਤੇ ਬੀਬੀ ਹਰਸਿਮਰਤ ਕੌਰ ਬਾਦਲ ਦੇ ਨਾਲ ਡਟ ਕੇ ਖੜ੍ਹਨ ਦਾ ਦ੍ਰਿੜ੍ਹ ਸੰਕਲਪ ਪ੍ਰਗਟਾਇਆ।
ਪਿਛਲੀ ਖ਼ਬਰ ਸਕੂਲ ਦੀ ਲਾਪਰਵਾਹੀ ਕਾਰਨ ਪਟਿਆਲਾ-ਸਨੌਰ ਰੋਡ ’ਤੇ ਲੱਗਾ ਲੰਮਾ ਜਾਮ, ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ ਸੀ . ਜੀ . ਸੀ . ਲਾਂਡਰਾਂ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।