06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਡਾ. ਬੀ. ਐੱਸ. ਸੰਧੂ ਸਕੂਲ ਦੇ ਤਾਇਕਵਾਂਡੋ ਖਿਡਾਰੀ ਚਮਕੇ

ਦੇਵੀਗੜ੍ਹ, 5 ਸਤੰਬਰ (ਰਾਜਿੰਦਰ ਸਿੰਘ ਮੌਜੀ)-ਸਰਕਾਰੀ ਮਲਟੀਪਰਪਜ਼ ਸਕੂਲ, ਪਟਿਆਲਾ ਵਿਖੇ ਕਰਵਾਈਆਂ ਗਈਆਂ 70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦੌਰਾਨ ਡਾ. ਬੀ.

ਅਜੀਤ ਡੈਸਕ 06-09-2026
ਦੇਵੀਗੜ੍ਹ, 5 ਸਤੰਬਰ (ਰਾਜਿੰਦਰ ਸਿੰਘ ਮੌਜੀ)-ਸਰਕਾਰੀ ਮਲਟੀਪਰਪਜ਼ ਸਕੂਲ, ਪਟਿਆਲਾ ਵਿਖੇ ਕਰਵਾਈਆਂ ਗਈਆਂ 70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦੌਰਾਨ ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਜੁਲਾਹ ਖੇੜੀ ਦੇ ਤਾਇਕਵਾਂਡੋ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਖੇਡ ਕਲਾ ਦਾ ਮੁਜ਼ਾਹਰਾ ਕਰਦਿਆਂ ਕਈ ਤਗਮੇ ਆਪਣੇ ਨਾਮ ਕੀਤੇ। ਇਨ੍ਹਾਂ ਸਖ਼ਤ ਮੁਕਾਬਲਿਆਂ ਦੌਰਾਨ ਸਕੂਲ ਦੇ ਖਿਡਾਰੀਆਂ ਨੇ ਆਪਣੀ ਲਗਨ, ਅਨੁਸ਼ਾਸਨ ਅਤੇ ਲਗਾਤਾਰ ਅਭਿਆਸ ਦੇ ਦਮ ’ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ।ਜਿਸ ਵਿਚ ਮਾਨ ਸਿੰਘ, ਖੁਸ਼ਦੀਪ ਕੌਰ ਅਤੇ ਮਨਸੀਰਤ ਕੌਰ ਨੇ ਚਾਂਦੀ ਦੇ ਤਗ਼ਮੇ ਜਿੱਤੇ ਅਤੇ ਗੁਰਨੂਰ ਕੌਰ, ਗੁਰਮਨਪ੍ਰੀਤ ਕੌਰ, ਗੈਰੀ, ਯਸ਼ਮੀਤ ਕੌਰ, ਗੁਰਨੂਰ, ਨਵਦੀਪ, ਅਭਿਰਾਜਵੀਰ ਸਿੰਘ, ਅਭਿਜੋਤ ਸਿੰਘ, ਹਰਮਨ ਸਿੰਘ ਅਤੇ ਅਰਿਯਨ ਗੋਸਵਾਮੀ ਨੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਖਿਡਾਰੀਆਂ ਦੀ ਇਸ ਵੱਡੀ ਉਪਲੱਬਧੀ ਨਾਲ ਸਕੂਲ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਅਤੇ ਪ੍ਰਿੰਸੀਪਲ ਸ੍ਰੀਮਤੀ ਤਰਨਦੀਪ ਕੌਰ ਅਰੋੜਾ ਨੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਸਕੂਲ ਵਿੱਚ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਵਿਸ਼ੇਸ਼ ਮਹੱਤਵ ਦਿੱਤਾ ਜਾਂਦਾ ਹੈ, ਤਾਂ ਜੋ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਇਸ ਪ੍ਰਾਪਤੀ ‘ਤੇ ਸਪੋਰਟਸ ਕੋਆਰਡੀਨੇਟਰ ਅਵਤਾਰ ਸਿੰਘ ਅਤੇ ਡੀ.ਪੀ.ਈ. ਜਸਵੰਤ ਸਿੰਘ ਨੇ ਵੀ ਸਾਰੇ ਤਗਮਾ ਜੇਤੂ ਖਿਡਾਰੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਦੇ ਖੇਡ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਰੈੱਡ ਰੋਜ਼ ਇੰਗਲਿਸ਼ ਮਾਡਲ ਸਕੂਲ ’ਚ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਐੱਸ.ਐੱਸ.ਪੀ. ਪਟਿਆਲਾ ਹਰਮਨਦੀਪ ਸਿੰਘ ਹੰਸ ਵਲੋਂ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨਾਲ ਪਲੇਠੀ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।