06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

‘ ਡੀਜੀ ਪੰਜਾਬ’ ਪੋਰਟਲ ਡਿਜੀਟਲ ਕ੍ਰਾਂਤੀ ਵੱਲ ਮਾਨ ਸਰਕਾਰ ਦਾ ਅਹਿਮ ਕਦਮ : ਸੁਰਜੀਤ ਸਿੰਘ ਰੱਖੜਾ

ਪਟਿਆਲਾ, 5 ਸਤੰਬਰ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਮਾਨ ਸਰਕਾਰ ਵਲੋਂ ਲਾਂਚ ਕੀਤੇ ‘ਡੀਜੀ ਪੰਜਾਬ’ ਪੋਰਟਲ ਅਤੇ ਮੋਬਾਈਲ ਐਪ ਨੂੰ ਸੂਬੇ ਵਿਚ ਡਿਜੀਟਲ ਕ੍ਰਾਂਤੀ ਵੱਲ ਇਕ ਅਹਿਮ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਪੋਰਟਲ ਰਾਹੀਂ 12 ਵਿਭਾਗਾਂ ਦੀਆਂ 300 ਤੋਂ ਵੱਧ ਸਰਕਾਰੀ ਸੇਵਾਵਾਂ ਇਕੋ ਮੰਚ ’ਤੇ ਉਪਲੱਬਧ ਹੋਣ ਨਾਲ ਲੋਕਾਂ ਨੂੰ ਵੱਖ-ਵੱਖ ਪੋਰਟਲਾਂ ’ਤੇ ਜਾਣ, ਦਸਤੀ ਫਾਈਲਾਂ ਜਮ੍ਹਾਂ ਕਰਵਾਉਣ ਅਤੇ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਗੇੜੇ ਲਗਾਉਣ ਤੋਂ ਵੱਡੀ ਰਾਹਤ ਮਿਲੇਗੀ।

ਅਜੀਤ ਡੈਸਕ 06-09-2026
ਪਟਿਆਲਾ, 5 ਸਤੰਬਰ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਮਾਨ ਸਰਕਾਰ ਵਲੋਂ ਲਾਂਚ ਕੀਤੇ ‘ਡੀਜੀ ਪੰਜਾਬ’ ਪੋਰਟਲ ਅਤੇ ਮੋਬਾਈਲ ਐਪ ਨੂੰ ਸੂਬੇ ਵਿਚ ਡਿਜੀਟਲ ਕ੍ਰਾਂਤੀ ਵੱਲ ਇਕ ਅਹਿਮ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਪੋਰਟਲ ਰਾਹੀਂ 12 ਵਿਭਾਗਾਂ ਦੀਆਂ 300 ਤੋਂ ਵੱਧ ਸਰਕਾਰੀ ਸੇਵਾਵਾਂ ਇਕੋ ਮੰਚ ’ਤੇ ਉਪਲੱਬਧ ਹੋਣ ਨਾਲ ਲੋਕਾਂ ਨੂੰ ਵੱਖ-ਵੱਖ ਪੋਰਟਲਾਂ ’ਤੇ ਜਾਣ, ਦਸਤੀ ਫਾਈਲਾਂ ਜਮ੍ਹਾਂ ਕਰਵਾਉਣ ਅਤੇ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਗੇੜੇ ਲਗਾਉਣ ਤੋਂ ਵੱਡੀ ਰਾਹਤ ਮਿਲੇਗੀ। ਸ. ਰੱਖੜਾ ਨੇ ਕਿਹਾ ਕਿ ਇਸ ਪਲੇਟਫਾਰਮ ਦੀ ਸਭ ਤੋਂ ਵੱਡੀ ਖਾਸੀਅਤ ਹਰ ਸੇਵਾ ਲਈ ਨਿਰਧਾਰਤ ਸਮਾਂ-ਸੀਮਾ ਹੈ। ਨਾਗਰਿਕ ਘਰ ਬੈਠੇ ਆਪਣੀ ਅਰਜ਼ੀ ਦੀ ਸਥਿਤੀ ਟ੍ਰੈਕ ਕਰ ਸਕਣਗੇ, ਜਿਸ ਨਾਲ ਸਰਕਾਰੀ ਕੰਮਕਾਜ ਵਿਚ ਪਾਰਦਰਸ਼ਤਾ ਵਧੇਗੀ ਅਤੇ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਵਿਚ ਮਦਦ ਮਿਲੇਗੀ। ਸਰਕਾਰ ਵਲੋਂ ਆਉਣ ਵਾਲੇ ਸਮੇਂ ਵਿਚ ਸੇਵਾਵਾਂ ਦੀ ਗਿਣਤੀ 800 ਤੋਂ ਵੱਧ ਕਰਨ ਦਾ ਟੀਚਾ ਵੀ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੋਰਟਲ ’ਤੇ ਮਾਲ ਵਿਭਾਗ ਦੀਆਂ ਰਿਹਾਇਸ਼ੀ, ਆਮਦਨ, ਪੇਂਡੂ ਅਤੇ ਪੱਛੜੇ ਖੇਤਰ ਦੇ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁਢਾਪਾ ਅਤੇ ਵਿਧਵਾ ਪੈਨਸ਼ਨ, ਅੰਗਹੀਣਾਂ ਲਈ ਵਿੱਤੀ ਸਹਾਇਤਾ, ਪੁਲਿਸ ਵੈਰੀਫਿਕੇਸ਼ਨ ਤੇ ਚਰਿੱਤਰ ਸਰਟੀਫਿਕੇਟ, ਪਾਣੀ-ਸੀਵਰੇਜ ਕੁਨੈਕਸ਼ਨ, ਜਾਇਦਾਦ ਤਬਾਦਲਾ ਅਤੇ ਲੇਬਰ ਭਲਾਈ ਨਾਲ ਸੰਬੰਧਿਤ ਸੇਵਾਵਾਂ ਉਪਲੱਬਧ ਹਨ। ਸ. ਰੱਖੜਾ ਨੇ ਕਿਹਾ ਕਿ ਇਹ ਸਹੂਲਤ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿਚ ਵੱਸਦੇ ਹਰ ਨਾਗਰਿਕ ਨੂੰ ਸਰਕਾਰੀ ਸੇਵਾਵਾਂ ਆਸਾਨ, ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਪ੍ਰਾਪਤ ਕਰਨ ਵਿਚ ਮਦਦਗਾਰ ਸਾਬਿਤ ਹੋਵੇਗੀ।
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਸਕੂਲ ਫਤਿਹਪੁਰ ਵਿਖੇ ਮਨਾਇਆ ਅਧਿਆਪਕ ਦਿਵਸ ਅਗਲੀ ਖ਼ਬਰ ਸੇਂਟ ਕਬੀਰ ਕਾਲਜ ਵਿਖੇ ਅਧਿਆਪਕ ਦਿਵਸ ਅਤੇ ਅੰਤਰਰਾਸ਼ਟਰੀ ਸਾਖਰਤਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।