07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਜਸਪਾਲ ਸਿੰਘ ਭੰਗੂ ਨੇ ਵੱਖ-ਵੱਖ ਪਿੰਡਾਂ ’ਚ ਗੁੱਗਾ ਜਾਹਰ ਪੀਰ ਦੀਆਂ ਮਾੜੀਆਂ ’ਤੇ ਹਾਜ਼ਰੀ

ਘਨੌਰ, 6 ਸਤੰਬਰ (ਸਰਦਾਰਾ ਸਿੰਘ ਲਾਛੜੂ)- ਭਾਰਤੀ ਜਨਤਾ ਪਾਰਟੀ ਪਟਿਆਲਾ ਉੱਤਰੀ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਭੰਗੂ ਵਲੋਂ ਵਿਧਾਨ ਸਭਾ ਹਲਕਾ ਘਨੌਰ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਸਰਾਲਾ ਖੁਰਦ, ਕਾਮੀ ਕਲਾਂ, ਵੱਡਾ ਸਰਾਲਾ ’ਚ ਗੁੱਗਾ ਜਾਹਰ ਪੀਰ ਦੀਆਂ ਪਵਿੱਤਰ ਮਾੜੀਆਂ ‘ਤੇ ਪਹੁੰਚ ਕੇ ਸ਼ਰਧਾ ਸਹਿਤ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਤੇ ਇਲਾਕੇ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਦੌਰੇ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਮੋਹਤਬਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਭੰਗੂ ਦਾ ਨਿੱਘਾ ਸਵਾਗਤ ਕਰਦਿਆਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 07-09-2026
ਘਨੌਰ, 6 ਸਤੰਬਰ (ਸਰਦਾਰਾ ਸਿੰਘ ਲਾਛੜੂ)- ਭਾਰਤੀ ਜਨਤਾ ਪਾਰਟੀ ਪਟਿਆਲਾ ਉੱਤਰੀ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਭੰਗੂ ਵਲੋਂ ਵਿਧਾਨ ਸਭਾ ਹਲਕਾ ਘਨੌਰ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਸਰਾਲਾ ਖੁਰਦ, ਕਾਮੀ ਕਲਾਂ, ਵੱਡਾ ਸਰਾਲਾ ’ਚ ਗੁੱਗਾ ਜਾਹਰ ਪੀਰ ਦੀਆਂ ਪਵਿੱਤਰ ਮਾੜੀਆਂ ‘ਤੇ ਪਹੁੰਚ ਕੇ ਸ਼ਰਧਾ ਸਹਿਤ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਤੇ ਇਲਾਕੇ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਦੌਰੇ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਮੋਹਤਬਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਭੰਗੂ ਦਾ ਨਿੱਘਾ ਸਵਾਗਤ ਕਰਦਿਆਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਗੁੱਗਾ ਜਾਹਰ ਪੀਰ ਦਾ ਇਤਿਹਾਸ ਸਾਡੀ ਅਮੀਰ ਲੋਕ-ਸੰਸਕ੍ਰਿਤੀ ਅਤੇ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਅਜਿਹੇ ਧਾਰਮਿਕ ਅਸਥਾਨ ਸਮਾਜ ‘ਚ ਏਕਤਾ, ਸ਼ਾਂਤੀ ਅਤੇ ਆਪਸੀ ਪ੍ਰੇਮ-ਪਿਆਰ ਦਾ ਸੁਨੇਹਾ ਦਿੰਦੇ ਹਨ ਅਤੇ ਇੱਥੇ ਨਤਮਸਤਕ ਹੋ ਕੇ ਆਤਮਿਕ ਸ਼ਾਂਤੀ ਪ੍ਰਾਪਤ ਹੁੰਦੀ ਹੈ। ਇਸ ਮੌਕੇ ਅਵਤਾਰ ਸਿੰਘ ਜੰਡਮੰਗੋਲੀ, ਜ਼ਿਲ੍ਹਾ ਮੀਤ ਪ੍ਰਧਾਨ ਤੇਜਿੰਦਰ ਸਿੰਘ ਰਾਏਪੁਰ, ਜ਼ਿਲ੍ਹਾ ਪ੍ਰਧਾਨ ਕਿਸਾਨ ਮੋਰਚਾ ਜਸਵੀਰ ਸਿੰਘ ਲੱਖੀ ਜ਼ਿਲ੍ਹਾ ਸਕੱਤਰ ਹਰਵਿੰਦਰ ਸਿੰਘ ਸੰਧਾਰਸੀ, ਜ਼ਿਲ੍ਹਾ ਮੀਤ ਪ੍ਰਧਾਨ, ਅਤੇ ਪਾਰਟੀ ਦੇ ਸੀਨੀਅਰ ਆਗੂ ਸਾਹਿਲ ਸੂਦ ਸਮੇਤ ਵੱਡੀ ਗਿਣਤੀ ‘ਚ ਇਲਾਕਾ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਰਾਜਪੁਰਾ ਟਾਊਨ ਦੇ ਦੋ ਦਰਜਨ ਨੌਜਵਾਨ ਕਾਂਗਰਸ ’ਚ ਸ਼ਾਮਿਲ ਅਗਲੀ ਖ਼ਬਰ ਜਨਮ ਅਸ਼ਟਮੀ ਮੌਕੇ ਪਟਿਆਲਾ ਦੇ ਪ੍ਰਮੁੱਖ ਮੰਦਰਾਂ ’ਚ ਮੋਹਿਤ ਮੋਹਿੰਦਰਾ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।