07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸਕੂਲਾਂ ’ਚੋਂ ਖਿਡਾਰੀ ਲੱਭਣ ਦੇ ਸਰਕਾਰ ਦੇ ਦਾਅਵੇ ਨਿਕਲੇ ਝੂਠੇ- ਡਾ. ਮੱਟੂ

ਪਾਤੜਾਂ, 6 ਸਤੰਬਰ (ਜਗਦੀਸ਼ ਸਿੰਘ ਕੰਬੋਜ)- ਬੌਧਿਕ ਵਿਕਾਸ ਲਈ ਜਿਸ ਤਰ੍ਹਾਂ ਪੜ੍ਹਾਈ ਜ਼ਰੂਰੀ ਹੈ ਉਸੇ ਤਰ੍ਹਾਂ ਸਰੀਰਕ ਤੰਦਰੁਸਤੀ ਲਈ ਖੇਡਾਂ ਸਾਡੀ ਜ਼ਿੰਦਗੀ ਵਿਚ ਬਹੁਤ ਅਹਿਮ ਰੋਲ ਅਦਾ ਕਰਦੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸ਼ੁਤਰਾਣਾ ਦੇ ਸਰਗਰਮ ਨੌਜਵਾਨ ਆਗੂ ਡਾ.

ਅਜੀਤ ਡੈਸਕ 07-09-2026
ਪਾਤੜਾਂ, 6 ਸਤੰਬਰ (ਜਗਦੀਸ਼ ਸਿੰਘ ਕੰਬੋਜ)- ਬੌਧਿਕ ਵਿਕਾਸ ਲਈ ਜਿਸ ਤਰ੍ਹਾਂ ਪੜ੍ਹਾਈ ਜ਼ਰੂਰੀ ਹੈ ਉਸੇ ਤਰ੍ਹਾਂ ਸਰੀਰਕ ਤੰਦਰੁਸਤੀ ਲਈ ਖੇਡਾਂ ਸਾਡੀ ਜ਼ਿੰਦਗੀ ਵਿਚ ਬਹੁਤ ਅਹਿਮ ਰੋਲ ਅਦਾ ਕਰਦੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸ਼ੁਤਰਾਣਾ ਦੇ ਸਰਗਰਮ ਨੌਜਵਾਨ ਆਗੂ ਡਾ. ਜਤਿੰਦਰ ਸਿੰਘ ਮੱਟੂ ਨੇ ਕਸਬਾ ਘੱਗਾ ਵਿਖੇ ਸ਼ਾਮ ਸਮੇਂ ਵਾਲੀਬਾਲ ਗਰਾਊਂਡ ਵਿਚ ਹਾਜ਼ਰ ਕਈ ਪਿੰਡਾਂ ਦੇ ਇਕੱਠੇ ਹੋਏ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਖ਼ਿਲਾਫ਼ ਜਾਗਰੂਕ ਕਰਦਿਆਂ ਕੀਤਾ। ਡਾ. ਜਤਿੰਦਰ ਸਿੰਘ ਮੱਟੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਕੇ ਤੰਦਰੁਸਤ ਪੰਜਾਬ ਬਣਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਨਹੀਂ ਕਰ ਸਕੀ। ‘ਆਪ’ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ ਵਿਚ ਕਿਹਾ ਸੀ ਕਿ ਅਸੀਂ ਹਰ ਸਾਲ ਸਰਕਾਰੀ ਸਕੂਲਾਂ ਵਿਚੋਂ 500 ਹੋਣਹਾਰ ਖਿਡਾਰੀਆਂ ਦੀ ਚੋਣ ਕਰਿਆ ਕਰਾਂਗੇ ਜਿਨ੍ਹਾਂ ਨੂੰ ਸਰਕਾਰ ਵਲੋਂ ਅਪਣਾ ਕੇ ਵਿਸ਼ਵ ਪੱਧਰੀ ਟਰੇਨਿੰਗ ਦਿਵਾਈ ਜਾਵੇਗੀ ਤਾਂ ਜੋ ਖੇਡਾਂ ਵਿਚ ਸਾਡੇ ਹੋਣਹਾਰ ਖਿਡਾਰੀ ਆਪਣਾ ਭਵਿੱਖ ਬਣਾ ਸਕਣ ਪਰ ਸਾਢੇ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਬਾਅਦ ਵੀ ਸਰਕਾਰ ਇਹ ਨਹੀਂ ਦੱਸ ਸਕੀ ਕਿ ਅਸੀਂ ਆਪਣੇ ਕਾਰਜਕਾਲ ਵਿਚ ਕਿੰਨੇ ਸਰਕਾਰੀ ਸਕੂਲਾਂ ਦੇ ਹੋਣਹਾਰ ਖਿਡਾਰੀਆਂ ਨੂੰ ਅਡਾਪਟ ਕੀਤਾ ਹੈ। ਡਾ. ਜਤਿੰਦਰ ਸਿੰਘ ਮੱਟੂ ਨੇ ਕਿਹਾ ਕਿ ਅੱਜ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਦਲਦਲ ਵਿਚ ਧਸਦੇ ਚਲੇ ਜਾ ਰਹੇ ਹਨ। ਉਨ੍ਹਾਂ ਬੱਚਿਆਂ ਤੇ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਨੌਜਵਾਨ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਸਮਾਂ ਜ਼ਰੂਰ ਦੇਣ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਵਾਲੀਬਾਲ ਭੇਂਟ ਕੀਤੀ ਗਈ, ਜਿਸ ’ਤੇ ਮੌਜੂਦ ਖਿਡਾਰੀਆਂ ਵਲੋਂ ਹਲਕੇ ਦੇ ਲੋਕ ਆਗੂ ਡਾ. ਜਤਿੰਦਰ ਸਿੰਘ ਮੱਟੂ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਅਗਵਾਈ ਹੇਠ ਸਾਫ਼-ਸੁਥਰੇ ਪੰਜਾਬ ਦੀ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ- ਹਡਾਣਾ ਅਗਲੀ ਖ਼ਬਰ ਸਰਕਾਰੀ ਸਕੂਲ ਮੂੰਗੋ ’ਚ ਅਧਿਆਪਕ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।