08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਰਾਜ ਪੁਰਸਕਾਰੀ ਅਧਿਆਪਕ ਗੁਰਦੀਪ ਸਿੰਘ ਅੰਟਾਲ ਦਾ ਪਿੰਡ ਪਹੁੰਚਣ ’ਤੇ ਕੀਤਾ ਸਵਾਗਤ

ਘਨੌਰ, 7 ਸਤੰਬਰ (ਸਰਦਾਰਾ ਸਿੰਘ ਲਾਛੜੂ)-ਅਧਿਆਪਕ ਦਿਵਸ ਮੌਕੇ ਸਰਕਾਰੀ ਐਲੀਮੈਂਟਰੀ ਸਕੂਲ ਨੌਰੰਗਵਾਲ, ਬਲਾਕ ਘਨੌਰ ਦੇ ਅਧਿਆਪਕ ਗੁਰਦੀਪ ਸਿੰਘ ਅੰਟਾਲ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਗੁਰਦੀਪ ਸਿੰਘ ਪਿਛਲੇ 10 ਸਾਲਾਂ ਤੋਂ ਸਰਕਾਰੀ ਐਲੀਮੈਂਟਰੀ ਸਕੂਲ ਨੌਰੰਗਵਾਲ (ਬਲਾਕ ਘਨੌਰ) ਵਿਖੇ ਸੇਵਾ ਨਿਭਾ ਰਹੇ ਹਨ।

ਅਜੀਤ ਡੈਸਕ 08-09-2026
ਘਨੌਰ, 7 ਸਤੰਬਰ (ਸਰਦਾਰਾ ਸਿੰਘ ਲਾਛੜੂ)-ਅਧਿਆਪਕ ਦਿਵਸ ਮੌਕੇ ਸਰਕਾਰੀ ਐਲੀਮੈਂਟਰੀ ਸਕੂਲ ਨੌਰੰਗਵਾਲ, ਬਲਾਕ ਘਨੌਰ ਦੇ ਅਧਿਆਪਕ ਗੁਰਦੀਪ ਸਿੰਘ ਅੰਟਾਲ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਗੁਰਦੀਪ ਸਿੰਘ ਪਿਛਲੇ 10 ਸਾਲਾਂ ਤੋਂ ਸਰਕਾਰੀ ਐਲੀਮੈਂਟਰੀ ਸਕੂਲ ਨੌਰੰਗਵਾਲ (ਬਲਾਕ ਘਨੌਰ) ਵਿਖੇ ਸੇਵਾ ਨਿਭਾ ਰਹੇ ਹਨ। ਸਟੇਟ ਅਵਾਰਡ ਮਿਲਣ ‘ਤੇ ਪਿੰਡ ਵਿਚ ਖੁਸ਼ੀ ਦਾ ਮਾਹੌਲ ਹੈ। ਅੱਜ ਪਿੰਡ ਵਾਸੀਆਂ ਵਲੋਂ ਅਵਾਰਡ ਲੈ ਕੇ ਸਕੂਲ ਪਹੁੰਚਣ ‘ਤੇ ਮਾਸਟਰ ਗੁਰਦੀਪ ਸਿੰਘ ਅੰਟਾਲ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪਿੰਡ ਦੀ ਪੰਚਾਇਤ, ਪਤਵੰਤੇ ਸੱਜਣ ਤੇ ਸਕੂਲ ਦੇ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਭਾਈ ਰਾਮ ਕ੍ਰਿਸ਼ਨ ਗੁਰਮਤਿ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵਫ਼ਦ ਨਾਲ ਮੋਹਣਜੀਤ ਸਿੰਘ ਸ਼ੇਰੋਂ ਦੀ ਸਿਹਤ ਦਾ ਹਾਲ ਜਾਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।