08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਭਾਈ ਰਾਮ ਕ੍ਰਿਸ਼ਨ ਗੁਰਮਤਿ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਪਟਿਆਲਾ, 7 ਅਗਸਤ (ਕੁਲਵੀਰ ਸਿੰਘ ਧਾਲੀਵਾਲ)- ਭਾਈ ਰਾਮ ਕਿਸ਼ਨ ਗੁਰਮਤਿ ਪਬਲਿਕ ਸੀਨੀਅਰ ਸੈਕਡਰੀ ਸਕੂਲ ਪਟਿਆਲਾ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਧਾਨ ਮਹੰਤ ਚਮਕੌਰ ਸਿੰਘ ਸੇਵਾ ਪੰਥੀ ਨੇ ਕਿਹਾ ਕਿ ਅਧਿਆਪਕ ਜੀਵਨ ਨੂੰ ਆਕਾਰ ਦੇਣ ਵਾਲੇ ,ਜੀਵਨ ਦੇ ਮਾਰਗ ਦਰਸ਼ਕ ਅਤੇ ਗਿਆਨ ਦਾ ਪ੍ਰਕਾਸ਼ ਕਰਾਉਣ ਵਾਲੇ ਹੁੰਦੇ ਹਨ।

ਅਜੀਤ ਡੈਸਕ 08-09-2026
ਪਟਿਆਲਾ, 7 ਅਗਸਤ (ਕੁਲਵੀਰ ਸਿੰਘ ਧਾਲੀਵਾਲ)- ਭਾਈ ਰਾਮ ਕਿਸ਼ਨ ਗੁਰਮਤਿ ਪਬਲਿਕ ਸੀਨੀਅਰ ਸੈਕਡਰੀ ਸਕੂਲ ਪਟਿਆਲਾ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਧਾਨ ਮਹੰਤ ਚਮਕੌਰ ਸਿੰਘ ਸੇਵਾ ਪੰਥੀ ਨੇ ਕਿਹਾ ਕਿ ਅਧਿਆਪਕ ਜੀਵਨ ਨੂੰ ਆਕਾਰ ਦੇਣ ਵਾਲੇ ,ਜੀਵਨ ਦੇ ਮਾਰਗ ਦਰਸ਼ਕ ਅਤੇ ਗਿਆਨ ਦਾ ਪ੍ਰਕਾਸ਼ ਕਰਾਉਣ ਵਾਲੇ ਹੁੰਦੇ ਹਨ। ਵਿਦਿਆ ਦੇ ਦਾਤੇ, ਗਿਆਨ ਦੇ ਚਾਨਣ, ਮਾਰਗ ਦਰਸ਼ਕ, ਸਿੱਖਿਆ ਦੀ ਜੋਤ, ਪ੍ਰੇਰਨਾ ਸਰੋਤ, ਸਫਲਤਾ ਦਾ ਰਾਹ ਦਿਖਾਉਣ ਵਾਲੇ ਅਧਿਆਪਕ ਉਹ ਦੀਵਾ ਹਨ ਜੋ ਵਿਦਿਆਰਥੀਆਂ ਨੂੰ ਗਿਆਨ ਅਤੇ ਸੰਸਕਾਰ ਦੇ ਚਾਨਣ ਦੇ ਕੇ ਉਹਨਾਂ ਦਾ ਭਵਿੱਖ ਚੰਗੇਰਾ ਬਣਾਉਂਦੇ ਹਨ। ਇਸ ਮੌਕੇ ਵਿਦਿਆਰਥੀਆਂ ਲਈ ਭਾਸ਼ਣ ਮੁਕਾਬਲਾ ਅਤੇ ਨਿਬੰਧ ਲੇਖਣ ਮੁਕਾਬਲਾ ਕਰਵਾਇਆ ਗਿਆ ਅਤੇ ਸਕੂਲ ਦੇ ਪ੍ਰਿੰਸੀਪਲ ਹਿੰਮਤ ਕੌਰ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ। ਇਸ ਮੌਕੇ ਬੀ.ਐਡ. ਦੇ ਵਿਦਿਆਰਥੀਆਂ ਨੇ ਅਧਿਆਪਕਾਂ ਲਈ ਖਾਸ ਪ੍ਰੋਗਰਾਮ ਤਿਆਰ ਕੀਤਾ। ਡਾਇਰੈਕਟਰ ਰਮਣੀਕ ਘੁੰਮਣ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਸੁਨਹਿਰੇ ਭਵਿੱਖ ਦਾ ਆਸ਼ੀਰਵਾਦ ਦਿੱਤਾ। ਇਸ ਪ੍ਰੋਗਰਾਮ ਦੇ ਅੰਤ ਤੇ ਮਹੰਤ ਬਾਬਾ ਚਮਕੌਰ ਸਿੰਘ ਸੇਵਾ ਪੰਥੀ ਨੇ ਸਟਾਫ਼ ਮੈਂਬਰਾਂ ਨੂੰ ਤੋਹਫੇ ਵੀ ਦਿੱਤੇ।
ਪਿਛਲੀ ਖ਼ਬਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ’ਚ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਰਾਜ ਪੁਰਸਕਾਰੀ ਅਧਿਆਪਕ ਗੁਰਦੀਪ ਸਿੰਘ ਅੰਟਾਲ ਦਾ ਪਿੰਡ ਪਹੁੰਚਣ ’ਤੇ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।