09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਕਾਂਗਰਸ ਪਾਰਟੀ ਦੀ ਹਾਈ ਕਮਾਨ ਵਲੋਂ ਲਾਈ ਡਿਊਟੀ ਨੂੰ ਤਨਦੇਹੀ ਨਾਲ ਨਿਭਾ ਰਿਹਾ ਹਾਂ- ਦਰਸ਼ਨ ਸਿੰਘ ਸਿੱਧੂ

ਪਾਤੜਾਂ, 8 ਸਤੰਬਰ (ਜਗਦੀਸ਼ ਸਿੰਘ ਕੰਬੋਜ)- ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਦਰਸ਼ਨ ਸਿੰਘ ਸਿੱਧੂ ਚੇਅਰਮੈਨ ਐੱਸ. ਸੀ.

ਦਰਸ਼ਨ ਸਿੰਘ ਸਿੱਧੂ ਚੇਅਰਮੈਨ ਐਸ.ਸੀ. ਵਿੰਗ ‘ਅਜੀਤ’ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਜਗਦੀਸ਼ ਸਿੰਘ ਕੰਬੋਜ 09-09-2026
ਪਾਤੜਾਂ, 8 ਸਤੰਬਰ (ਜਗਦੀਸ਼ ਸਿੰਘ ਕੰਬੋਜ)- ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਦਰਸ਼ਨ ਸਿੰਘ ਸਿੱਧੂ ਚੇਅਰਮੈਨ ਐੱਸ.ਸੀ. ਵਿੰਗ ਪੰਜਾਬ ਕਾਂਗਰਸ ਨੇ ਕਿਹਾ ਹੈ ਕਿ ਸਮੁੱਚੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਇਕ ਲਹਿਰ ਬਣ ਚੁੱਕੀ ਹੈ ਜਿਸ ਨੂੰ ਦੇਖਦਿਆਂ ਸਾਫ਼ ਦਿਖਾਈ ਦੇ ਰਿਹਾ ਹੈ ਕਿ 202 7 ’ ਚ ਪੰਜਾਬ ਵਿਚ ਕਾਂਗਰਸ ਪਾਰਟੀ ਸਤ੍ਹਾ ਵਿਚ ਆ ਰਹੀ ਹੈ ਅਤੇ ਜੇਕਰ ਪਾਰਟੀ ਹਾਈ ਕਮਾਨ ਇਸ ਵਾਰ ਮੈਨੂੰ ਟਿਕਟ ਦੇ ਕੇ ਚੋਣ ਮੈਦਾਨ ਵਿਚ ੳੇਤਾਰਦੀ ਹੈ ਤਾਂ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲ੍ਹੀ ਵਿਚ ਪਾਈ ਜਾਵੇਗੀ। ਉਨ੍ਹਾਂ ਪੰਜਾਬ ਦੇ ਹਾਲਤਾਂ ਦੀ ਗੱਲ ਕਰਦਿਆਂ ਕਿਹਾ ਕਿ ਸੂਬੇ ਵਿਚ ਆਮ ਆਦਮੀ ਪਾਰਟੀ ਹਰ ਪਾਸੇ ਫ਼ੇਲ੍ਹ ਚੁੱਕੀ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕਰਨ ਤੋਂ ਭੱਜ ਚੁੱਕੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵਾਅਦੇ ਪੂਰੇ ਕਰਨ ਦੀ ਮੰਗ ਕਰਨ ਵਾਲੇ ਮੋਹਨਜੀਤ ਸਿੰਘ ਸ਼ੇਰੋਂ ’ਤੇ ਤਸ਼ੱਦਦ ਢਾਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਲੋਕਾਂ ਦੀਆਂ ਮੁਸ਼ਕਲਾਂ ਸ਼ਹਿਰਾਂ ਦੇ ਵਾਰਡਾਂ ਅਤੇ ਪਿੰਡਾਂ ਵਿਚ ਜਾ ਕੇ ਸੁਣੀਆਂ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਲੋਕ ਬਹੁਤ ਪ੍ਰਭਾਵਿਤ ਹੋ ਰਹੇ ਹਨ ਤੇ ਪਾਰਟੀ ਵਲੋਂ ਲਾਈ ਗਈ ਡਿਊਟੀ ਨੂੰ ਨਿਭਾਉਂਦਿਆਂ ਮੇਰੇ ਵਲੋਂ ਹਲਕਾ ਸ਼ੁਤਰਾਣਾ ਵਿਚ ਜਾ ਕੇ ਹਰ ਬੂਥ ’ਤੇ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ, ਜਿਸ ਦੀ ਬਦੌਲਤ ਲੋਕ ਆਪ ਮੁਹਾਰੇ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ।
ਪਿਛਲੀ ਖ਼ਬਰ 5 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ ਬਰਾਮਦ ਅਗਲੀ ਖ਼ਬਰ ਸਮਾਣਾ ’ਚ ਚੋਰਾਂ ਦੇ ਹੌਂਸਲੇ ਬੁਲੰਦ-ਵਿਧਵਾ ਦੇ ਘਰ ’ਚੋਂ ਲੱਖਾਂ ਰੁਪਏ ਦਾ ਸੋਨਾ ਤੇ ਨਕਦੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।