09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਚੇਅਰਮੈਨ ਬਰਸਟ ਵਲੋਂ ਹਲਕਾ ਸਮਾਣਾ ਵਿਖੇ ਤਿੰਨ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਸਮਾਣਾ, 8 ਸਤੰਬਰ (ਹਰਵਿੰਦਰ ਸਿੰਘ ਟੋਨੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਕਾਰਜ ਕਰ ਰਹੀ ਹੈ। ਇਸੇ ਕੜੀ ਤਹਿਤ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ਹਲਕਾ ਸਮਾਣਾ ਵਿਖੇ ਕਰੀਬ 3 ਕਰੋੜ ਰੁਪਏ ਦੀ ਲਾਗਤ ਵਾਲੇ ਅਹਿਮ ਵਿਕਾਸ ਕਾਰਜਾਂ ਦਾ ਰਿਬਨ ਕੱਟ ਕੇ ਰਸਮੀ ਤੌਰ ‘ਤੇ ਉਦਘਾਟਨ ਕੀਤਾ ਗਿਆ।

ਅਜੀਤ ਡੈਸਕ 09-09-2026
ਸਮਾਣਾ, 8 ਸਤੰਬਰ (ਹਰਵਿੰਦਰ ਸਿੰਘ ਟੋਨੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਕਾਰਜ ਕਰ ਰਹੀ ਹੈ। ਇਸੇ ਕੜੀ ਤਹਿਤ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ਹਲਕਾ ਸਮਾਣਾ ਵਿਖੇ ਕਰੀਬ 3 ਕਰੋੜ ਰੁਪਏ ਦੀ ਲਾਗਤ ਵਾਲੇ ਅਹਿਮ ਵਿਕਾਸ ਕਾਰਜਾਂ ਦਾ ਰਿਬਨ ਕੱਟ ਕੇ ਰਸਮੀ ਤੌਰ ‘ਤੇ ਉਦਘਾਟਨ ਕੀਤਾ ਗਿਆ। ਇਨ੍ਹਾਂ ਪ੍ਰੋਜੈਕਟਾਂ ਦੇ ਸ਼ੁਰੂ ਹੋਣ ਨਾਲ ਸਮੁੱਚੇ ਇਲਾਕਾ ਵਾਸੀਆਂ ਅਤੇ ਆਲੇ-ਦੁਆਲੇ ਦੇ ਪਿੰਡਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਮਾਨ ਸਰਕਾਰ ਪੰਜਾਬ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਵਚਨਬੱਧ ਹੈ। ਵਿਕਾਸ ਕਾਰਜਾਂ ਦੇ ਵੇਰਵੇ ਸਾਂਝੇ ਕਰਦਿਆਂ ਸ. ਬਰਸਟ ਨੇ ਦੱਸਿਆ ਕਿ ਪਿੰਡ ਰੰਧਾਵਾ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਮਵੀ ਸੱਪਾਂ ਤੋਂ ਰਾਮਨਗਰ ਜਾਣ ਵਾਲੀ 4 ਕਿਲੋਮੀਟਰ ਲੰਬੀ ਅਹਿਮ ਲਿੰਕ ਸੜਕ ਦੀ ਮੁਰੰਮਤ ਦੇ ਕਾਰਜ ਦਾ ਉਦਘਾਟਨ ਕੀਤਾ ਗਿਆ ਹੈ। ਇਸ ਸੜਕੀ ਪ੍ਰੋਜੈਕਟ ਉੱਤੇ ਕਰੀਬ 2.72 ਕਰੋੜ ਰੁਪਏ ਖਰਚ ਆਵੇਗਾ। ਇਸੇ ਤਰ੍ਹਾਂ ਪਿੰਡ ਖੇੜੀ ਭੀਮਾ ਦੀ ਫਿਰਨੀ ਬਣਾਉਣ ਦੇ ਕਾਰਜਾਂ ਦੀ ਵੀ ਰਸਮੀ ਸ਼ੁਰੂਆਤ ਕਰਵਾਈ ਗਈ, ਜਿਸ ‘ਤੇ ਲਗਭਗ 32.70 ਲੱਖ ਰੁਪਏ ਦੀ ਲਾਗਤ ਆਵੇਗੀ। ਸਮੂਹ ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਤੇ ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕੀਤਾ। ਇਸ ਮੌਕੇ ਵੀਰ ਦਵਿੰਦਰ ਸਿੰਘ ਸਰਪੰਚ ਖੇੜੀ ਭੀਮਾ, ਜਸਪਾਲ ਸਿੰਘ ਬੀਬੀਪੁਰ ਮੈਂਬਰ ਮੰਡੀ ਬੋਰਡ, ਕੁਲਜੀਤ ਸਿੰਘ ਸਰਪੰਚ ਰੰਧਾਵਾ, ਰਾਮ ਸਿੰਘ ਸਰਪੰਚ ਫਤਿਹਪੁਰ, ਅਮਰੀਕ ਸਿੰਘ ਸਰਪੰਚ ਅਚਰਾਲ, ਸੁਰਜੀਤ ਸਿੰਘ ਸਰਪੰਚ ਗਾਜੀਪੁਰ, ਮਹਿਲ ਸਿੰਘ ਸਰਪੰਚ ਨਸੂੱਪੁਰ, ਗਿੰਨੀ ਖੰਗੂੜਾ ਹਲਕਾ ਵਾਈਸ ਕੁਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ, ਜੱਸੀ ਫਤਿਹਪੁਰ ਬਲਾਕ ਪ੍ਰਧਾਨ, ਸ਼ਾਮ ਲਾਲ ਦੱਤ ਮੈਂਬਰ ਮੰਡੀ ਬੋਰਡ, ਹਰਭਜਨ ਸਿੰਘ ਪੰਚ, ਹਰਦਿਆਲ ਸਿੰਘ, ਕੁਲਵਿੰਦਰ ਸਿੰਘ, ਗੁਰਜੰਟ ਸਿੰਘ, ਪ੍ਰੀਤਇੰਦਰ ਸਿੰਘ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਗੈਂਗਸਟਰਵਾਦ ਨੂੰ ਸਿਆਸੀ ਸਰਪ੍ਰਸਤੀ ਪੰਜਾਬ ਕਦੇ ਬਰਦਾਸ਼ਤ ਨਹੀਂ ਕਰੇਗਾ- ਸੰਜੀਵ ਸ਼ਰਮਾ ਬਿੱਟੂ ਅਗਲੀ ਖ਼ਬਰ ‘ ਮਿਸ਼ਨ ਕਲੀਨ ਪੰਜਾਬ’ ਤਹਿਤ ਡੀ. ਐੱਲ. ਐੱਫ. ਕਾਲੋਨੀ ਤੋਂ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਤੱਕ ਚਲਾਈ ਸਫ਼ਾਈ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।