ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਮੋਹਣਜੀਤ ਸਿੰਘ ਸ਼ੇਰੋਂ ਨਾਲ ਕੀਤੀ ਮੁਲਾਕਾਤ
ਪਟਿਆਲਾ, 8 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)- ਜ਼ਿਲ੍ਹਾ ਸੰਗਰੂਰ ਦੇ ਪਿੰਡ ਸ਼ੇਰੋਂ ਵਿਚ ਸਿੱਖ ਘੱਟ ਗਿਣਤੀ ਭਾਈਚਾਰੇ ਨਾਲ ਸੰਬੰਧਿਤ ਮੋਹਣਜੀਤ ਸਿੰਘ ਸ਼ੇਰੋਂ ਨਾਲ ਵਧੀਕੀ ਕਰਨ ਵਾਲੇ ਪੁਲਿਸ ਮੁਲਾਜ਼ਮ ਅਤੇ ਅਧਿਕਾਰੀਆਂ ਖ਼ਿਲਾਫ਼ ਬਣਦੀਆਂ ਧਾਰਾਵਾਂ ਹੇਠ ਮਾਮਲਾ ਦਰਜ ਹੋਣਾ ਚਾਹੀਦਾ ਹੈ। ਰਾਸ਼ਟਰੀ ਘੱਟ ਗਿਣਤੀ ਕਮਿਸ਼ਨ , ਸੰਗਰੂਰ ਦੇ ਮੌਜੂਦਾ ਐਸ.
ਪਟਿਆਲਾ, 8 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)- ਜ਼ਿਲ੍ਹਾ ਸੰਗਰੂਰ ਦੇ ਪਿੰਡ ਸ਼ੇਰੋਂ ਵਿਚ ਸਿੱਖ ਘੱਟ ਗਿਣਤੀ ਭਾਈਚਾਰੇ ਨਾਲ ਸੰਬੰਧਿਤ ਮੋਹਣਜੀਤ ਸਿੰਘ ਸ਼ੇਰੋਂ ਨਾਲ ਵਧੀਕੀ ਕਰਨ ਵਾਲੇ ਪੁਲਿਸ ਮੁਲਾਜ਼ਮ ਅਤੇ ਅਧਿਕਾਰੀਆਂ ਖ਼ਿਲਾਫ਼ ਬਣਦੀਆਂ ਧਾਰਾਵਾਂ ਹੇਠ ਮਾਮਲਾ ਦਰਜ ਹੋਣਾ ਚਾਹੀਦਾ ਹੈ। ਰਾਸ਼ਟਰੀ ਘੱਟ ਗਿਣਤੀ ਕਮਿਸ਼ਨ , ਸੰਗਰੂਰ ਦੇ ਮੌਜੂਦਾ ਐਸ. ਐਸ. ਪੀ. ਦੇ ਵਤੀਰੇ ਦਾ ਸਖ਼ਤ ਨੋਟਿਸ ਲੈਂਦਿਆਂ ਯੂ.ਪੀ.ਐਸ.ਸੀ. ਨੂੰ ਦੇਸ਼ ਦੇ ਗ੍ਰਹਿ ਮੰਤਰੀ ਰਾਹੀਂ ਟਰੇਨਿੰਗ ’ਚ ਸੁਧਾਰ ਦੀ ਮੰਗ ਕਰੇਗਾ। ਇਹ ਗੱਲ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਵਲੋਂ ਪਟਿਆਲਾ ਵਿਖੇ ਇਕ ਪ੍ਰੈੱਸ ਮਿਲਣੀ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਉਹ ਖ਼ੁਦ ਮੋਹਣਜੀਤ ਸਿੰਘ ਨੂੰ ਹਸਪਤਾਲ ’ਚ ਮਿਲ ਕੇ ਆਏ ਹਨ ਅਤੇ ਉਸ ਦੀ ਮੰਗ ਸੀ ਕਿ ਉਸ ਨੂੰ ਪਟਿਆਲਾ ਤੋਂ ਪੀ.ਜੀ.ਆਈ. ਰੈਫ਼ਰ ਕੀਤਾ ਜਾਵੇ। ਸ. ਗਰੇਵਾਲ ਨੇ ਕਿਹਾ ਕਿ ਇਸ ਤੋਂ ਇਲਾਵਾ ਉਹ ਖ਼ੁਦ ਉਸ ਦਾ ਮੈਡੀਕਲ ਪੀ.ਜੀ.ਆਈ. ਤੋਂ ਕਰਵਾਉਣ ਦੀ ਸਿਫ਼ਾਰਸ਼ ਵੀ ਕਰਨਗੇ। ਲੋਕਤੰਤਰ ’ਚ ਪੁਲਿਸ ਦਾ ਅਜਿਹਾ ਵਤੀਰਾ ਕੋਈ ਸਥਾਨ ਨਹੀਂ ਰੱਖਦਾ ਜਿਸ ’ਚ ਨਸ਼ੇ ਦੇ ਖ਼ਾਤਮੇ ਲਈ ਆਵਾਜ਼ ਉਠਾਉਣ ਵਾਲੇ ’ਤੇ ਜ਼ੁਲਮ ਕੀਤਾ ਜਾਵੇ। ਜਿਸ ਤਰ੍ਹਾਂ ਪੀੜਤ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਹਨ ਉਸ ਨਾਲ ਦਿਲ ਦੁਖੀ ਹੋਇਆ ਹੈ। ਜੇ ਲੋਕ ਪੰਜਾਬ ਨੂੰ ਨਸ਼ਾ ਮੁਕਤ ਦੇਖਣਾ ਚਾਹੁੰਦੇ ਹਨ ਤਾਂ ਉਨ੍ਹਾਂ ਉੱਪਰ ਤਸ਼ੱਦਦ ਕਰਨਾ ਪੰਜਾਬ ਸਰਕਾਰ ਦੇ ਨਸ਼ਾਮੁਕਤ ਪੰਜਾਬ ਦਾ ਦਾਅਵਾ ਕਰਨ ਦੀ ਗੱਲ ਖੋਖਲੀ ਸਾਬਤ ਕਰਦਾ ਹੈ। ਜਿਸ ਤਰ੍ਹਾਂ ਮੋਹਣਜੀਤ ਸਿੰਘ ਦੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਕੀਤੀ ਗਈ ਉਸ ਦਾ ਵੀ ਗੰਭੀਰ ਨੋਟਿਸ ਲੈਂਦਿਆਂ ਕਮਿਸ਼ਨ ਵਲੋਂ ਡੀ.ਜੀ.ਪੀ. ਪੰਜਾਬ ਤੋਂ 10 ਦਿਨਾਂ ’ਚ ਰਿਪੋਰਟ ਮੰਗੀ ਗਈ ਹੈ। ਉਨ੍ਹਾਂ ਮੁਤਾਬਿਕ ਕਮਿਸ਼ਨ ਆਪਣੇ ਕਾਨੂੰਨੀ ਅਧਿਕਾਰ ਖੇਤਰ ਅਨੁਸਾਰ ਹੀ ਅਗਲੀ ਢੁਕਵੀਂ ਕਾਰਵਾਈ ਬਾਰੇ ਫ਼ੈਸਲਾ ਲਵੇਗਾ। ਇਸ ਤੋਂ ਇਲਾਵਾ ਪੀੜਤ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਉਨ੍ਹਾਂ ਗੱਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਭਾਜਪਾ ਦੇ ਬੁਲਾਰੇ ਗੁਰਜੀਤ ਸਿੰਘ ਕੋਹਲੀ, ਦਮਨ ਬਾਜਵਾ ਆਦਿ ਹਾਜ਼ਰ ਸਨ।