09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਵਾਮਨ ਦਵਾਦਸ਼ੀ ਦੇ ਪ੍ਰਬੰਧਾਂ ਲਈ ਚੇਅਰਮੈਨ ਮਹਿਤਾ ਨੇ ਡੀ. ਸੀ. ਨੂੰ ਲਿਖਿਆ ਪੱਤਰ

ਪਟਿਆਲਾ, 8 ਸਤੰਬਰ (ਮਨਦੀਪ ਸਿੰਘ ਖਰੌੜ)- ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਪਟਿਆਲਾ ਦੇ ਪ੍ਰਸਿੱਧ ਧਾਰਮਿਕ, ਇਤਿਹਾਸਕ ਅਤੇ ਲੋਕ-ਸਭਿਆਚਾਰਕ ਤਿਉਹਾਰ ਵਾਮਨ ਦਵਾਦਸ਼ੀ ਦੇ ਸੁਚੱਜੇ ਅਤੇ ਸੁਰੱਖਿਅਤ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਪੱਤਰ ਲਿਖ ਕੇ ਸੰਬੰਧਿਤ ਵਿਭਾਗਾਂ ਨੂੰ ਲੋੜੀਂਦੇ ਪ੍ਰਬੰਧ ਕਰਨ ਸੰਬੰਧੀ ਹਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ ਹੈ। ਵਾਮਨ ਦਵਾਦਸ਼ੀ ਇਸ ਸਾਲ 23 ਸਤੰਬਰ ਨੂੰ ਮਨਾਈ ਜਾ ਰਹੀ ਹੈ।

ਅਜੀਤ ਡੈਸਕ 09-09-2026
ਪਟਿਆਲਾ, 8 ਸਤੰਬਰ (ਮਨਦੀਪ ਸਿੰਘ ਖਰੌੜ)- ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਪਟਿਆਲਾ ਦੇ ਪ੍ਰਸਿੱਧ ਧਾਰਮਿਕ, ਇਤਿਹਾਸਕ ਅਤੇ ਲੋਕ-ਸਭਿਆਚਾਰਕ ਤਿਉਹਾਰ ਵਾਮਨ ਦਵਾਦਸ਼ੀ ਦੇ ਸੁਚੱਜੇ ਅਤੇ ਸੁਰੱਖਿਅਤ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਪੱਤਰ ਲਿਖ ਕੇ ਸੰਬੰਧਿਤ ਵਿਭਾਗਾਂ ਨੂੰ ਲੋੜੀਂਦੇ ਪ੍ਰਬੰਧ ਕਰਨ ਸੰਬੰਧੀ ਹਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ ਹੈ। ਵਾਮਨ ਦਵਾਦਸ਼ੀ ਇਸ ਸਾਲ 23 ਸਤੰਬਰ ਨੂੰ ਮਨਾਈ ਜਾ ਰਹੀ ਹੈ। ਮਹਿਤਾ ਨੇ ਆਪਣੇ ਪੱਤਰ ਵਿਚ ਕਿਹਾ ਕਿ ਵਾਮਨ ਦਵਾਦਸ਼ੀ ਪਟਿਆਲਾ ਦੀ ਧਾਰਮਿਕ ਅਤੇ ਸੱਭਿਆਚਾਰਕ ਪਛਾਣ ਨਾਲ ਜੁੜਿਆ ਮਹੱਤਵਪੂਰਨ ਤਿਉਹਾਰ ਹੈ। ਸਨੌਰੀ ਅੱਡਾ ਸਥਿਤ ਸ੍ਰੀ ਵਾਮਨ ਅਵਤਾਰ ਮੰਦਰ ਇਸ ਦਾ ਮੁੱਖ ਧਾਰਮਿਕ ਕੇਂਦਰ ਹੈ, ਜਦਕਿ ਧਾਰਮਿਕ ਝਾਕੀਆਂ ਅਤੇ ਸ਼ੋਭਾ ਯਾਤਰਾਵਾਂ ਕੱਢਣ ਦੀ ਪੁਰਾਣੀ ਪਰੰਪਰਾ ਵੀ ਇਸ ਨਾਲ ਜੁੜੀ ਹੋਈ ਹੈ। ਚੇਅਰਮੈਨ ਮਹਿਤਾ ਨੇ ਮੰਗ ਕੀਤੀ ਕਿ ਪੁਲਿਸ, ਨਗਰ ਨਿਗਮ, ਫਾਇਰ, ਸਿਹਤ, ਬਿਜਲੀ ਅਤੇ ਹੋਰ ਸੰਬੰਧਿਤ ਵਿਭਾਗਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਕੇ ਟ੍ਰੈਫਿਕ ਦੀ ਸੁਚਾਰੂ ਵਿਵਸਥਾ, ਭੀੜ ਵਾਲੇ ਸਥਾਨਾਂ ’ਤੇ ਸੁਰੱਖਿਆ, ਸ਼ੋਭਾ ਯਾਤਰਾਵਾਂ ਦੇ ਰੂਟਾਂ ’ਤੇ ਪ੍ਰਬੰਧ, ਫਾਇਰ ਸੇਫਟੀ, ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ ਸਪਲਾਈ, ਸਟਰੀਟ ਲਾਈਟਾਂ ਅਤੇ ਮੈਡੀਕਲ ਸਹਾਇਤਾ ਦੇ ਉਚਿਤ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਦੱਸਿਆ ਕਿ ਮੰਦਰ ਦਾ ਕੰਮ ਜਾਰੀ ਹੈ ਤੇ ਮੂਰਤੀਆਂ ਵਾਲੇ ਸਥਾਨ ’ਤੇ ਇਸ ਵੇਲੇ ਲੈਂਟਰ ਨਹੀਂ ਹੈ। ਇਸ ਲਈ ਵੱਡੀ ਗਿਣਤੀ ਵਿਚ ਪੁੱਜਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਉੱਥੇ ਅਸਥਾਈ ਛੱਤ ਦਾ ਢੁੱਕਵਾਂ ਪ੍ਰਬੰਧ ਵੀ ਕੀਤਾ ਜਾਵੇ। ਉਨ੍ਹਾਂ ਆਸ ਪ੍ਰਗਟਾਈ ਕਿ ਜ਼ਿਲ੍ਹਾ ਪ੍ਰਸ਼ਾਸਨ ਤਿਉਹਾਰ ਮੌਕੇ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏਗਾ।
ਪਿਛਲੀ ਖ਼ਬਰ ਸ਼ੇਰ-ਏ-ਪੰਜਾਬ ਟੀ-20 ਲੀਗ 2026 ਦਾ ਮੈਚ ਦੇਖਣ ਪਹੁੰਚੇ ਐਡੂਮੌਂਟ ਵਰਲਡ ਸਕੂਲ ਦੇ ਵਿਦਿਆਰਥੀ ਅਗਲੀ ਖ਼ਬਰ ਡਾ. ਸੋਨਿੰਦਰ ਕੌਰ ਨੇ ਡਿਪਟੀ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।