ਰਾਜਪੁਰਾ, 10 ਸਤੰਬਰ (ਜੀ. ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਉਸਾਰੀ ਅਧੀਨ ਘਰ ’ਚੋਂ ਪਾਈਆਂ ਗਈਆਂ ਬਿਜਲੀ ਦੀਆਂ ਤਾਰਾਂ ਨੂੰ ਚੋਰੀ ਕਰਨ ਵਾਲੇ ਖਿਲਾਫ਼ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮਹੇਸ਼ ਕੁਮਾਰ ਵਾਸੀ ਪਿੰਡ ਪਹਿਰ ਕਲਾਂ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਦਾ ਇਕ ਮਕਾਨ ਸਥਾਨਕ ਗਗਨ ਵਿਹਾਰ ਵਿਖੇ ਉਸਾਰੀ ਅਧੀਨ ਹੈ ਤੇ ਲੰਘੀ 6-7 ਦੀ ਦਰਮਿਆਨੀ ਰਾਤ ਨੂੰ ਗੁਰਦੀਪ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਮੁਹੱਲਾ ਚੱਕਰੀ ਬਸੀ ਪਠਾਣਾ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੇ ਮਕਾਨ ਵਿਚ ਪਾਈਆਂ ਨਵੀਆਂ ਤਾਰਾਂ ਚੋਰੀ ਕਰ ਲਈਆਂ, ਜਿਸ ’ਤੇ ਥਾਣਾ ਸ਼ਹਿਰੀ ਦੀ ਪੁਲਿਸ ਨੇ ਗੁਰਦੀਪ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।