12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਦਫ਼ਤਰ ਤੋਂ ਰਿਹਾਇਸ਼ ਤੱਕ ਜਾਗੋ ਰੈਲੀ ਕੀਤੀ

ਮੰਗਾਂ ਨਾ ਮੰਨੀਆਂ ਤਾਂ ਆਉਂਦੇ ਦਿਨਾਂ ਵਿਚ ਯੂਨੀਵਰਸਿਟੀ ਅੰਦਰ ਵੱਡਾ ਇਕੱਠ ਕੀਤਾ ਜਾਵੇਗਾ-ਸੁਖਚੈਨ ਸਿੰਘ ਖਹਿਰਾ ਪਟਿਆਲਾ, 11 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਬੀ ਤੇ ਸੀ ਕਲਾਸ ਕਰਮਚਾਰੀ ਐਸੋਸੀਏਸ਼ਨ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਉਪ-ਕੁਲਪਤੀ ਦਫ਼ਤਰ ਦੇ ਸਾਹਮਣੇ ਚੱਲ ਰਿਹਾ ਸ਼ਾਂਤਮਈ ਧਰਨਾ ਅੱਜ 26ਵੇਂ ਦਿਨ ਵੀ ਜਾਰੀ ਰਿਹਾ। ਐਸੋਸੀਏਸ਼ਨ ਵਲੋਂ ਉਪ-ਕੁਲਪਤੀ ਦਫ਼ਤਰ ਤੋਂ ਉਪ ਕੁਲਪਤੀ ਰਿਹਾਇਸ਼ ਤੱਕ ਜਾਗੋ ਰੈਲੀ ਕੱਢੀ ਗਈ।

ਪੰਜਾਬੀ ਯੂਨੀਵਰਸਿਟੀ ਵਿਖੇ ਉਪ ਕੁਲਪਤੀ ਦਫਤਰ ਅੱਗੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਧਰਨੇ ਵਿਚ ਸ਼ਿਰਕਤ ਕਰਦੇ ਹੋਏ ਸੁਖਚੈਨ ਸਿੰਘ ਖਹਿਰਾ ਅਤੇ ਮੁਲਾਜ਼ਮ ਆਗੂ। ਅਜੀਤ ਤਸਵੀਰ 12-09-2026
ਮੰਗਾਂ ਨਾ ਮੰਨੀਆਂ ਤਾਂ ਆਉਂਦੇ ਦਿਨਾਂ ਵਿਚ ਯੂਨੀਵਰਸਿਟੀ ਅੰਦਰ ਵੱਡਾ ਇਕੱਠ ਕੀਤਾ ਜਾਵੇਗਾ-ਸੁਖਚੈਨ ਸਿੰਘ ਖਹਿਰਾ
ਪਟਿਆਲਾ, 11 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਬੀ ਤੇ ਸੀ ਕਲਾਸ ਕਰਮਚਾਰੀ ਐਸੋਸੀਏਸ਼ਨ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਉਪ-ਕੁਲਪਤੀ ਦਫ਼ਤਰ ਦੇ ਸਾਹਮਣੇ ਚੱਲ ਰਿਹਾ ਸ਼ਾਂਤਮਈ ਧਰਨਾ ਅੱਜ 26ਵੇਂ ਦਿਨ ਵੀ ਜਾਰੀ ਰਿਹਾ। ਐਸੋਸੀਏਸ਼ਨ ਵਲੋਂ ਉਪ-ਕੁਲਪਤੀ ਦਫ਼ਤਰ ਤੋਂ ਉਪ ਕੁਲਪਤੀ ਰਿਹਾਇਸ਼ ਤੱਕ ਜਾਗੋ ਰੈਲੀ ਕੱਢੀ ਗਈ। ਐਸੋਸੀਏਸ਼ਨ ਦੇ ਪ੍ਰਧਾਨ ਗੁਰਜੀਤ ਸਿੰਘ ਗੋਪਾਲਪੁਰੀ ਨੇ ਦੱਸਿਆ ਕਿ ਜਾਗੋ ਰੈਲੀ ਵਿਚ ਪੰਜਾਬੀ ਯੂਨੀਵਰਸਿਟੀ ਦੇ ਰੈਗੂਲਰ ਕਰਮਚਾਰੀਆਂ ਤੋਂ ਇਲਾਵਾ ਡੇਲੀਵੇਜ, ਫਿਕਸਡ, ਕੰਟਰੈਕਟ, ਐਡਹਾਕ ਅਤੇ ਵਰਕਚਾਰਜ ਮੁਲਾਜ਼ਮਾਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਰੈਲੀ ਨੂੰ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਅਤੇ ਕੰਟਰੈਕਟ ਅਧਿਆਪਕਾਂ ਦੀ ਜਥੇਬੰਦੀ ਪੁਕਟਾ ਵਲੋਂ ਵੀ ਸਮਰਥਨ ਦਿੱਤਾ ਗਿਆ। ਸਾਂਝਾ ਮੁਲਾਜ਼ਮ ਮੰਚ, ਪੰਜਾਬ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਜੇਕਰ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਕਰਮਚਾਰੀ ਸੰਘ ਦੀਆਂ ਜਾਇਜ਼ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਂਦੇ ਦਿਨਾਂ ਵਿਚ ਸਾਂਝਾ ਮੁਲਾਜ਼ਮ ਮੋਰਚਾ ਪੰਜਾਬ ਵੱਡੇ ਇਕੱਠ ਨਾਲ ਯੂਨੀਵਰਸਿਟੀ ਅੰਦਰ ਸੰਘ ਦੇ ਸੰਘਰਸ਼ ਵਿਚ ਸ਼ਾਮਲ ਹੋਵੇਗਾ। ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ, ਪੰਜਾਬ ਦੇ ਡਾ. ਹਰਦੀਪ ਟੋਡਰਪੁਰ ਨੇ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਮਾਮਲੇ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਕੈਂਪਸ ਅੰਦਰ ਅਕਾਦਮਿਕ ਮਾਹੌਲ ਬਣਿਆ ਰਹੇ। ਐਸੋਸੀਏਸ਼ਨ ਦੇ ਪ੍ਰਧਾਨ ਗੁਰਜੀਤ ਸਿੰਘ ਗੋਪਾਲਪੁਰੀ ਨੇ ਕਿਹਾ ਕਿ ਕਰਮਚਾਰੀਆਂ ਨਾਲ ਜੁੜੇ ਗੰਭੀਰ ਮਸਲਿਆਂ ਅਤੇ ਲੰਬਿਤ ਮੰਗਾਂ ਦਾ ਹੱਲ ਨਹੀਂ ਹੋਇਆ ਅਤੇ ਯੂਨੀਅਨ ਨੂੰ ਪ੍ਰਸ਼ਾਸਨ ਖ਼ਿਲਾਫ਼ ਸੰਘਰਸ਼ ਹੋਰ ਤਿੱਖਾ ਕਰਨਾ ਪੈ ਰਿਹਾ ਹੈ। ਜਾਗੋ ਰੈਲੀ ਅਤੇ ਧਰਨੇ ਦੌਰਾਨ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਨਵਦੀਪ ਸਿੰਘ ਚਾਨੀ, ਸਹਾਇਕ ਸਕੱਤਰ ਸ਼ਰਨਦੀਪ ਕੌਰ, ਪ੍ਰਚਾਰ ਸਕੱਤਰ ਗੁਰਮੀਤ ਸਿੰਘ ਸਹੋਤਾ, ਮਨਦੀਪ ਸਿੰਘ ਚਹਿਲ, ਇੰਦੂ ਬਾਲਾ, ਮੋਹਨ ਲਾਲ ਪੰਜੋਲਾ, ਸੰਜੀਵ, ਅਨਿਲ ਕੁਮਾਰ ਤੋਂ ਇਲਾਵਾ ਸਾਬਕਾ ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆ ਮੌਜੂਦ ਸਨ।
ਪਿਛਲੀ ਖ਼ਬਰ ਵਿਆਹ ਦੀ 40ਵੀਂ ਵਰ੍ਹੇਗੰਢ ਵੱਖਰੇ ਢੰਗ ਮਨਾ ਕੇ ਚਰਨਜੀਤ ਕੌਰ ਬਾਗ਼ੀ ਨੇ ਦਿੱਤਾ ਮਾਨਵਤਾ ਪੱਖੀ ਸੁਨੇਹਾ ਅਗਲੀ ਖ਼ਬਰ ਐਡੂਮੌਂਟ ਵਰਲਡ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।