ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਮਿਲਣ ਨਾਲ ਸਨੌਰ ਕਾਂਗਰਸ ’ਚ ਉਤਸ਼ਾਹ- ਨਿਰਮਲ ਭੱਟੀਆ
ਸਨੌਰ, 11 ਸਤੰਬਰ (ਸੋਖਲ)- ਕਾਂਗਰਸ ਹਾਈਕਮਾਂਡ ਵਲੋਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਸੌਂਪੇ ਜਾਣ ਤੋਂ ਬਾਅਦ ਹਲਕਾ ਸਨੌਰ ਦੀ ਕਾਂਗਰਸ ਸਿਆਸਤ ਵਿਚ ਵੀ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਚਿਨ ਪਾਇਲਟ ਦੇ ਕਰੀਬੀ ਮੰਨੇ ਜਾਂਦੇ ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਭੱਟੀਆ ਨੂੰ ਇਸ ਮੌਕੇ ਲੋਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਅਜੀਤ ਡੈਸਕ
12-09-2026