ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ
ਨਾਭਾ, 11 ਸਤੰਬਰ (ਵਰਿੰਦਰ ਵਰਮਾ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਵੱਡੇ ਪੱਧਰ ’ਤੇ ਪਿੰਡਾਂ ਵਿਚ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ। ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ.
ਨਾਭਾ, 11 ਸਤੰਬਰ (ਵਰਿੰਦਰ ਵਰਮਾ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਵੱਡੇ ਪੱਧਰ ’ਤੇ ਪਿੰਡਾਂ ਵਿਚ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ। ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਦਾਰਾ ਸਿੰਘ ਦੇ ਦਿਸਾ ਨਿਰਦੇਸਾ ਅਨੁਸਾਰ ਤੇ ਡਾ. ਜੁਪਿੰਦਰ ਸਿੰਘ ਗਿੱਲ ਖੇਤੀਬਾੜੀ ਅਫਸਰ ਨਾਭਾ ਦੀ ਅਗਵਾਈ ਹੇਠ ਪਿੰਡ ਮੱਲੇਵਾਲ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਾਇਆ ਗਿਆ, ਜਿਸ ਵਿਚ ਖੇਤੀਬਾੜੀ ਮਾਹਿਰਾਂ ਸਮੇਤ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਸਮੂਲੀਅਤ ਕੀਤੀ। ਇਸ ਦੌਰਾਨ ਡਾ.ਜੁਪਿੰਦਰ ਸਿੰਘ ਗਿੱਲ ਖੇਤੀਬਾੜੀ ਅਫ਼ਸਰ ਨਾਭਾ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸੰਬੰਧੀ ਪ੍ਰੇਰਿਤ ਕੀਤਾ ਤੇ ਕਿਹਾ ਕਿ ਪਰਾਲੀ ਦੇ ਪ੍ਰਬੰਧਨ ਲਈ ਸਰਕਾਰ ਵਲੋਂ ਕਿਸਾਨਾਂ ਨੂੰ ਵੱਖ-ਵੱਖ ਮਸੀਨਰੀ ਸਬਸਿਡੀ ਉਪਰ ਮਹੁੱਈਆ ਕਰਵਾਈ ਜਾਦੀ ਹੈ, ਇਸ ਲਈ ਪਰਾਲੀ ਨੂੰ ਅੱਗ ਨਾ ਲਾਕੇ ਉਸ ਨੂੰ ਖੇਤ ਵਿਚ ਹੀ ਵਾਹੁਣ ਨਾਲ ਮਿਟੀ ਨੂੰ ਕਈ ਤਰਾਂ ਦੇ ਉਪਜਾਊ ਤੱਤ ਮਿਲਦੇ ਹਨ। ਉਪਜਾਊ ਸ਼ਕਤੀ ‘ਚ ਵਾਧਾ ਕਰ ਕੇ ਖਾਦਾਂ ਦੀ ਵਰਤੋਂ ਘਟਾਈ ਜਾ ਸਕੇ ਤੇ ਖੇਤੀ ਖ਼ਰਚੇ ਨੂੰ ਘਟਾ ਕੇ ਆਮਦਨੀ ‘ਚ ਵਾਧਾ ਕੀਤਾ ਜਾ ਸਕੇ। ਕੈਂਪ ‘ਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਸਪ੍ਰੀਤ ਸਿੰਘ, ਡਾ. ਰਸ਼ਪਿੰਦਰ ਸਿੰਘ ਤੇ ਬੀ. ਟੀ. ਐਮ. ਡਾ: ਨਵਜੋਤ ਕੌਰ, ਸੁਰਿੰਦਰ ਕੁਮਾਰ ਨੇ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਮਿੱਟੀ ਪਰਖ, ਬਿਮਾਰੀਆਂ ਦੀ ਰੋਕਥਾਮ, ਪੀ. ਐਮ. ਕਿਸਾਨ ਨਿਧੀ ਯੋਜਨਾ, ਖਾਦਾਂ ਦੀ ਸੁਚੱਜੀ ਵਰਤੋਂ ਅਤੇ ਫਸਲੀ ਵਿਭਿੰਨਤਾ ਸੰਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਉਸੇ ਹਾਜਰ ਕਿਸਾਨਾ ਨੇ ਪਰਾਲੀ ਪ੍ਰਬੰਧਨ ਸੰਬੰਧੀ ਝੋਨੇ ਦੀ ਸਿਧੀ ਬਿਜਾਈ ਦੇ ਤਜਾਰਬੇ ਸਾਂਝੇ ਕੀਤੇ ਅਤੇ ਵਿਸਵਾਸ ਦਵਾਇਆ ਕਿ ਪਿੰਡ ਦੀ ਪੰਚਾਇਤ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਵਿਚ ਵਿਭਾਗ ਅਤੇ ਜਿਲਾ ਪ੍ਰਸਾਸਨ ਨੂੰ ਪੂਰਨ ਸਹਿਯੋਗ ਦੇਵੇਗੀ। ਇਸ ਕੈਂਪ ਦੌਰਾਨ ਖੇਤੀਬਾੜੀ ਵਿਭਾਗ ਦੇ ਅਮਨਿੰਦਰ ਸਿੰਘ ਖੇਤੀਬਾੜੀ ਉਪ ਨਿਰੀਖਕ, ਜਸਵੀਰ ਦਾਸ, ਹਰਭਿੰਦਰ ਸਿੰਘ ਏ.ਟੀ.ਐਮ ਹਾਜਰ ਹੋਏ ਅਤੇ ਬਲਾਕ ਨਾਭਾ ਦੇ ਸਮੂਹ ਸਟਾਫ਼ ਵਲੋਂ ਆਏ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ।