ਕਿਸਾਨੀ ਅੰਦੋਲਨ ਦੀ ਜਿੱਤ ’ਤੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਦਾ ਪਿੰਡ ਰਾਠੀਆਂ ਵਿਖੇ ਸਵਾਗਤ
ਸਨੌਰ, 12 ਸਤੰਬਰ (ਸੋਖਲ)- ਚੰਡੀਗੜ੍ਹ ਵਿਖੇ ਕਿਸਾਨੀ ਹੱਕਾਂ ਨੂੰ ਲੈ ਕੇ ਚੱਲੇ ਸੰਘਰਸ਼ ਦੀ ਜਿੱਤ ਤੋਂ ਬਾਅਦ ਪਿੰਡ ਰਾਠੀਆਂ ਦੀ ਗ੍ਰਾਮ ਪੰਚਾਇਤ ਵਲੋਂ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਦਾ ਪਿੰਡ ਪਹੁੰਚਣ ’ਤੇ ਸਰਪੰਚ ਅਮਰਿੰਦਰ ਸਿੰਘ ਰਾਠੀਆ ਤੇ ਸਮੂਹ ਪੰਚਾਇਤ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਅਤੇ ਪੰਚਾਇਤ ਨੁਮਾਇੰਦਿਆਂ ਨੇ ਕਿਸਾਨੀ ਸੰਘਰਸ਼ ਦੀ ਜਿੱਤ ਨੂੰ ਕਿਸਾਨਾਂ ਦੀ ਏਕਤਾ ਅਤੇ ਸੰਘਰਸ਼ ਦੀ ਜਿੱਤ ਕਰਾਰ ਦਿੱਤਾ।
ਸਨੌਰ, 12 ਸਤੰਬਰ (ਸੋਖਲ)- ਚੰਡੀਗੜ੍ਹ ਵਿਖੇ ਕਿਸਾਨੀ ਹੱਕਾਂ ਨੂੰ ਲੈ ਕੇ ਚੱਲੇ ਸੰਘਰਸ਼ ਦੀ ਜਿੱਤ ਤੋਂ ਬਾਅਦ ਪਿੰਡ ਰਾਠੀਆਂ ਦੀ ਗ੍ਰਾਮ ਪੰਚਾਇਤ ਵਲੋਂ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਦਾ ਪਿੰਡ ਪਹੁੰਚਣ ’ਤੇ ਸਰਪੰਚ ਅਮਰਿੰਦਰ ਸਿੰਘ ਰਾਠੀਆ ਤੇ ਸਮੂਹ ਪੰਚਾਇਤ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਅਤੇ ਪੰਚਾਇਤ ਨੁਮਾਇੰਦਿਆਂ ਨੇ ਕਿਸਾਨੀ ਸੰਘਰਸ਼ ਦੀ ਜਿੱਤ ਨੂੰ ਕਿਸਾਨਾਂ ਦੀ ਏਕਤਾ ਅਤੇ ਸੰਘਰਸ਼ ਦੀ ਜਿੱਤ ਕਰਾਰ ਦਿੱਤਾ। ਇਸ ਮੌਕੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਲਈ ਇਕਜੁੱਟ ਹੋ ਕੇ ਲੜਿਆ ਗਿਆ ਸੰਘਰਸ਼ ਲੋਕਾਂ ਦੀ ਤਾਕਤ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਆਪਣੇ ਹੱਕਾਂ ਲਈ ਸ਼ਾਂਤਮਈ ਤੇ ਦ੍ਰਿੜ੍ਹਤਾ ਨਾਲ ਆਵਾਜ਼ ਬੁਲੰਦ ਕੀਤੀ, ਜਿਸ ਦਾ ਨਤੀਜਾ ਸੰਘਰਸ਼ ਦੀ ਜਿੱਤ ਦੇ ਰੂਪ ਵਿੱਚ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਸਾਨਾਂ, ਮਜ਼ਦੂਰਾਂ ਅਤੇ ਸੰਘਰਸ਼ ਵਿੱਚ ਸਹਿਯੋਗ ਦੇਣ ਵਾਲੇ ਹਰ ਵਰਗ ਦਾ ਧੰਨਵਾਦ ਕੀਤਾ। ਇਸ ਮੌਕੇ ਇਕਾਈ ਪ੍ਰਧਾਨ ਹਰਵਿੰਦਰ ਸਿੰਘ, ਮਹਿੰਦਰ ਸਿੰਘ, ਪ੍ਰਧਾਨ ਨਸੀਬ ਸਿੰਘ, ਪ੍ਰਧਾਨ ਅਵਤਾਰ ਖਰੜਾ, ਜਗਤਾਰ ਰਾਠੀ, ਗਿਆਨ ਰਾਠੀ, ਬਚਨ ਸਿੰਘ, ਮੇਜਰ ਸਿੰਘ, ਬਲਜੀਤ ਸਿੰਘ, ਬਲਵੀਰ ਸਿੰਘ ਅਤੇ ਬਚਿੱਤਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਆਗੂਆਂ ਨੇ ਕਿਹਾ ਕਿ ਕਿਸਾਨੀ ਹੱਕਾਂ ਲਈ ਭਵਿੱਖ ਵਿੱਚ ਵੀ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕੀਤੀ ਜਾਵੇਗੀ।