13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪ੍ਰਿੰਸੀਪਲ ਵਿਜੈ ਕਪੂਰ ਨੂੰ ਪਟਿਆਲਾ ਪੁੱਜਣ ’ਤੇ ਕੀਤਾ ਸਨਮਾਨਿਤ

ਪਟਿਆਲਾ, 12 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਬਲਵਿੰਦਰ ਸਿੰਘ ਜੱਸਲ ਜ਼ੋਨਲ ਸਕੱਤਰ ਪਟਿਆਲਾ-2 ਪੀ.

ਅਜੀਤ ਡੈਸਕ 13-09-2026
ਪਟਿਆਲਾ, 12 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਬਲਵਿੰਦਰ ਸਿੰਘ ਜੱਸਲ ਜ਼ੋਨਲ ਸਕੱਤਰ ਪਟਿਆਲਾ-2 ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ ਵਿਖੇ ਪਹੁੰਚ ਕੇ ਪ੍ਰਿੰਸੀਪਲ ਵਿਜੈ ਕਪੂਰ ਨੂੰ ਪੰਜਾਬ ਸਰਕਾਰ ਵਲੋਂ ਮਿਲੇ ਸਟੇਟ ਅਵਾਰਡ ਲਈ ਵਧਾਈਆਂ ਦਿੱਤੀਆਂ ਤੇ ਬੁੱਕੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਦੱਸਿਆ ਕੀ ਇਹ ਪਟਿਆਲੇ ਜ਼ਿਲ੍ਹੇ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਪ੍ਰਿੰਸੀਪਲ ਵਿਜੈ ਕਪੂਰ ਨੇ ਜ਼ਿਲ੍ਹੇ ਦਾ ਨਾਮ ਸਟੇਟ ਪੱਧਰ ’ਤੇ ਚਮਕਾਇਆ ਹੈ। ਇਹ ਬਹੁਤ ਹੀ ਮਿਹਨਤੀ ਪ੍ਰਿੰਸੀਪਲ ਹਨ। ਸਟੇਟ ਅਵਾਰਡੀ ਪ੍ਰਿੰਸੀਪਲ ਵਿਜੇ ਕਪੂਰ ਨੇ ਦੱਸਿਆ ਕਿ ਉਨ੍ਹਾ ਦੇ ਸਕੂਲ ਦੇ ਖਿਡਾਰੀਆਂ ਨੇ ਸਕੂਲ ਦਾ ਨਾਮ ਸਟੇਟ ਪੱਧਰ/ਰਾਸ਼ਟਰੀ ਪੱਧਰ ’ਤੇ ਬਹੁਤ ਵਾਰ ਚਮਕਾਇਆ ਹੈ। ਇਸ ਮੌਕੇ ਸਮੂਹ ਸਟਾਫ਼ ਅਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਨਟਾਸ ਵਲੋਂ ਮਾਸਿਕ ਗਾਰਡਨ ਸਮਰ ਥੀਏਟਰ ਫ਼ੈਸਟੀਵਲ ’ਚ ਪੇਸ਼ 7 ਲਘੂ ਨਾਟਕਾਂ ਨੇ ਪਾਈਆਂ ਧੁੰਮਾਂ ਅਗਲੀ ਖ਼ਬਰ ਸਾਹਿਬ ਸਿੰਘ ਵਿਰਕ ਨੇ ਥਾਣਾ ਮੁਖੀ ਦਾ ਅਹੁਦਾ ਸੰਭਾਲਿਆ ਕਿਹਾ, ਅਪਰਾਧ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।