13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੰਗਤਾਂ ਹੋਈਆਂ ਨਤਮਸਤਕ * ਗੁਰਦੁਆਰਾ ਸਾਹਿਬ ਵਿਖੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਕਰਵਾਇਆ ਧਾਰਮਕ ਸਮਾਗਮ * ਵਿਸ਼ਵ ਧਰਮ ਗ੍ਰੰਥਾਂ ਵਿਚੋਂ ਵਿਲੱਖਣ ਪਾਵਨ ਗ੍ਰੰਥ ਕਰਦਾ ਮਾਰਗ ਦਰਸ਼ਨ – ਪ੍ਰੋ. ਬਡੂੰਗਰ, ਜਥੇਦਾਰ ਗੜ੍ਹੀ

ਪਟਿਆਲਾ, 12 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ।

ਅਜੀਤ ਡੈਸਕ 13-09-2026
ਪਟਿਆਲਾ, 12 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ। ਧਾਰਮਕ ਸਮਾਗਮ ਦੌਰਾਨ ਮੁੱਖਵਾਕ ਭਾਈ ਗੁਲਵਿੰਦਰ ਸਿੰਘ ਵਲੋਂ ਲਿਆ ਗਿਆ ਅਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਸੰਗਤਾਂ ਨੂੰ ਪ੍ਰਕਾਸ਼ ਪੁਰਬ ਵਧਾਈ ਦਿੱਤੀ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਹਜੂਰੀ ਰਾਗੀ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਇਸ ਦੌਰਾਨ ਭਾਈ ਮਨਵਿੰਦਰ ਸਿੰਘ ਮਿੰਟੂ, ਗੁਰਪਿਆਰ ਸਿੰਘ ਜੌਹਰ ਢਾਡੀ ਜਥੇ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਮੌਕੇ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਉਪਰੰਤ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਅਜਿਹਾ ਵਿਲੱਖਣ ਕਾਰਜ ਕਰਦਿਆਂ ਧਾਰਮਕ ਗ੍ਰੰਥ ਸਮੁੱਚੀ ਮਾਨਵਤਾ ਨੂੰ ਦਿੱਤਾ, ਜੋ ਵਿਸ਼ਵ ਧਰਮ ਗ੍ਰੰਥਾਂ ਵਿਚੋਂ ਵਿਲੱਖਣ ਪਾਵਨ ਗ੍ਰੰਥ ਹੈ। ਉਨ੍ਹਾਂ ਦੱਸਿਆ ਕਿ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਵਿਖੇ ਬ੍ਰਹਮਗਿਆਨੀ ਬਾਬਾ ਬੁੱਢਾ ਜੀ ਨੂੰ ਹੈਡ ਗ੍ਰੰਥੀ ਥਾਪਿਆ, ਜਿਨ੍ਹਾਂ ਨੇ ਸੰਗਤਾਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ‘ਪੋਥੀ ਪਰਮੇਸਰ ਕਾ ਥਾਨੁ’ ਹੈ ਇਸ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ’ਚ ਪ੍ਰਮਾਤਮਾ ਸ਼ਬਦ ਗੁਰੂ ਦੇ ਰੂਪ ਵਿਚ ਹਮੇਸ਼ਾ ਸਮੁੱਚੀ ਮਾਨਵਤਾ ਦਾ ਮਾਰਗ ਦਰਸ਼ਨ ਕਰਦੇ ਰਹਿਣਗੇ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਭਾਗ ਸਿੰਘ ਨੇ ਜਿਥੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ, ਉਥੇ ਹੀ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਭੇਂਟ ਕੀਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਜਸਵਿੰਦਰ ਸਿੰਘ, ਨਵਜਿੰਦਰ ਸਿੰਘ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਬਾਬਾ ਕੁਲਦੀਪ ਸਿੰਘ, ਹਰਮਿੰਦਰਪਾਲ ਸਿੰਘ ਵਿੰਟੀ, ਜੋਗਿੰਦਰ ਸਿੰਘ ਪੰਛੀ, ਅਕਾਊਟੈਂਟ ਗੁਰਮੀਤ ਸਿੰਘ, ਭਾਈ ਸਰਬਜੀਤ ਸਿੰਘ ਸਹਾਇਕ ਅਕਾਊਟੈਂਟ, ਸੁਖਦੇਵ ਸਿੰਘ ਕਾਹਲਵਾਂ, ਭਾਈ ਹਜ਼ੂਰ ਸਿੰਘ, ਹਰਵਿੰਦਰ ਸਿੰਘ ਕਾਹਲਵਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਤੇ ਸਟਾਫ਼ ਮੈਂਬਰ ਆਦਿ ਸ਼ਾਮਲ ਸਨ।
ਪਿਛਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸਿਹਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਬੈਰੀਕੇਡ ਤੋੜਕੇ ਮੰਤਰੀ ਦੀ ਕੋਠੀ ਦੇ ਗੇਟ ਤੱਕ... ਅਗਲੀ ਖ਼ਬਰ ਹਾਈ ਕੋਰਟ ਦੇ ਮਾਣਯੋਗ ਜੱਜ ਜਸਟਿਸ ਅਲਕਾ ਸਰੀਨ ਵਲੋਂ ਪਟਿਆਲਾ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਨਿਰੀਖਣ ਰਾਸ਼ਟਰੀ ਲੋਕ ਅਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।