ਸ਼੍ਰੋਮਣੀ ਕਮੇਟੀ ਨੂੰ ਖ਼ਤਮ ਕਰਨ ਦੇ ਮਨਸੂਬਿਆਂ ਵਿਰੁੱਧ ਅੱਜ ਅੰਮ੍ਰਿਤਸਰ ਵਿਖੇ ਵਿਸ਼ਾਲ ਇਕੱਠ ਦਾ ਸੱਦਾ ਸਰਕਾਰਾਂ ਅਤੇ ਵਿਰੋਧੀ ਧਿਰਾਂ ਦੀਆਂ ਚਾਲਾਂ ਵਿਰੁੱਧ ਸਿੱਖ ਕੌਮ ਸੁਚੇਤ ਰਹੇ : ਭੁਪਿੰਦਰ ਸਿੰਘ ਮਸੀਂਗਣ
ਦੇਵੀਗੜ੍ਹ, 14 ਸਤੰਬਰ (ਰਾਜਿੰਦਰ ਸਿੰਘ ਮੌਜੀ)- ਅਕਾਲੀ ਦਲ ਅੰਮ੍ਰਿਤਸਰ ਅਤੇ ਸਮੁੱਚੇ ਪੰਥਕ ਹਲਕਿਆਂ ਨੇ ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਮਜ਼ੋਰ ਕਰਨ ਜਾਂ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਵਿਰੁੱਧ ਵੱਡਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਅਕਾਲੀ ਦਲ ਅੰਮ੍ਰਿਤਸਰ ਦੀ ਸਮੁੱਚੀ ਲੀਡਰਸ਼ਿਪ ਨੂੰ ਜ਼ੋਰਦਾਰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਪੁਰਖਿਆਂ ਦੀ ਮਿਹਨਤ ਨਾਲ ਬਣਾਈ ਗਈ ਇਸ ਮਹਾਨ ਸੰਸਥਾ ਦੀ ਰਾਖੀ ਲਈ ਅੱਗੇ ਆਉਣ।
ਅਜੀਤ ਡੈਸਕ
15-09-2026