ਚੋਰਾਂ ਦੇ ਹੌਂਸਲੇ ਬੁਲੰਦ, ਦੋ ਪਿੰਡਾਂ ਦੇ ਸ਼ਮਸ਼ਾਨਘਾਟ ਨੂੰ ਲੱਗੇ ਗੇਟ ਕੀਤੇ ਚੋਰੀ
ਦੇਵੀਗੜ੍ਹ, 14 ਸਤੰਬਰ (ਰਾਜਿੰਦਰ ਸਿੰਘ ਮੌਜੀ)- ਦੇਵੀਗੜ੍ਹ ਇਲਾਕੇ ਵਿਚ ਚੋਰਾਂ ਦੇ ਹੌਸਲੇ ਦਿਨੋ-ਦਿਨ ਬੁਲੰਦ ਹੁੰਦੇ ਜਾ ਰਹੇ ਹਨ, ਜਿਸ ਦੀ ਤਾਜ਼ਾ ਮਿਸਾਲ ਨੇੜਲੇ ਪਿੰਡ ਚਪਰਾਹੜ ਅਤੇ ਅਦਾਲਤੀਵਾਲਾ ਤੋਂ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੋਰਾਂ ਵਲੋਂ ਦੋ ਪਿੰਡਾਂ ਦੇ ਸ਼ਮਸ਼ਾਨਘਾਟ ਦੇ ਲੋਹੇ ਦੇ ਗੇਟ ਚੋਰੀ ਕਰ ਲਏ ਗਏ ਹਨ।
ਦੇਵੀਗੜ੍ਹ, 14 ਸਤੰਬਰ (ਰਾਜਿੰਦਰ ਸਿੰਘ ਮੌਜੀ)- ਦੇਵੀਗੜ੍ਹ ਇਲਾਕੇ ਵਿਚ ਚੋਰਾਂ ਦੇ ਹੌਸਲੇ ਦਿਨੋ-ਦਿਨ ਬੁਲੰਦ ਹੁੰਦੇ ਜਾ ਰਹੇ ਹਨ, ਜਿਸ ਦੀ ਤਾਜ਼ਾ ਮਿਸਾਲ ਨੇੜਲੇ ਪਿੰਡ ਚਪਰਾਹੜ ਅਤੇ ਅਦਾਲਤੀਵਾਲਾ ਤੋਂ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੋਰਾਂ ਵਲੋਂ ਦੋ ਪਿੰਡਾਂ ਦੇ ਸ਼ਮਸ਼ਾਨਘਾਟ ਦੇ ਲੋਹੇ ਦੇ ਗੇਟ ਚੋਰੀ ਕਰ ਲਏ ਗਏ ਹਨ। ਇਸ ਤੋਂ ਇਲਾਵਾ ਚੋਰ ਪਿੰਡ ਦੇ ਅੰਦਰੋਂ ਇਕ ਰੇਹੜੀ ਅਤੇ ਕਣਕ ਵੀ ਚੁੱਕ ਕੇ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ ਹਨ। ਰਾਤ ਦੇ ਸਮੇਂ ਵਾਪਰ ਰਹੀਆਂ ਇਨ੍ਹਾਂ ਚੋਰੀ ਦੀਆਂ ਘਟਨਾਵਾਂ ਕਾਰਨ ਪਿੰਡ ਵਾਸੀਆਂ ਵਿਚ ਭਾਰੀ ਦਹਿਸ਼ਤ ਅਤੇ ਗੁੱਸਾ ਪਾਇਆ ਜਾ ਰਿਹਾ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਪਿੰਡ ਵਾਸੀ ਇਕੱਠੇ ਹੋਏ ਅਤੇ ਉਨ੍ਹਾਂ ਵਲੋਂ ਇਸ ਸੰਬੰਧੀ ਥਾਣੇ ਵਿਚ ਲਿਖਤੀ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਧਾਰਮਿਕ ਅਤੇ ਸਾਂਝੀਆਂ ਥਾਵਾਂ ਜਿਵੇਂ ਕਿ ਸ਼ਮਸ਼ਾਨਘਾਟ ਨੂੰ ਵੀ ਚੋਰਾਂ ਨੇ ਨਹੀਂ ਬਖਸ਼ਿਆ, ਜੋ ਕਿ ਬਹੁਤ ਹੀ ਸ਼ਰਮਨਾਕ ਅਤੇ ਚਿੰਤਾਜਨਕ ਗੱਲ ਹੈ। ਇਸ ਮੌਕੇ ਪਿੰਡ ਚਪਰਾਹੜ ਦੇ ਸਰਪੰਚ ਬਲਕਾਰ ਸਿੰਘ ਅਤੇ ਪਿੰਡ ਅਦਾਲਤੀਵਾਲਾ ਦੇ ਸਰਪੰਚ ਮਹਿੰਦਰਪਾਲ ਸਿੰਘ ਨੇ ਸਖ਼ਤ ਰੋਹ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਸਾਡੇ ਇਲਾਕੇ ਵਿਚ ਚੋਰੀ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਦਾ ਜਿਊਣਾ ਦੁੱਭਰ ਹੋ ਗਿਆ ਹੈ। ਚੋਰਾਂ ਵਲੋਂ ਸ਼ਮਸ਼ਾਨਘਾਟ ਵਰਗੀ ਸਾਂਝੀ ਥਾਂ ਦੇ ਗੇਟ ਚੋਰੀ ਕਰਨਾ ਅਤੇ ਗ਼ਰੀਬਾਂ ਦੀ ਰੇਹੜੀ ਅਤੇ ਕਣਕ ਚੁੱਕ ਕੇ ਲੈ ਜਾਣਾ ਇਸ ਗੱਲ ਦਾ ਸਬੂਤ ਹੈ ਕਿ ਉਨ੍ਹਾਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਰਿਹਾ। ਉਨ੍ਹਾਂ ਨੇ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਨੂੰ ਕਿਹਾ ਕਿ ਜਲਦੀ ਹੀ ਚੋਰਾਂ ਨੂੰ ਗ੍ਰਿਫ਼ਤਾਰ ਕਰਕੇ ਚੋਰੀ ਹੋਇਆ ਸਾਮਾਨ ਬਰਾਮਦ ਕੀਤਾ ਜਾਵੇ। ਪਿੰਡ ਦੇ ਲੋਕਾਂ ਨੇ ਮੰਗ ਕੀਤੀ ਹੈ ਕਿ ਪੁਲਿਸ ਰਾਤ ਸਮੇਂ ਗਸ਼ਤ ਵਧਾਏ ਅਤੇ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਘਾਲ ਕੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਸਲਾਖਾਂ ਪਿੱਛੇ ਭੇਜੇ ਤਾਂ ਜੋ ਲੋਕਾਂ ਵਿਚੋਂ ਡਰ ਦਾ ਮਾਹੌਲ ਖ਼ਤਮ ਹੋ ਸਕੇ। ਪੁਲਿਸ ਵਲੋਂ ਵੱਖ ਵੱਖ ਥਾਵਾਂ ’ਤੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਖੰਘਾਲੇ ਜਾ ਰਹੇ ਹਨ। ਇਸ ਮੌਕੇ ਦੇਬ ਰਾਜ ਰੇਹੜੀ ਮਾਲਕ, ਰਾਮਦਿਆਲ ਕਣਕ ਦਾ ਮਾਲਕ, ਸੁਰਿੰਦਰ ਸਿੰਘ, ਨਛੱਤਰ ਸਿੰਘ, ਰਾਜਿੰਦਰ ਸਿੰਘ, ਚਰੰਜੀ ਲਾਲ ਅਤੇ ਕਾਲਾ ਹਾਜ਼ਰ ਸਨ।