ਕੰਪਿਊਟਰ ਅਧਿਆਪਕ 20 ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਕੇ ਕਰਨਗੇ ਪੱਕੇ ਮੋਰਚੇ ਦੀ ਸ਼ੁਰੂਆਤ
ਪਟਿਆਲਾ, 14 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਆਗੂ ਰਣਜੀਤ ਸਿੰਘ, ਹਨੀ ਗਰਗ ਅਤੇ ਪਰਮਵੀਰ ਸਿੰਘ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ ।
ਪਟਿਆਲਾ, 14 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਆਗੂ ਰਣਜੀਤ ਸਿੰਘ, ਹਨੀ ਗਰਗ ਅਤੇ ਪਰਮਵੀਰ ਸਿੰਘ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ । ਜਿਸ ਵਿਚ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਸੁਮਿਤ ਕੁਮਾਰ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਜਾਣਕਾਰੀ ਦਿੰਦੇ ਦੱਸਿਆ ਕਿ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੀ 5 ਸਤੰਬਰ ਨੂੰ ਜਥੇਬੰਦੀ ਵਲੋਂ ਲਏ ਗਏ ਫ਼ੈਸਲੇ ਅਨੁਸਾਰ 20 ਸਤੰਬਰ ਤੋਂ ਜ਼ਿਲ੍ਹਾ ਹੈੱਡ ਕੁਆਟਰ ਸੰਗਰੂਰ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਉਸ ਦਿਨ ਤੋਂ ਹੀ ਸੰਗਰੂਰ ਵਿਖੇ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਪੱਕੇ ਮੋਰਚੇ ਦੀ ਸ਼ੁਰੂਆਤ ਕੀਤੀ ਜਾਵੇਗੀ। ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2 ਦਸੰਬਰ 2010 ਵਿਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵਲੋਂ ਜਾਰੀ ਰੈਗੂਲਰ ਨੋਟੀਫਿਕੇਸ਼ਨ ਤੇ 2011 ਵਿਚ ਪੱਕੇ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੋਸਾਇਟੀ (ਪੀਆਈਸੀਟੀਈਐਸ) ਦੇ ਨਾਂ ‘ਤੇ ਗੁਮਰਾਹ ਕੀਤਾ ਜਾ ਰਿਹਾ ਹੈ। ਮਾਣਯੋਗ ਹਾਈਕੋਰਟ ਵਿਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿਚ ਫ਼ੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਕੰਪਿਊਟਰ ਟੀਚਰਜ਼ ਯੂਨੀਅਨ ਪਟਿਆਲਾ ਦੇ ਜ਼ਿਲ੍ਹਾ ਜਰਨਲ ਸਕੱਤਰ ਧਿਆਨ ਸਿੰਘ ਤੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਸੇਹਰਾ, ਦਵਿੰਦਰ ਸਿੰਘ ਪਾਤੜਾਂ, ਰਵਿੰਦਰ ਸਿੰਘ ਸੈਣੀ, ਅਮਨਦੀਪ ਕੌਰ ਵਾਲੀਆ, ਸੀਮਾ ਰਾਣੀ ਸਮਾਣਾ, ਗੁਰਪ੍ਰੀਤ ਸਿੰਘ ਰਾਜਪੁਰਾ, ਮਨਪ੍ਰੀਤ ਸਿੰਘ, ਪਰਮਜੀਤ ਸਿੰਘ ਕਪੂਰੀ, ਰਵਿੰਦਰ ਸਿੰਘ, ਉਧਮ ਸਿੰਘ ਅਤੇ ਸ਼ਿੰਦਰ ਪਾਲ ਨੇ ਦੱਸਿਆ ਕਿ ਸੰਗਰੂਰ ਵਿਖੇ 20 ਸਤੰਬਰ ਦੀ ਸੂਬਾ ਪੱਧਰੀ ਰੈਲੀ ਵਿਚ ਜ਼ਿਲ੍ਹਾ ਪਟਿਆਲਾ ਦੇ ਕੰਪਿਊਟਰ ਅਧਿਆਪਕ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ।