17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸ਼ੋ੍ਮਣੀ ਅਕਾਲੀ ਦਲ (ਬ) ਵਲੋਂ ਬਿੱਟੂ ਚੱਠਾ ਦੀ ਅਗਵਾਈ ਹੇਠ ਬਿਜਲੀ ਨਿਗਮ ਦੇ ਦਫ਼ਤਰ ਅੱਗੇ ਰੋਸ ਧਰਨਾ

ਪਟਿਆਲਾ, 16 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਵਿਚ ਬਿਜਲੀ ਦੀ ਮੰਗ ਤੇ ਸਪਲਾਈ ਨੂੰ ਲੈ ਕੇ ਬਣੇ ਹਾਲਾਤ ਦਰਮਿਆਨ ਪਟਿਆਲਾ ਦਿਹਾਤੀ ਹਲਕੇ ਵਿਚ ਬਿਜਲੀ ਕੱਟਾਂ ਤੇ ਬਿਜਲੀ ਦੇ ਵੱਧ ਰਹੇ ਬਿੱਲਾਂ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਦੀ ਅਗਵਾਈ ਹੇਠ ਬਿਜਲੀ ਨਿਗਮ ਦੇ ਦਫ਼ਤਰ, ਡੀ.

ਅਜੀਤ ਡੈਸਕ 17-09-2026
ਪਟਿਆਲਾ, 16 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਵਿਚ ਬਿਜਲੀ ਦੀ ਮੰਗ ਤੇ ਸਪਲਾਈ ਨੂੰ ਲੈ ਕੇ ਬਣੇ ਹਾਲਾਤ ਦਰਮਿਆਨ ਪਟਿਆਲਾ ਦਿਹਾਤੀ ਹਲਕੇ ਵਿਚ ਬਿਜਲੀ ਕੱਟਾਂ ਤੇ ਬਿਜਲੀ ਦੇ ਵੱਧ ਰਹੇ ਬਿੱਲਾਂ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਦੀ ਅਗਵਾਈ ਹੇਠ ਬਿਜਲੀ ਨਿਗਮ ਦੇ ਦਫ਼ਤਰ, ਡੀ. ਸੀ. ਡਬਲਿਊ. ਰੋਡ ਵਿਖੇ ਦਿੱਤੇ ਧਰਨੇ ਦੌਰਾਨ ਸਰਕਾਰ ਤੋਂ ਬਿਜਲੀ ਸਪਲਾਈ ਸੁਚਾਰੂ ਕਰਨ ਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਮੰਗ ਕੀਤੀ ਗਈ। ਧਰਨੇ ਦੌਰਾਨ ਬੋਲਦਿਆਂ ਬਿੱਟੂ ਚੱਠਾ ਨੇ ਕਿਹਾ ਕਿ ਬਿਜਲੀ ਕੱਟਾਂ ਕਾਰਨ ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ, ਦੁਕਾਨਦਾਰਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਲੋਕਾਂ ਦੀ ਬੁਨਿਆਦੀ ਲੋੜ ਹੈ ਅਤੇ ਇਸ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣਾ ਸਰਕਾਰ ਅਤੇ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ ਹੈ। ਪੰਜਾਬ ਵਿਚ ਸਤੰਬਰ ਦੇ ਪਹਿਲੇ ਅੱਧ ਦੌਰਾਨ ਬਿਜਲੀ ਦੀ ਮੰਗ ਵਿਚ ਤੇਜ਼ੀ ਅਤੇ ਕੁੱਝ ਥਰਮਲ ਯੂਨਿਟਾਂ ਦੇ ਬੰਦ ਰਹਿਣ ਕਾਰਨ ਸਪਲਾਈ ’ਤੇ ਦਬਾਅ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਸਨ। 12 ਸਤੰਬਰ ਨੂੰ ਸੂਬੇ ਵਿਚ ਬਿਜਲੀ ਦੀ ਮੰਗ 16,000 ਮੈਗਾਵਾਟ ਤੋਂ ਉੱਪਰ ਦੱਸੀ ਗਈ ਸੀ ਤੇ ਕੁੱਝ ਖੇਤਰਾਂ ਵਿਚ ਕੱਟਾਂ ਦੀਆਂ ਰਿਪੋਰਟਾਂ ਵੀ ਆਈਆਂ ਸਨ। ਅਕਾਲੀ ਆਗੂਆਂ ਨੇ ਕਿਹਾ ਕਿ ਜੇਕਰ ਲੋਕਾਂ ਨੂੰ ਬਿਜਲੀ ਸਪਲਾਈ ਵਿਚ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਸਰਕਾਰ ਨੂੰ ਇਸ ਦੇ ਕਾਰਨਾਂ ਬਾਰੇ ਸਪਸ਼ਟ ਜਾਣਕਾਰੀ ਦੇਣੀ ਚਾਹੀਦੀ ਹੈ। ਉਨ੍ਹਾਂ ਵੱਧ ਆ ਰਹੇ ਬਿਜਲੀ ਬਿੱਲਾਂ ਦੀਆਂ ਸ਼ਿਕਾਇਤਾਂ ਦਾ ਵੀ ਨੋਟਿਸ ਲੈਂਦਿਆਂ ਕਿਹਾ ਕਿ ਖਪਤਕਾਰਾਂ ਦੀਆਂ ਬਿੱਲਾਂ ਨਾਲ ਸੰਬੰਧਿਤ ਸਮੱਸਿਆਵਾਂ ਦਾ ਨਿਪਟਾਰਾ ਪਾਰਦਰਸ਼ੀ ਢੰਗ ਨਾਲ ਕੀਤਾ ਜਾਣਾ ਚਾਹੀਦਾ ਹੈ। ਬਿੱਟੂ ਚੱਠਾ ਨੇ ਕਿਹਾ ਕਿ ਬਿਜਲੀ ਕੱਟਾਂ ਨਾਲ ਕਿਸਾਨਾਂ ਦੀ ਖੇਤੀਬਾੜੀ, ਦੁਕਾਨਦਾਰਾਂ ਦਾ ਕਾਰੋਬਾਰ ਅਤੇ ਘਰਾਂ ਵਿਚ ਬੱਚਿਆਂ ਦੀ ਪੜ੍ਹਾਈ ਤੱਕ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਪੇਂਡੂ ਖੇਤਰਾਂ ਵਿਚ ਬਿਜਲੀ ਸਪਲਾਈ ਦਾ ਸੁਚਾਰੂ ਪ੍ਰਬੰਧ ਕੀਤਾ ਜਾਵੇ। ਧਰਨੇ ਦੌਰਾਨ ਅਕਾਲੀ ਆਗੂਆਂ ਤੇ ਵਰਕਰਾਂ ਨੇ ਕਿਹਾ ਕਿ ਸਰਕਾਰ ਵਲੋਂ ਬਿਜਲੀ ਸਪਲਾਈ ਸੰਬੰਧੀ ਕੀਤੇ ਜਾ ਰਹੇ ਦਾਅਵਿਆਂ ਦੇ ਨਾਲ-ਨਾਲ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਵੀ ਹੱਲ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਅਮਿਤ ਸਿੰਘ ਰਾਠੀ, ਹਰਬੰਸ ਸਿੰਘ ਲੰਗ, ਮਾਲਵਿੰਦਰ ਸਿੰਘ ਝਿੱਲ, ਡਾ. ਮਨਪ੍ਰੀਤ ਸਿੰਘ ਚੱਢਾ, ਮਨਮਿੰਦਰ ਸਿੰਘ ਕੌੜਾ, ਨਵਦੀਪ ਸਿੰਘ ਚੰਦੀ, ਬੀਬੀ ਜਸਪਾਲ ਕੌਰ ਬਾਰਨ, ਸੀਮਾ ਵੈਦ, ਰੂਬੀ ਰਾਣੀ, ਗੁਰਤੇਜ ਸਿੰਘ ਕੌਲ, ਜੋਗਿੰਦਰ ਸਿੰਘ ਪੰਛੀ, ਮਨਜੀਤ ਸਿੰਘ ਸ਼ਾਹੀ, ਗੁਰਪ੍ਰੀਤ ਸਿੰਘ ਬਾਰਨ, ਮੋਨੂੰ ਭਾਰਦਵਾਜ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ, ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸਰਫਰੋਸ਼ ਰੰਗ ਮੰਚ ਵਲੋਂ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਦਾ ਸਨਮਾਨ ਅਗਲੀ ਖ਼ਬਰ ਘਰ ’ਚ ਵੜ ਕੇ ਕੀਤੀ ਕੁੱਟਮਾਰ, ਦੋ ਔਰਤਾਂ ਸਮੇਤ 5 ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।