18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮੁਲਤਾਨੀ ਮੱਲ ਮੋਦੀ ਕਾਲਜ ਦੇ ਵਿਦਿਆਰਥੀਆਂ ਨੇ ਸ਼ੇਰੇ-ਪੰਜਾਬ ਕ੍ਰਿਕਟ ਟਰਾਫ਼ੀ ਜਿੱਤੀ

ਪਟਿਆਲਾ, 16 ਸਤੰਬਰ (ਗੁਰਵਿੰਦਰ ਸਿੰਘ ਔਲਖ)- ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਰੇਵਨਪਰੀਤ ਸਿੰਘ ਅਤੇ ਸਾਕਸ਼ੇਯਾ ਖੁਰਾਨਾ ਨੇ ਅੰਮ੍ਰਿਤਸਰ ਸੂਰਮੇ ਟੀਮ ਦੇ ਮੈਂਬਰਾਂ ਵਜੋਂ ਸ਼ੇਰੇ-ਪੰਜਾਬ ਕ੍ਰਿਕਟ ਟਰਾਫ਼ੀ ਵਿਚ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਇਹ ਟੂਰਨਾਮੈਂਟ 30 ਅਗਸਤ ਤੋਂ 13 ਸਤੰਬਰ ਤੱਕ ਬਿੰਦਰਾ ਕ੍ਰਿਕਟ ਸਟੇਡੀਅਮ, ਮੁਹਾਲੀ ਵਿਖੇ ਕਰਵਾਇਆ ਗਿਆ।

ਅਜੀਤ ਡੈਸਕ 17-09-2026
ਪਟਿਆਲਾ, 16 ਸਤੰਬਰ (ਗੁਰਵਿੰਦਰ ਸਿੰਘ ਔਲਖ)- ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਰੇਵਨਪਰੀਤ ਸਿੰਘ ਅਤੇ ਸਾਕਸ਼ੇਯਾ ਖੁਰਾਨਾ ਨੇ ਅੰਮ੍ਰਿਤਸਰ ਸੂਰਮੇ ਟੀਮ ਦੇ ਮੈਂਬਰਾਂ ਵਜੋਂ ਸ਼ੇਰੇ-ਪੰਜਾਬ ਕ੍ਰਿਕਟ ਟਰਾਫ਼ੀ ਵਿਚ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਇਹ ਟੂਰਨਾਮੈਂਟ 30 ਅਗਸਤ ਤੋਂ 13 ਸਤੰਬਰ ਤੱਕ ਬਿੰਦਰਾ ਕ੍ਰਿਕਟ ਸਟੇਡੀਅਮ, ਮੁਹਾਲੀ ਵਿਖੇ ਕਰਵਾਇਆ ਗਿਆ। ਜੇਤੂ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਕਾਲਜ ਦੇ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ, ਸਮਰਪਣ ਅਤੇ ਖੇਡ ਭਾਵਨਾ ਸਦਕਾ ਇਹ ਮਾਣਮੱਤੀ ਪ੍ਰਾਪਤੀ ਸੰਭਵ ਹੋਈ ਹੈ। ਉਨ੍ਹਾਂ ਖੇਡ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਫਲਾਇੰਗ ਅਫ਼ਸਰ ਤੇ ਡੀਨ ਸਪੋਰਟਸ ਡਾ. ਸੁਮੀਤ ਕੁਮਾਰ ਨੇ ਵੀ ਰੇਵਨਪਰੀਤ ਸਿੰਘ ਅਤੇ ਸਾਕਸ਼ੇਯਾ ਖੁਰਾਨਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਪ੍ਰਦਰਸ਼ਨ ਪ੍ਰਤਿਭਾ, ਮਿਹਨਤ ਤੇ ਲਗਨ ਦਾ ਪ੍ਰਤੀਕ ਹੈ। ਇਸ ਮੌਕੇ ਡਾ. ਨਿਸ਼ਾਨ ਸਿੰਘ, ਡੀਨ ਵਿਦਿਆਰਥੀ ਭਲਾਈ ਤੇ ਮੁਖੀ, ਵਿਭਾਗ ਸਰੀਰਕ ਸਿੱਖਿਆ ਤੇ ਖੇਡਾਂ ਨੇ ਕਿਹਾ ਕਿ ਕਾਲਜ ਵਿਦਿਆਰਥੀਆਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਲਗਾਤਾਰ ਮੌਕੇ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਜੇਤੂ ਵਿਦਿਆਰਥੀਆਂ ਸਮੇਤ ਸਮੁੱਚੀ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ। ਕਾਲਜ ਪ੍ਰਬੰਧਕਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਨ ਦੇ ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਪਿਛਲੀ ਖ਼ਬਰ ਮਿੰਨੀ ਸਕੱਤਰੇਤ ਵਿਖੇ ਪਟਵਾਰੀਆਂ ਸਰਕਾਰ ਖ਼ਿਲਾਫ਼ ਮੰਗਾਂ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਖਿਜਰਗੜ੍ਹ ’ਚ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।