17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮਿੰਨੀ ਸਕੱਤਰੇਤ ਵਿਖੇ ਪਟਵਾਰੀਆਂ ਸਰਕਾਰ ਖ਼ਿਲਾਫ਼ ਮੰਗਾਂ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ

ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)- ਮਿੰਨੀ ਸਕੱਤਰੇਤ ਵਿਖੇ ਦੀ ਪਟਵਾਰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਟਵਾਰੀਆਂ ਨੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਰੋਸ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 17-09-2026
ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)- ਮਿੰਨੀ ਸਕੱਤਰੇਤ ਵਿਖੇ ਦੀ ਪਟਵਾਰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਟਵਾਰੀਆਂ ਨੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪਟਵਾਰ ਯੂਨੀਅਨ ਦੇ ਆਗੂਆਂ ਨੇ ਸਰਕਾਰ ਦੀਆਂ ਨੀਤੀਆਂ ਦੀ ਤਿੱਖੇ ਸ਼ਬਦਾਂ ਵਿਚ ਨੁਕਤਾਚੀਨੀ ਕੀਤੀ। ਆਗੂਆਂ ਨੇ ਕਿਹਾ ਕਿ ਸਰਕਾਰ ਦੇ ਗੁਮਰਾਹਕੁਨ ਦਾਅਵਿਆਂ ਦੀ ਪੋਲ ਖੋਲ੍ਹਦਿਆਂ ਕਿਹਾ ਕਿ ਸਰਕਾਰ ਆਮ ਜਨਤਾ ਨੂੰ ਗੁਮਰਾਹ ਕਰ ਰਹੀ ਹੈ ਕਿ ਪਟਵਾਰੀਆਂ ਦੀ ਤਨਖ਼ਾਹ ਪੰਜਾਹ ਹਜ਼ਾਰ ਰੁਪਏ ਪ੍ਰਤੀ ਮਹੀਨਾ ਹੈ ਜਦ ਕਿ ਅਸਲੀਅਤ ਇਹ ਹੈ ਕਿ ਨਵੇਂ ਪਟਵਾਰੀਆਂ ਨੂੰ ਕੱਟ ਕਟਾ ਕੇ ਸਾਢੇ ਸਤਾਰਾਂ ਹਜ਼ਾਰ ਰੁਪਏ ਤਨਖ਼ਾਹ ਮਿਲਦੀ ਹੈ। ਆਗੂਆਂ ਨੇ ਕਿਹਾ ਕਿ ਸਾਡੀਆਂ ਪੇ-ਸਲਿਪਾਂ ਵੇਖੀਆਂ ਜਾ ਸਕਦੀਆਂ ਹਨ। ਆਗੂਆਂ ਨੇ ਅੱਗੇ ਕਿਹਾ ਕਿ ਸਰਕਾਰ ਖ਼ਾਲੀ ਪਈਆਂ ਅਸਾਮੀਆਂ ਨੂੰ ਨਹੀਂ ਭਰ ਰਹੀ, ਜਿਸ ਕਾਰਨ ਪਟਵਾਰੀਆਂ ਦੇ ਕੰਮ ਦਾ ਬੋਝ ਜ਼ਿਆਦਾ ਹੈ। ਉਨ੍ਹਾਂ ਨੇ ਕਿਹਾ ਕਿ ਪਰਖ ਸਮਾਂ ਘਟਾ ਕੇ ਪੂਰੀ ਤਨਖ਼ਾਹ ਲਾਗੂ ਕਰਨਾ ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਸਮੇਂ ਦੀ ਮੁੱਖ ਮੰਗ ਹੈ। ਆਗੂਆਂ ਨੇ ਕਿਹਾ ਕਿ ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਪਰ ਸਰਕਾਰ ਉਨ੍ਹਾਂ ਨੂੰ ਸ਼ਰੇਆਮ ਅਣਗੌਲਿਆ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਅੱਜ ਉਹ ਗੂੜ੍ਹੀ ਨੀਂਦ ਸੁੱਤੀ ਪਈ ਸਰਕਾਰ ਨੂੰ ਜਗਾਉਣ ਲਈ ਆਏ ਹਨ। ਆਗੂਆਂ ਨੇ ਕਿਹਾ ਗਵਾਂਢੀ ਸੂਬੇ ਹਰਿਆਣਾ ਵਿਚ ਤਨਖ਼ਾਹਾਂ ਕਿਤੇ ਵੱਧ ਹਨ। ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਗੌਰ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਤਹਿਸੀਲ ਪ੍ਰਧਾਨ ਹਰਪਾਲ ਸਿੰਘ ਪਟਵਾਰੀ, ਜਨਰਲ ਸਕੱਤਰ ਪਰਮਜੀਤ ਸਿੰਘ, ਗੁਰਜੀਤ ਸਿੰਘ, ਗਗਨਦੀਪ ਸਿੰਘ, ਇਸ਼ਪਿੰਦਰ ਸਿੰਘ, ਕਮਲੇਸ਼ ਰਾਣੀ, ਕਮਲਜੀਤ ਕੌਰ, ਨਿਧੀ ਸਲੂਜਾ, ਸੁਮਿਤਪਾਲ ਸਿੰਘ ਤੇ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਯੂਨਾਇਟਡ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਪੰਜਾਬੀ ‘ਵਰਸਿਟੀ ਵਿਖੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਮੁਲਤਾਨੀ ਮੱਲ ਮੋਦੀ ਕਾਲਜ ਦੇ ਵਿਦਿਆਰਥੀਆਂ ਨੇ ਸ਼ੇਰੇ-ਪੰਜਾਬ ਕ੍ਰਿਕਟ ਟਰਾਫ਼ੀ ਜਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।