19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸੜਕਾਂ ਦੀ ਮਾੜੀ ਹਾਲਤ ਸੰਬੰਧੀ ਵੱਖ-ਵੱਖ ਜਥੇਬੰਦੀਆਂ ਨੇ ਧਰੇੜੀ ਜੱਟਾਂ ਟੋਲ ਪਲਾਜ਼ਾ ਕੀਤਾ ਟੋਲ ਮੁਕਤ

ਬਹਾਦਰਗੜ੍ਹ, 18 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਬਹਾਦਰਗੜ੍ਹ ਤੇ ਇਸ ਦੇ ਆਸ ਪਾਸ ਦੇ ਇਲਾਕੇ ਦੀਆਂ ਖ਼ਰਾਬ ਸੜਕਾਂ, ਵੱਡੇ-ਵੱਡੇ ਖੱਡਿਆਂ, ਬੰਦ ਪਏ ਨਿਕਾਸੀ ਨਾਲਿਆਂ, ਸਟਰੀਟ ਲਾਈਟਾਂ, ਟ੍ਰੈਫਿਕ ਸਿਗਨਲਾਂ ਤੇ ਸੜਕ ਸੁਰੱਖਿਆ ਨਾਲ ਜੁੜੀਆਂ ਹੋਰ ਸਮੱਸਿਆਵਾਂ ਨੂੰ ਲੈ ਕੇ ਇਲਾਕੇ ਦੀਆਂ ਵੱਖ-ਵੱਖ ਜਥੇਬੰਦੀਆਂ, ਪਿੰਡਾਂ ਦੇ ਸਰਪੰਚਾਂ, ਵਿਦਿਆਰਥੀ ਜਥੇਬੰਦੀਆਂ ਅਤੇ ਸਮਾਜ ਸੇਵੀਆਂ ਵਲੋਂ ਅਹਿਮ ਮੀਟਿੰਗ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਕੀਤੀ ਗਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਵਾਰਿਸ ਪੰਜਾਬ ਦੀ ਜਥੇਬੰਦੀ, ਇਲਾਕੇ ਦੇ ਸਰਪੰਚ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਵਿਦਿਆਰਥੀ ਜਥੇਬੰਦੀਆਂ ਤੇ ਇਲਾਕੇ ਦੇ ਹੋਰ ਮੋਹਤਬਰ ਵਿਅਕਤੀ ਮੌਜੂਦ ਸਨ।

ਧਰੇੜੀ ਜੱਟਾਂ ਵਿਖੇ ਟੋਲ ਪਲਾਜ਼ੇ ’ਤੇ ਮੰਗ ਪੱਤਰ ਸੌਂਪਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂ । ਅਜੀਤ ਤਸਵੀਰ 19-09-2026
ਬਹਾਦਰਗੜ੍ਹ, 18 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਬਹਾਦਰਗੜ੍ਹ ਤੇ ਇਸ ਦੇ ਆਸ ਪਾਸ ਦੇ ਇਲਾਕੇ ਦੀਆਂ ਖ਼ਰਾਬ ਸੜਕਾਂ, ਵੱਡੇ-ਵੱਡੇ ਖੱਡਿਆਂ, ਬੰਦ ਪਏ ਨਿਕਾਸੀ ਨਾਲਿਆਂ, ਸਟਰੀਟ ਲਾਈਟਾਂ, ਟ੍ਰੈਫਿਕ ਸਿਗਨਲਾਂ ਤੇ ਸੜਕ ਸੁਰੱਖਿਆ ਨਾਲ ਜੁੜੀਆਂ ਹੋਰ ਸਮੱਸਿਆਵਾਂ ਨੂੰ ਲੈ ਕੇ ਇਲਾਕੇ ਦੀਆਂ ਵੱਖ-ਵੱਖ ਜਥੇਬੰਦੀਆਂ, ਪਿੰਡਾਂ ਦੇ ਸਰਪੰਚਾਂ, ਵਿਦਿਆਰਥੀ ਜਥੇਬੰਦੀਆਂ ਅਤੇ ਸਮਾਜ ਸੇਵੀਆਂ ਵਲੋਂ ਅਹਿਮ ਮੀਟਿੰਗ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਕੀਤੀ ਗਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਵਾਰਿਸ ਪੰਜਾਬ ਦੀ ਜਥੇਬੰਦੀ, ਇਲਾਕੇ ਦੇ ਸਰਪੰਚ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਵਿਦਿਆਰਥੀ ਜਥੇਬੰਦੀਆਂ ਤੇ ਇਲਾਕੇ ਦੇ ਹੋਰ ਮੋਹਤਬਰ ਵਿਅਕਤੀ ਮੌਜੂਦ ਸਨ। ਵਾਰਿਸ ਪੰਜਾਬ ਦੀ ਜਥੇਬੰਦੀ ਵਲੋਂ ਯੂਥ ਪ੍ਰਧਾਨ ਨਰਿੰਦਰ ਸਿੰਘ ਪੀਂਡਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਸਾਰੀਆਂ ਜਥੇਬੰਦੀਆਂ ਅਤੇ ਇਲਾਕੇ ਦੇ ਲੋਕਾਂ ਵਲੋਂ ਇਸ ਮੁਹਿੰਮ ਨੂੰ ਸ਼ੁਰੂ ਕਰਨ ਵਾਲੇ ਅਮਨਿੰਦਰਪਾਲ ਸਿੰਘ ਜਲਾਲਪੁਰ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਸੜਕਾਂ ਦੇ ਮੁੱਦੇ ਨੂੰ ਲੈ ਕੇ ਕੀਤੇ ਜਾ ਰਹੇ ਉਪਰਾਲਿਆਂ ਦੀ ਹਮਾਇਤ ਕਰਦਿਆਂ ਇਹ ਭਰੋਸਾ ਦਿੱਤਾ ਗਿਆ ਕਿ ਇਸ ਲੋਕ-ਮੁੱਦੇ ’ਤੇ ਪੂਰਾ ਇਲਾਕਾ, ਸਾਰੀਆਂ ਜਥੇਬੰਦੀਆਂ ਤੇ ਲੋਕ ਇਕੱਠੇ ਹੋ ਕੇ ਉਨ੍ਹਾਂ ਦੇ ਨਾਲ ਖੜ੍ਹੇ ਹਨ। ਮੀਟਿੰਗ ਦੌਰਾਨ ਸੜਕਾਂ ਦੇ ਮਸਲੇ ਨੂੰ ਲੈ ਕੇ ਚੱਲ ਰਹੇ ਸੰਘਰਸ਼ ਨੂੰ ਅੱਗੇ ਵਧਾਉਣ ਲਈ ਸਾਂਝੇ ਤੌਰ ’ਤੇ ਫੈਸਲਾ ਕੀਤਾ ਗਿਆ। ਇਸ ਤੋਂ ਬਾਅਦ ਸਾਰੀਆਂ ਜਥੇਬੰਦੀਆਂ ਅਤੇ ਇਲਾਕਾ ਵਾਸੀ ਟੋਲ ਪਲਾਜ਼ਾ ਧਰੇੜੀ ਜੱਟਾਂ ਵਿਖੇ ਇਕੱਠੇ ਹੋਏ, ਜਿੱਥੇ ਕੁਝ ਸਮੇਂ ਲਈ ਵਾਹਨਾਂ ਨੂੰ ਟੋਲ-ਫਰੀ ਲੰਘਾਇਆ ਗਿਆ ਤੇ ਟੋਲ ਮੈਨੇਜਰ ਨੂੰ ਲਿਖਤੀ ਮੰਗ-ਪੱਤਰ/ਨੋਟਿਸ ਸੌਂਪਿਆ ਗਿਆ। ਇਸ ਮੌਕੇ ਟੋਲ ਪ੍ਰਬੰਧਕਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ 21 ਸਤੰਬਰ 2026 ਤੱਕ ਸੜਕਾਂ ਨਾਲ ਸਬੰਧਤ ਕੰਮ ਸ਼ੁਰੂ ਕੀਤਾ ਜਾਵੇ ਅਤੇ ਇਲਾਕੇ ਦੀਆਂ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਸਮੱਸਿਆਵਾਂ ਦਾ ਠੋਸ ਹੱਲ ਕੱਢਿਆ ਜਾਵੇ। 21 ਸਤੰਬਰ ਤੱਕ ਜੇਕਰ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਨਾ ਕੀਤਾ ਗਿਆ ਜਾਂ ਸਬੰਧਤ ਅਧਿਕਾਰੀ ਇਲਾਕੇ ਦੀਆਂ ਜਥੇਬੰਦੀਆਂ ਨਾਲ ਬੈਠ ਕੇ ਮਸਲੇ ਦਾ ਹੱਲ ਕਰਨ ਲਈ ਮੀਟਿੰਗ ਵਿਚ ਨਾ ਆਏ, ਤਾਂ 21 ਸਤੰਬਰ ਤੋਂ ਬਾਅਦ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਟੋਲ ਪਲਾਜ਼ਾ ਨੂੰ ਅਣਮਿੱਥੇ ਸਮੇਂ ਲਈ ਟੋਲ-ਫਰੀ ਕਰਨ ਦਾ ਐਲਾਨ ਕੀਤਾ ਗਿਆ ਹੈ। ਇਲਾਕੇ ਦੀਆਂ ਸਾਰੀਆਂ ਜਥੇਬੰਦੀਆਂ ਤੇ ਲੋਕਾਂ ਨੇ ਸਪੱਸ਼ਟ ਕੀਤਾ ਕਿ ਅਮਨਿੰਦਰਪਾਲ ਸਿੰਘ ਜਲਾਲਪੁਰ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਨੂੰ ਹੁਣ ਪੂਰੇ ਇਲਾਕੇ ਦੀ ਸਾਂਝੀ ਆਵਾਜ਼ ਬਣਾਇਆ ਜਾਵੇਗਾ। ਸੜਕਾਂ ਦੀ ਮੁਰੰਮਤ ਅਤੇ ਲੋਕਾਂ ਦੀ ਸੁਰੱਖਿਅਤ ਆਵਾਜਾਈ ਲਈ ਇਹ ਸੰਘਰਸ਼ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ। ਇਸ ਮੌਕੇ ਜਗਦੀਪ ਸਿੰਘ ਸੂਬਾ ਪ੍ਰਧਾਨ ਬੀਕੇਯੂ ਸਿੱਧੂਪੁਰ, ਸੁਰਜੀਤ ਸਿੰਘ, ਸਵਰਨਜੀਤ ਸਿੰਘ, ਹਾਕਮ ਸਿੰਘ, ਗੁਰਜੀਤ ਸਿੰਘ ਸਮਰਾਓ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ, ਅਮਨਦੀਪ ਸਿੰਘ, ਸਤਪਾਲ ਸਿੰਘ ਮਹਿਮਦਪੁਰ, ਸੁਖਚੈਨ ਸਿੰਘ ਤੇ ਇਤਫਾਕ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਪੰਜਾਬ ਰਾਈਸ ਮਿਲਰ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਨਾਭਾ ਹਲਕੇ ਦੀਆਂ ਪੇਂਡੂ ਸੜਕਾਂ ’ਤੇ ਪ੍ਰੀਮਿਕਸ ਨਾ ਪੈਣ ਕਾਰਨ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।