ਪੰਜਾਬ ਵਾਸੀ ਫਿਰ ਤੋਂ ਬਣਾਉਣਗੇ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਦੀ ਸਰਕਾਰ- ਹਰਪ੍ਰੀਤ ਸਿੰਘ ਪ੍ਰੀਤ
ਨਾਭਾ, 18 ਸਤੰਬਰ (ਜਗਨਾਰ ਸਿੰਘ ਦੁਲੱਦੀ)- ਜਦੋਂ ਤੋਂ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਣਾਈ ਹੈ ਤਾਂ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਸੂਬਾ ਸਰਕਾਰ ਦੀਆਂ ਨੀਤੀਆਂ ਤੋਂ ਸੰਤੁਸ਼ਟ ਹਨ ਜਿਸ ਕਰਕੇ ਪੰਜਾਬ ਦੇ ਸੂਝਵਾਨ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਫਿਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਹੁਣੇ ਤੋਂ ਉਤਾਵਲੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਕੌਂਸਲ ਦੇ ਸੀਨੀਅਰ ਵਾਈਸ ਪ੍ਰਧਾਨ ਹਰਪ੍ਰੀਤ ਸਿੰਘ ਪ੍ਰੀਤ ਨੇ ਗੱਲਬਾਤ ਦੌਰਾਨ ਕੀਤਾ।
ਨਾਭਾ, 18 ਸਤੰਬਰ (ਜਗਨਾਰ ਸਿੰਘ ਦੁਲੱਦੀ)- ਜਦੋਂ ਤੋਂ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਣਾਈ ਹੈ ਤਾਂ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਸੂਬਾ ਸਰਕਾਰ ਦੀਆਂ ਨੀਤੀਆਂ ਤੋਂ ਸੰਤੁਸ਼ਟ ਹਨ ਜਿਸ ਕਰਕੇ ਪੰਜਾਬ ਦੇ ਸੂਝਵਾਨ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਫਿਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਹੁਣੇ ਤੋਂ ਉਤਾਵਲੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਕੌਂਸਲ ਦੇ ਸੀਨੀਅਰ ਵਾਈਸ ਪ੍ਰਧਾਨ ਹਰਪ੍ਰੀਤ ਸਿੰਘ ਪ੍ਰੀਤ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਦਾ ਬਿਨਾਂ ਪੱਖਪਾਤ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਵਿਕਾਸ ਕਰਵਾਇਆ ਗਿਆ ਹੈ ਜਿਸ ਕਰਕੇ ਲੋਕ ਫਿਰ ਤੋਂ ਆਮ ਆਦਮੀ ਪਾਰਟੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਫ਼ਤਵਾ ਦੇਣਗੇ। ਹਰਪ੍ਰੀਤ ਸਿੰਘ ਪ੍ਰੀਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜੋ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗਰੰਟੀਆਂ ਦਿੱਤੀਆਂ ਗਈਆਂ ਸਨ ਉਹ ਗਰੰਟੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇਕ-ਇਕ ਕਰਕੇ ਪੂਰੀਆਂ ਕਰ ਦਿੱਤੀਆਂ ਗਈਆਂ ਹਨ ਉਨ੍ਹਾਂ ਵਿਚ ਭਾਵੇਂ ਸਿੱਖਿਆ ਹੋਵੇ ਜਾਂ ਸਿਹਤ ਸਹੂਲਤਾਂ ਹੋਣ, ਇਥੋਂ ਤੱਕ ਕਿ ਪੰਜਾਬ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਵੀ ‘ਆਪ’ ਸਰਕਾਰ ਵਲੋਂ ਮੁਹੱਈਆ ਕਰਵਾਇਆ ਗਿਆ ਹੈ।