ਚਰਨਜੀਤ ਸਿੰਘ ਧਾਲੀਵਾਲ ਨੇ ਤਰਖਾਣਮਾਜਰਾ ਵਿਖੇ ਬਣਨ ਵਾਲੀ ਪਾਣੀ ਦੀ ਟੈਂਕੀ ਦਾ ਰੱਖਿਆ ਨੀਂਹ ਪੱਥਰ
ਸਮਾਣਾ, 19 ਸਤੰਬਰ (ਹਰਵਿੰਦਰ ਸਿੰਘ ਟੋਨੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਭਰ ਵਿਚ ਲੋਕ ਪੱਖੀ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਤਹਿਤ ਸਾਬਕਾ ਕੈਬਨਿਟ ਮੰਤਰੀ ਅਤੇ ‘ਆਪ’ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੇ ਛੋਟੇ ਭਰਾ ਅਤੇ ਪੰਜਾਬ ਸਾਈਕਲਿੰਗ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੇ ਹਲਕਾ ਸਮਾਣਾ ਦੇ ਪਿੰਡ ਤਰਖਾਣ ਮਾਜਰਾ ਵਿਖੇ ਪਿੰਡ ਵਾਸੀਆਂ ਨੂੰ ਘਰੇਲੂ ਵਰਤੋਂ ਲਈ ਪੀਣਯੋਗ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਪਾਣੀ ਦੀ ਟੈਂਕੀ ਦਾ ਨੀਂਹ ਪੱਥਰ ਰੱਖਿਆ।
ਸਮਾਣਾ, 19 ਸਤੰਬਰ (ਹਰਵਿੰਦਰ ਸਿੰਘ ਟੋਨੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਭਰ ਵਿਚ ਲੋਕ ਪੱਖੀ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਤਹਿਤ ਸਾਬਕਾ ਕੈਬਨਿਟ ਮੰਤਰੀ ਅਤੇ ‘ਆਪ’ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੇ ਛੋਟੇ ਭਰਾ ਅਤੇ ਪੰਜਾਬ ਸਾਈਕਲਿੰਗ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੇ ਹਲਕਾ ਸਮਾਣਾ ਦੇ ਪਿੰਡ ਤਰਖਾਣ ਮਾਜਰਾ ਵਿਖੇ ਪਿੰਡ ਵਾਸੀਆਂ ਨੂੰ ਘਰੇਲੂ ਵਰਤੋਂ ਲਈ ਪੀਣਯੋਗ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਪਾਣੀ ਦੀ ਟੈਂਕੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਧਾਲੀਵਾਲ ਨੇ ਦੱਸਿਆ ਕਿ ਪਿੰਡ ਵਿੱਚ ਸ਼ੁੱਧ ਪੀਣਯੋਗ ਅਤੇ ਘਰੇਲੂ ਦੀ ਵਰਤੋਂ ਲਈ ਪਾਣੀ ਦੀ ਸਮੱਸਿਆ ਲੰਬੇ ਸਮੇਂ ਤੋਂ ਚੱਲ ਰਹੀ ਸੀ, ਜਿਸ ਨੂੰ ਧਿਆਨ ਵਿਚ ਰੱਖਦਿਆਂ ਇਹ ਕਾਰਜ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਰੀਬ 60 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ 50 ਹਜ਼ਾਰ ਲੀਟਰ ਦੀ ਪਾਣੀ ਵਾਲੀ ਟੈਂਕੀ ਨਾਲ ਪਿੰਡ ਵਾਸੀਆਂ ਨੂੰ ਬੁਨਿਆਦੀ ਸਹੂਲਤ ਮੁਹੱਈਆ ਹੋਵੇਗੀ। ਸ. ਧਾਲੀਵਾਲ ਨੇ ਪਿੰਡ ਵਾਸੀਆਂ ਨਾਲ ਹੋਰ ਸਥਾਨਕ ਸਮੱਸਿਆਵਾਂ ਅਤੇ ਲੋੜਾਂ ਸੰਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਤਾਂ ਜੋ ਪਿੰਡ ਪੱਧਰ ‘ਤੇ ਹੋਰ ਵਿਕਾਸ ਕਾਰਜ ਕਰਵਾਏ ਜਾ ਸਕਣ। ਪਿੰਡ ਵਾਸੀਆਂ ਵਲੋਂ ਇਸ ਵਿਕਾਸ ਕਾਰਜ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੁਰਜੀਤ ਸਿੰਘ ਰੱਖੜਾ ਦਾ ਧੰਨਵਾਦ ਕੀਤਾ ਗਿਆ। ਇਸ ਸਮੇਂ ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਕੌਂਸਲਰ ਮਨਜਿੰਦਰ ਸਿੰਘ ਰਾਣਾ ਸੇਖੋਂ, ਲਾਡੀ ਮਿਆਲ ਖੁਰਦ, ਸਰਪੰਚ ਕਰਮਜੀਤ ਕੌਰ, ਸੋਨੀ ਸਿੰਘ ਤਰਖਾਣ ਮਾਜਰਾ, ਬੱਗਾ ਸਿੰਘ ਪ੍ਰਧਾਨ, ਜੀਵਨ ਸਿੰਘ, ਗੁਰਦੀਪ ਸਿੰਘ, ਸੋਹਣ ਸਿੰਘ, ਪਲਵਿੰਦਰ ਸਿੰਘ, ਹਰਬੰਸ ਸਿੰਘ, ਮਦਨ ਸਿੰਘ, ਜਰਨੈਲ ਸਿੰਘ, ਕੁਲਵੰਤ ਸਿੰਘ, ਬਲਵੀਰ ਸਿੰਘ, ਹਰਨੇਕ ਸਿੰਘ, ਜਗਦੀਸ਼ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ, ਦਰਸ਼ਨ ਸਿੰਘ, ਕਰਮਜੀਤ ਸਿੰਘ, ਜੌਰਾ ਸਿੰਘ, ਗੁਰਪ੍ਰੀਤ ਸਿੰਘ, ਭਗਵੰਤ ਸਿੰਘ, ਨੈਬ ਸਿੰਘ, ਕਿਰਪਾਲ ਸਿੰਘ, ਸਾਬਕਾ ਪੰਚ ਜੀਤ ਸਿੰਘ, ਬਲਜਿੰਦਰ ਕੌਰ, ਲੱਛੋ ਪੰਚ, ਕਲਾਸ਼ੋ ਦੇਵੀ, ਬਾਲਾ ਦੇਵੀ, ਜਸਮੇਲ ਕੌਰ, ਪੰਚ ਬਲਕਾਰ ਸਿੰਘ, ਮਲਕੀਤ ਸਿੰਘ ਅਤੇ ਵੱਡੀ ਗਿਣਤੀ ‘ਚ ਪਿੰਡ ਵਾਸੀ ਮੌਜੂਦ ਸਨ।