20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸਬ-ਇੰਸਪੈਕਟਰ ਕੁਲਦੀਪ ਸਿੰਘ ਨੇ ਸੰਭਾਲਿਆ ਮਵੀ ਪੁਲਿਸ ਚੌਕੀ ਦਾ ਚਾਰਜ

ਸਮਾਣਾ, 19 ਸਤੰਬਰ (ਹਰਵਿੰਦਰ ਸਿੰਘ ਟੋਨੀ)-ਮਵੀ ਪੁਲਿਸ ਚੌਂਕੀ ਵਿਖੇ ਸਬ-ਇੰਸਪੈਕਟਰ ਕੁਲਦੀਪ ਸਿੰਘ ਨੇ ਬਤੌਰ ਚੌਂਕੀ ਇੰਚਾਰਜ ਆਪਣਾ ਅਹੁਦਾ ਸੰਭਾਲ ਲਿਆ ਹੈ। ਚਾਰਜ ਸੰਭਾਲਣ ਉਪਰੰਤ ਉਨ੍ਹਾਂ ਨੇ ਚੌਂਕੀ ਦੇ ਪੁਲਿਸ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਇਲਾਕੇ ਦੀ ਕਾਨੂੰਨ-ਵਿਵਸਥਾ ਅਤੇ ਸੁਰੱਖਿਆ ਪ੍ਰਬੰਧਾਂ ਸੰਬੰਧੀ ਜਾਣਕਾਰੀ ਹਾਸਲ ਕੀਤੀ।

ਅਜੀਤ ਡੈਸਕ 20-09-2026
ਸਮਾਣਾ, 19 ਸਤੰਬਰ (ਹਰਵਿੰਦਰ ਸਿੰਘ ਟੋਨੀ)-ਮਵੀ ਪੁਲਿਸ ਚੌਂਕੀ ਵਿਖੇ ਸਬ-ਇੰਸਪੈਕਟਰ ਕੁਲਦੀਪ ਸਿੰਘ ਨੇ ਬਤੌਰ ਚੌਂਕੀ ਇੰਚਾਰਜ ਆਪਣਾ ਅਹੁਦਾ ਸੰਭਾਲ ਲਿਆ ਹੈ। ਚਾਰਜ ਸੰਭਾਲਣ ਉਪਰੰਤ ਉਨ੍ਹਾਂ ਨੇ ਚੌਂਕੀ ਦੇ ਪੁਲਿਸ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਇਲਾਕੇ ਦੀ ਕਾਨੂੰਨ-ਵਿਵਸਥਾ ਅਤੇ ਸੁਰੱਖਿਆ ਪ੍ਰਬੰਧਾਂ ਸੰਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸਬ-ਇੰਸਪੈਕਟਰ ਕੁਲਦੀਪ ਸਿੰਘ ਨੇ ਕਿਹਾ ਕਿ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਨਸ਼ਾ ਤਸਕਰੀ, ਗੈਰ-ਸਮਾਜਿਕ ਗਤੀਵਿਧੀਆਂ ਅਤੇ ਅਪਰਾਧਾਂ ਨੂੰ ਰੋਕਣ ਲਈ ਪੁਲਿਸ ਵਲੋਂ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਿਆ ਜਾਵੇਗਾ ਅਤੇ ਲੋਕਾਂ ਨਾਲ ਪੁਲਿਸ ਦਾ ਬਿਹਤਰ ਤਾਲਮੇਲ ਬਣਾਇਆ ਜਾਵੇਗਾ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਸੰਬੰਧੀ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਅਤੇ ਕਾਨੂੰਨ-ਵਿਵਸਥਾ ਕਾਇਮ ਰੱਖਣ ਵਿਚ ਸਹਿਯੋਗ ਦੇਣ।
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਲੜਾਈ ਲਈ ਸਾਰਿਆਂ ਨੂੰ ਇਕਜੁੱਟ ਹੋਣਾ ਪਵੇਗਾ : ਰੇਖਾ ਗੁਪਤਾ ਅਗਲੀ ਖ਼ਬਰ ਪਟਿਆਲਾ ਜ਼ਿਲ੍ਹਾ ਅੰਡਰ-14 ਕ੍ਰਿਕਟ ਟੀਮ ਲੜਕਿਆਂ ਦੀ ਚੋਣ ਲਈ ਟਰਾਇਲ 22 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।