20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਨਾਭਾ ਫਲਾਈਓਵਰ ਦੇ ਕਾਰਜਾਂ ਦਾ ਵਿਧਾਇਕ ਦੇਵ ਮਾਨ ਵਲੋਂ ਨਿਰੀਖਣ 22 ਸਤੰਬਰ ਤੋਂ ਖੋਲ੍ਹੀ ਜਾਵੇਗੀ ਆਵਾਜਾਈ

ਨਾਭਾ, 19 ਸਤੰਬਰ (ਜਗਨਾਰ ਸਿੰਘ ਦੁਲੱਦੀ)- ਹਲਕਾ ਨਾਭਾ ਦੀ ਨੁਹਾਰ ਬਦਲਣ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦੇਣ ਵਾਲੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਨਾਭਾ ਤੋਂ ਭਵਾਨੀਗੜ੍ਹ ਨੂੰ ਜੋੜਨ ਵਾਲੇ ਮੁੱਖ ਫਲਾਈਓਵਰ (ਓਵਰਬ੍ਰਿਜ) ਦੇ ਚੱਲ ਰਹੇ ਮੁਕੰਮਲ ਕਾਰਜਾਂ ਦਾ ਅੱਜ ਮੌਕੇ ’ਤੇ ਪਹੁੰਚ ਕੇ ਨਿਰੀਖਣ ਕੀਤਾ ਗਿਆ। ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ ਤੇ ਇੰਜੀਨੀਅਰਿੰਗ ਟੀਮ ਵੀ ਮੌਜੂਦ ਰਹੀ।

ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਫਲਾਈ ਓਵਰ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ। ਤਸਵੀਰ : ਜਗਨਾਰ ਸਿੰਘ ਦੁਲੱਦੀ 20-09-2026
ਨਾਭਾ, 19 ਸਤੰਬਰ (ਜਗਨਾਰ ਸਿੰਘ ਦੁਲੱਦੀ)- ਹਲਕਾ ਨਾਭਾ ਦੀ ਨੁਹਾਰ ਬਦਲਣ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦੇਣ ਵਾਲੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਨਾਭਾ ਤੋਂ ਭਵਾਨੀਗੜ੍ਹ ਨੂੰ ਜੋੜਨ ਵਾਲੇ ਮੁੱਖ ਫਲਾਈਓਵਰ (ਓਵਰਬ੍ਰਿਜ) ਦੇ ਚੱਲ ਰਹੇ ਮੁਕੰਮਲ ਕਾਰਜਾਂ ਦਾ ਅੱਜ ਮੌਕੇ ’ਤੇ ਪਹੁੰਚ ਕੇ ਨਿਰੀਖਣ ਕੀਤਾ ਗਿਆ। ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ ਤੇ ਇੰਜੀਨੀਅਰਿੰਗ ਟੀਮ ਵੀ ਮੌਜੂਦ ਰਹੀ। ਵਿਧਾਇਕ ਦੇਵ ਮਾਨ ਨੇ ਮੌਕੇ ’ਤੇ ਸੰਬੰਧਿਤ ਅਧਿਕਾਰੀਆਂ ਅਤੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਫਲਾਈਓਵਰ ਵਿਚ ਆਈ ਸਮੱਸਿਆ ਨੂੰ ਉਨ੍ਹਾਂ ਵਲੋਂ ਪਹਿਲਾਂ ਹੀ ਗੰਭੀਰਤਾ ਨਾਲ ਲੈਂਦਿਆਂ ਸੰਬੰਧਿਤ ਵਿਭਾਗ ਦੇ ਧਿਆਨ ਵਿਚ ਲਿਆਂਦਾ ਗਿਆ ਸੀ। ਉਨ੍ਹਾਂ ਦੱਸਿਆ ਕਿ ਵਿਭਾਗੀ ਇੰਜੀਨੀਅਰਾਂ ਵਲੋਂ ਪੁਲ ਦੀ ਤਕਨੀਕੀ ਜਾਂਚ ਦੌਰਾਨ 3 ਮੁੱਖ ਖਾਮੀਆਂ ਸਾਹਮਣੇ ਆਈਆਂ ਸਨ, ਅਧਿਕਾਰੀਆਂ ਵਲੋਂ ਇਨ੍ਹਾਂ ਖਾਮੀਆਂ ’ਤੇ ਤੇਜ਼ੀ ਨਾਲ ਕੰਮ ਕਰਦਿਆਂ ਲੋੜੀਂਦੀ ਮੁਰੰਮਤ ਅਤੇ ਮਜ਼ਬੂਤੀ ਦੇ ਕਾਰਜ ਕੀਤੇ ਜਾ ਰਹੇ ਹਨ। ਵਿਧਾਇਕ ਦੇਵ ਮਾਨ ਨੇ ਕਿਹਾ ਕਿ ਜਨਤਾ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੰਮ ਨੂੰ ਪੂਰੀ ਗੁਣਵੱਤਾ ਨਾਲ ਨੇਪਰੇ ਚਾੜ੍ਹਨ ਲਈ ਵਿਭਾਗ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ 21 ਸਤੰਬਰ ਤੱਕ ਫਲਾਈਓਵਰ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ ਅਤੇ 22 ਸਤੰਬਰ ਤੋਂ ਆਮ ਲੋਕਾਂ ਦੀ ਆਵਾਜਾਈ ਲਈ ਫਲਾਈਓਵਰ ਨੂੰ ਖੋਲ੍ਹ ਦਿੱਤਾ ਜਾਵੇਗਾ । ਵਿਧਾਇਕ ਦੇਵ ਮਾਨ ਨੇ ਕਿਹਾ ਕਿ ਇਸ ਦੌਰਾਨ ਉਨ੍ਹਾਂ ਵਲੋਂ ਸੰਬੰਧਿਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਲਗਾਤਾਰ ਤਾਲਮੇਲ ਰੱਖਿਆ ਜਾ ਰਿਹਾ ਹੈ ਤਾਂ ਜੋ ਫਲਾਈਓਵਰ ਨੂੰ ਸੁਰੱਖਿਅਤ ਢੰਗ ਨਾਲ ਲੋਕਾਂ ਲਈ ਖੋਲ੍ਹਿਆ ਜਾ ਸਕੇ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਜਪਾ ਆਗੂਆਂ ਨੇ ਸਮਾਗਮ ਕਰਵਾਇਆ ਅਗਲੀ ਖ਼ਬਰ ਆਸਰਾ ਵੈਲਫੇਅਰ ਸੁਸਾਇਟੀ ਨੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।