22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਡੀ. ਏ. ਪੀ. ਦੀ ਕਿੱਲਤ ਨੇ ਕਿਸਾਨਾਂ ਦੀ ਵਧਾਈ ਚਿੰਤਾ, ਬਲੈਕ ’ਚ 2000 ਰੁਪਏ ਤੱਕ ਵਿਕ ਰਹੀ- ਮੋਣੀ ਭਾਂਖਰ

ਸਨੌਰ, 21 ਸਤੰਬਰ (ਸੋਖਲ)-ਕਿਸਾਨਾਂ ਨੂੰ ਹਾੜੀ ਦੀ ਫ਼ਸਲ ਦੀ ਬਿਜਾਈ ਲਈ ਲੋੜੀਂਦੀ ਡੀ. ਏ.

ਅਜੀਤ ਡੈਸਕ 22-09-2026
ਸਨੌਰ, 21 ਸਤੰਬਰ (ਸੋਖਲ)-ਕਿਸਾਨਾਂ ਨੂੰ ਹਾੜੀ ਦੀ ਫ਼ਸਲ ਦੀ ਬਿਜਾਈ ਲਈ ਲੋੜੀਂਦੀ ਡੀ. ਏ. ਪੀ. ਖਾਦ ਨਾ ਮਿਲਣ ਅਤੇ ਇਸ ਦੀ ਕਥਿਤ ਕਾਲਾਬਾਜ਼ਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਹਲਕਾ ਸਨੌਰ ਦੇ ਸੀਨੀਅਰ ਆਗੂ ਤੇ ਪ੍ਰਮੁੱਖ ਕਿਸਾਨ ਆਗੂ ਜਸਵਿੰਦਰ ਸਿੰਘ ਮੋਣੀ ਭਾਂਖਰ ਨੇ ਦੋਸ਼ ਲਗਾਇਆ ਕਿ ਕਿਸਾਨਾਂ ਨੂੰ ਡੀ. ਏ. ਪੀ. ਖਾਦ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਫ਼ਸਲਾਂ ਦੀ ਬਿਜਾਈ ਲਈ ਡੀ. ਏ. ਪੀ. ਖਾਦ ਦੀ ਭਾਲ ਵਿਚ ਇੱਧਰ-ਉੱਧਰ ਭਟਕ ਰਹੇ ਹਨ, ਜਦਕਿ ਕੁਝ ਪ੍ਰਾਈਵੇਟ ਘਰਾਨਿਆਂ ਕੋਲ ਵੱਡੀ ਮਾਤਰਾ ਵਿਚ ਖਾਦ ਮੌਜੂਦ ਹੋਣ ਦੇ ਬਾਵਜੂਦ ਉਹ ਕਿਸਾਨਾਂ ਨੂੰ ਲੋੜ ਅਨੁਸਾਰ ਖਾਦ ਮੁਹੱਈਆ ਨਹੀਂ ਕਰਵਾ ਰਹੇ। ਮੋਣੀ ਭਾਂਖਰ ਅਨੁਸਾਰ ਡੀ.ਏ.ਪੀ. ਦਾ ਸਰਕਾਰੀ ਤੌਰ ’ਤੇ ਨਿਰਧਾਰਤ ਮੁੱਲ ਲਗਪਗ 1350 ਰੁਪਏ ਦੇ ਕਰੀਬ ਹੈ ਪਰ ਕਥਿਤ ਤੌਰ ’ਤੇ ਇਸ ਦੀ ਬਲੈਕ ਵਿਚ ਕੀਮਤ 2000 ਰੁਪਏ ਤੱਕ ਵਸੂਲੀ ਜਾ ਰਹੀ ਹੈ। ਉਨ੍ਹਾਂ ਪ੍ਰਸ਼ਾਸਨ ਤੇ ਸੰਬੰਧਿਤ ਵਿਭਾਗ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਡੀ. ਏ. ਪੀ. ਖਾਦ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ ਤੇ ਕਥਿਤ ਕਾਲਾਬਾਜ਼ਾਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਖਾਦ ਦੀ ਕਮੀ ਅਤੇ ਮਹਿੰਗੇ ਭਾਅ ਕਾਰਨ ਕਿਸਾਨਾਂ ’ਤੇ ਵਾਧੂ ਆਰਥਿਕ ਬੋਝ ਪੈ ਰਿਹਾ ਹੈ।
ਪਿਛਲੀ ਖ਼ਬਰ ‘ ਮਾਨ ਦੇ ਮੁਨਾਫ਼ੇ’ ਮੁਹਿੰਮ ਦੀ ਹੋਈ ਸ਼ੁਰੂਆਤ ਨਾਲ ਆਮ ਲੋਕਾਂ ਨੂੰ ਸਰਕਾਰੀ ਸਹੂਲਤਾਂ ਦੇ ਲਾਭ ਮਿਲੇਗਾ- ਬਲਜਿੰਦਰ ਸਿੰਘ... ਅਗਲੀ ਖ਼ਬਰ ਹਲਕਾ ਸਮਾਣਾ ’ਚ 12,615 ਕੱਚੇ ਮਕਾਨ ਪੱਕੇ ਕਰਨ ਲਈ ਮਨਜ਼ੂਰ- ਵਿਧਾਇਕ ਚੇਤਨ ਸਿੰਘ ਜੌੜਾਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।