22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਰਣਜੋਧ ਸਿੰਘ ਹਡਾਣਾ ਵਲੋਂ ਬਲਾਕ ਪ੍ਰਧਾਨਾਂ ਨਾਲ ਮੀਟਿੰਗ

ਭੁੱਨਰਹੇੜੀ, 21 ਸਤੰਬਰ (ਧਨਵੰਤ ਸਿੰਘ)- ਆਮ ਆਦਮੀ ਪਾਰਟੀ ਦੇ ਸਨੌਰ ਤੋਂ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਾਰਟੀ ਦੇ ਬਲਾਕ ਪ੍ਰਧਾਨਾਂ ਤੇ ਸੀਨੀਅਰ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਉਨ੍ਹਾਂ ਪਾਰਟੀ ਆਗੂਆਂ ਨੂੰ ਪਿੰਡਾਂ ਵਿਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝੇ ਰਹਿ ਗਏ ਯੋਗ ਪਰਿਵਾਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਲਾਭ ਦਿਵਾਉਣ ਲਈ ਯਤਨ ਕਰਨ ਲਈ ਆਖਿਆ।

ਅਜੀਤ ਡੈਸਕ 22-09-2026
ਭੁੱਨਰਹੇੜੀ, 21 ਸਤੰਬਰ (ਧਨਵੰਤ ਸਿੰਘ)- ਆਮ ਆਦਮੀ ਪਾਰਟੀ ਦੇ ਸਨੌਰ ਤੋਂ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਾਰਟੀ ਦੇ ਬਲਾਕ ਪ੍ਰਧਾਨਾਂ ਤੇ ਸੀਨੀਅਰ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਉਨ੍ਹਾਂ ਪਾਰਟੀ ਆਗੂਆਂ ਨੂੰ ਪਿੰਡਾਂ ਵਿਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝੇ ਰਹਿ ਗਏ ਯੋਗ ਪਰਿਵਾਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਲਾਭ ਦਿਵਾਉਣ ਲਈ ਯਤਨ ਕਰਨ ਲਈ ਆਖਿਆ। ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਰਾਹੀਂ ਲਾਭਪਾਤਰੀਆਂ ਲਈ ਯੋਜਨਾਵਾ ਚਲਾਈਆ ਗਈਆਂ ਹਨ। ਉਹਨਾਂ ਕਿਹਾ ਕਿ ਆਮ ਪਰਿਵਾਰ ਨੂੰ ਘਰੇਲੂ ਖਪਤਕਾਰਾਂ ਲਈ ਮੁਫ਼ਤ ਬਿਜਲੀ, ਕਿਸਾਨਾਂ ਨੂੰ ਖੇਤੀਬਾੜੀ ਲਈ ਮੁਫ਼ਤ ਬਿਜਲੀ, ਔਰਤਾਂ ਲਈ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ, ਰਾਸ਼ਨ ਕਿੱਟਾਂ,ਸਰਕਾਰੀ ਸਕੂਲਾਂ ਵਿੱਚ ਮੁਫ਼ਤ ਕਿਤਾਬਾਂ ਅਤੇ ਵਰਦੀਆਂ ਤੇ ਸਰਕਾਰੀ ਸਿਹਤ ਸਹੂਲਤਾਂ ਇਸ ਵਿਚ ਸ਼ਾਮਲ ਹਨ। ਇੰਚਾਰਜ ਹਡਾਣਾ ਨੇ ਕਿਹਾ ਕਿ ਸਰਕਾਰ ਵੱਲੋਂ ਔਰਤਾਂ ਲਈ ਵਿੱਤੀ ਸਹਾਇਤਾ, ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਟੈਸਟ ਤੇ ਦਵਾਈਆਂ, ਸਮਾਜਿਕ ਸੁਰੱਖਿਆ ਪੈਨਸ਼ਨਾਂ, ਰਾਸ਼ਨ ਸਹੂਲਤ, ਬਜ਼ੁਰਗਾਂ ਲਈ ਤੀਰਥ ਯਾਤਰਾ ਅਤੇ ‘ਆਸ਼ੀਰਵਾਦ ਸਕੀਮ’ ਵਰਗੀਆਂ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਦਾ ਲਾਭ ਯੋਗ ਲੋਕਾਂ ਤੱਕ ਪਹੁੰਚਾਉਣ ਲਈ ਪਾਰਟੀ ਪੱਧਰ ’ਤੇ ਲੋਕਾਂ ਨਾਲ ਲਗਾਤਾਰ ਸੰਪਰਕ ਰੱਖਿਆ ਜਾ ਰਿਹਾ ਹੈ ਪਿਛਲੀਆਂ ਸਰਕਾਰਾਂ ਦੀ ਕਾਰਗੁਜ਼ਾਰੀ ’ਤੇ ਟਿੱਪਣੀ ਕਰਦਿਆਂ ਹਡਾਣਾ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਬਿਜਲੀ, ਸਿੱਖਿਆ ਅਤੇ ਸਿਹਤ ਸਮੇਤ ਕਈ ਸਹੂਲਤਾਂ ਲਈ ਵਧੇਰੇ ਖਰਚ ਕਰਨਾ ਪੈਂਦਾ ਸੀ। ਮੌਜੂਦਾ ਸਰਕਾਰ ਵਲੋਂ ਲੋਕਾਂ ਨੂੰ ਰਾਹਤ ਦੇਣ ਲਈ ਵੱਖ-ਵੱਖ ਸੁਵਿਧਾਵਾ ਦਿੱਤੀਆਂ ਗਈਆਂ ਹਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੀਟਿੰਗ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਵਿਅਕਤੀ ’ਤੇ ਹਮਲਾ ਨਿੰਦਣਯੋਗ- ਕਰਨ ਕੌੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।