22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਮਿਸ਼ਨ-2027 ਤਹਿਤ ਆਮ ਆਦਮੀ ਪਾਰਟੀ 117 ਹਲਕਿਆਂ ’ਚ ਘਰ-ਘਰ ਪਹੁੰਚੇਗੀ ਹਰ ਹਲਕੇ ਦੇ ਨੁਮਾਇੰਦੇ ਲੋਕਾਂ ਨੂੰ ਦੱਸਣਗੇ ਸਰਕਾਰ ਦੀ ਕਾਰਗੁਜ਼ਾਰੀ ਬਾਰੇ

ਪਟਿਆਲਾ, 21 ਸਤੰਬਰ (ਮਨਦੀਪ ਸਿੰਘ ਖਰੌੜ)- ਜਿਵੇਂ-ਜਿਵੇਂ 2027 ਦੀਆਂ ਚੋਣਾਂ ਨੇੜੇ ਆਉਣ ਲੱਗੀਆਂ ਹਨ ਉਵੇਂ ਹੀ ਸਾਰੀਆਂ ਸਿਆਸੀ ਜਮਾਤਾਂ ਨੇ ਪੰਜਾਬ ਵਾਸੀਆਂ ਨਾਲ ਨਿਵੇਕਲੇ ਢੰਗਾਂ ਨਾਲ ਪਹੁੰਚ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਇਸੇ ਸਿਲਸਿਲੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਉਨ੍ਹਾਂ ਦੇ ਹਲਕਾ ਧੂਰੀ ’ਚ ਘਰ-ਘਰ ਜਾ ਕੇ ਲੋਕਾਂ ਨੂੰ ‘ਆਪ’ ਸਰਕਾਰ ਵਲੋਂ ਸਾਢੇ 4 ਸਾਲ ਦੌਰਾਨ ਕੀਤੇ ਲੋਕ ਪੱਖੀ ਕੰਮਾਂ ਬਾਰੇ ਦੱਸਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

‘ਆਪ’ ਸਰਕਾਰ ਵਲੋਂ ਲੋਕਾਂ ਨੂੰ ਸਾਢੇ 4 ਸਾਲ ਦੌਰਾਨ ਕੀਤੇ ਲੋਕ ਪੱਖੀ ਕੰਮਾਂ ਬਾਰੇ ਦੱਸਣ ਦੀ ਮੁਹਿੰਮ ਤਹਿਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਬਜ਼ੁਰਗ ਔਰਤ ਤੋਂ ਆਸ਼ੀਰਵਾਦ ਲੈਂਦੇ ਹੋਏ। ਅਜੀਤ ਤਸਵੀਰ 22-09-2026
ਪਟਿਆਲਾ, 21 ਸਤੰਬਰ (ਮਨਦੀਪ ਸਿੰਘ ਖਰੌੜ)- ਜਿਵੇਂ-ਜਿਵੇਂ 2027 ਦੀਆਂ ਚੋਣਾਂ ਨੇੜੇ ਆਉਣ ਲੱਗੀਆਂ ਹਨ ਉਵੇਂ ਹੀ ਸਾਰੀਆਂ ਸਿਆਸੀ ਜਮਾਤਾਂ ਨੇ ਪੰਜਾਬ ਵਾਸੀਆਂ ਨਾਲ ਨਿਵੇਕਲੇ ਢੰਗਾਂ ਨਾਲ ਪਹੁੰਚ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਇਸੇ ਸਿਲਸਿਲੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਉਨ੍ਹਾਂ ਦੇ ਹਲਕਾ ਧੂਰੀ ’ਚ ਘਰ-ਘਰ ਜਾ ਕੇ ਲੋਕਾਂ ਨੂੰ ‘ਆਪ’ ਸਰਕਾਰ ਵਲੋਂ ਸਾਢੇ 4 ਸਾਲ ਦੌਰਾਨ ਕੀਤੇ ਲੋਕ ਪੱਖੀ ਕੰਮਾਂ ਬਾਰੇ ਦੱਸਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸੇ ਸਿਲਸਿਲੇ ਤਹਿਤ ਵਿਧਾਨ ਸਭਾ ਦੇ 117 ਹਲਕਿਆਂ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਪੇਂਡੂ ਤੋਂ ਪੰਜਾਬ ਪੱਧਰ ਤੱਕ ਦੇ ਆਗੂ ਸੂਬੇ ਦੇ ਹਰ ਘਰ ’ਚ ਪਹੁੰਚ ਕਰ ਕੇ ਆਮ ਆਦਮੀ ਪਾਰਟੀ ਦੀਆਂ ਪ੍ਰਾਪਤੀਆਂ ਲੋਕਾਂ ਨੂੰ ਦਸਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣੇ ਹਲਕੇ ਪਟਿਆਲਾ ਦਿਹਾਤੀ ਤੋਂ ‘ਆਪ’ ਸਰਕਾਰ ਵਲੋਂ ਕੀਤੇ ਕਾਰਜਾਂ ਸੰਬੰਧੀ ਲੋਕਾਂ ਨੂੰ ਜਾਣੂੰ ਕਰਵਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕੀਤਾ। ਉਨ੍ਹਾਂ ਦਸਿਆ ਕਿ ‘ਮਾਨ’ ਸਰਕਾਰ ਵਲੋਂ ਪਿਛਲੇ ਸਾਢੇ 4 ਸਾਲਾ ’ਚ ਪੰਜਾਬ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ, ਜਿਸ ’ਚ ਲੋਕਾਂ ਨੂੰ ਮੁਫ਼ਤ ਬਿਜਲੀ, ਮੁਫ਼ਤ ਪੜ੍ਹਾਈ, ਮੁਫ਼ਤ ਇਲਾਜ, ਔਰਤਾਂ ਲਈ ਮੁਫ਼ਤ ਸਫ਼ਰ ਤੋਂ ਇਲਾਵਾ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਹਰ ਇਕ ਔਰਤ ਦੇ ਖ਼ਾਤੇ ’ਚ 1 ਹਜ਼ਾਰ ਤੇ 1500 ਰੁਪਏ ਮਹੀਨਾ ਪਾ ਕੇ ਦੇਸ਼ ਦੇ ਦੂਜੇ ਸੂਬਿਆਂ ਦੀਆਂ ਸਰਕਾਰਾਂ ਨਾਲੋਂ ਸਭ ਤੋਂ ਵਧ ਲੋਕ ਪੱਖੀ ਕਾਰਜ ਕੀਤੇ ਹਨ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਵਲੋਂ ਸ਼ੁਰੂਆਤ ਕੀਤੀ ਗਈ ਮੁਹਿੰਮ ’ਚ ਲੋਕੀ ਆਪਮੁਹਾਰੇ ਜੁੜ ਰਹੇ ਹਨ ਕਿਉਂਕਿ ‘ਆਪ’ ਸਰਕਾਰ ਨੂੰ ਆਪਣੇ ਕੰਮ ਲੋਕਾਂ ਨੂੰ ਦੱਸਣ ਦੀ ਲੋੜ ਨਹੀਂ ਹੈ ਕਿਉਂਕਿ ਸਰਕਾਰ ਦੇ ਕੀਤੇ ਕੰਮਾਂ ਦਾ ਫਾਇਦਾ ਹਰ ਇਕ ਘਰ ਨੂੰ ਮਿਲਿਆ ਹੈ, ਜਿਸ ਕਾਰਨ ਉਨ੍ਹਾਂ ਦੀ ਮਹੀਨੇ ਭਰ ਦੀ 10 ਤੋਂ 15 ਹਜ਼ਾਰ ਰੁਪਏ ਦੀ ਬਚਤ ਹੋਈ ਹੈ ਤੇ ਸਾਲਾਨਾ 1 ਲੱਖ 82 ਹਜ਼ਾਰ ਰੁਪਏ ਦੀ ਬਚਤ ਹੋਈ ਹੈ। ਇਸ ਕਰ ਕੇ ਪੰਜਾਬ ਦੇ ਲੋਕਾਂ ਨੇ ਹੁਣ ਫ਼ੈਸਲਾ ਕਰ ਲਿਆ ਹੈ ਕਿ 2027 ’ਚ ਵੀ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪਹਿਲਾਂ ਤੋਂ ਵੀ ਜ਼ਿਆਦਾ ਬਹੁਮਤ ਨਾਲ ਲੈ ਕੇ ਆਉਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਹਲਕਿਆਂ ’ਚ ਜਦੋਂ ‘ਆਪ’ ਸਰਕਾਰ ਦੇ ਨੁਮਾਇੰਦੇ ਜਾਣਗੇ ਤਾਂ ਉਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਜੇਕਰ ਕੰਮਾਂ-ਕਾਰਾਂ ’ਚ ਕੋਈ ਘਾਟ ਵੀ ਰਹਿ ਗਈ ਹੈ ਤਾਂ ਉਨ੍ਹਾਂ ਨੂੰ ਜਾਣਕਾਰੀ ਮਿਲੇਗੀ ਤੇ ਲੋਕਾਂ ਵਲੋਂ ਦਿੱਤੀਆਂ ਸਲਾਹਾਂ ’ਤੇ ਵੀ ‘ਆਪ’ ਸਰਕਾਰ ਵਿਉਂਤਬੰਦੀ ਕਰ ਕੇ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਜਦੋਂ ਉਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਲੋਕਾਂ ਨੂੰ ਮਿਲਦੇ ਹਨ ਤਾਂ ਲੋਕੀ ਸਿਹਤ ਸੇਵਾਵਾਂ, ਸਿੱਖਿਆ ਪ੍ਰਣਾਲੀ ਸੰਬੰਧੀ ਉਨ੍ਹਾਂ ਦੀ ਸਰਕਾਰ ਦੀ ਆਪਮੁਹਾਰੇ ਸਰਾਹਨਾ ਕਰਦੇ ਹਨ ਜਿਹੜੀ ਕਿ ਵਿਰੋਧੀ ਪਾਰਟੀਆਂ ਵਲੋਂ ਹਜ਼ਮ ਨਹੀਂ ਹੋ ਰਹੀ। ਉਹ ਬਿਨਾਂ ਕਿਸੇ ਮਤਲਬ ਤੋਂ ‘ਆਪ’ ਸਰਕਾਰ ਦੇ ਨੁਕਸ ਕੱਢਣ ’ਤੇ ਤੁਲੇ ਹੋਏ ਹਨ ਜਦ ਕਿ ਪੰਜਾਬ ਵਾਸੀਆਂ ਨੂੰ ਪਤਾ ਹੈ ਕਿ ਕਿਹੜੀ ਪਾਰਟੀ ਨੇ ਲੋਕਾਂ ਲਈ ਕੰਮ ਕੀਤਾ ਹੈ ਤੇ ਕਿਹੜੀ ਨੇ ਆਪਣੇ ਲਈ।
ਪਿਛਲੀ ਖ਼ਬਰ ‘ਮਾਨ ਦੇ ਮੁਨਾਫ਼ਿਆਂ’ ਨੇ ਪੰਜਾਬ ਵਾਸੀ ਕੀਤੇ ਸੁਖਾਲੇ- ਡਾ. ਬਲਬੀਰ ਸਿੰਘ ਅਗਲੀ ਖ਼ਬਰ ਗੁਰਸਿਮਰਨ ਕੌਰ ਦੇ ਹਮਲਾਵਰਾਂ ਨੂੰ ਪੁਲਿਸ ਨੇ ਨਹੀਂ ਕੀਤਾ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।