24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸਾਬਕਾ ਵਿਧਾਇਕਾ ਬੀਬੀ ਲੂੰਬਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਪਾਤੜਾਂ, 23 ਸਤੰਬਰ (ਗੁਰਇਕਬਾਲ ਸਿੰਘ ਖਾਲਸਾ)- ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਵਲੋਂ ਹਲਕਾ ਸ਼ੁਤਰਾਣਾ ਦੇ ਪਿੰਡਾਂ ਅੰਦਰ ਹਲਕੇ ਦੇ ਲੋਕਾਂ ਨਾਲ ਸ਼ੁਰੂ ਕੀਤੀ ਗਈ ਲੋਕ ਮਿਲਣੀ ਪ੍ਰੋਗਰਾਮ ਦੀ ਲੜੀ ਦੇ ਤਹਿਤ ਬੀਬੀ ਲੂੰਬਾ ਵਲੋਂ ਹਲਕਾ ਸ਼ੁਤਰਾਣਾ ਦੇ ਵੱਖ ਵਖ ਪਿੰਡਾਂ ਅੰਦਰ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਮੌਕੇ ਸਾਬਕਾ ਵਿਧਾਇਕਾਂ ਬੀਬੀ ਵਨਿੰਦਰ ਕੌਰ ਲੂੰਬਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਿਸ ਤਰ੍ਹਾਂ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਡਿਗਦੇ ਜਾ ਰਹੇ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਦੇ ਹਰ ਇਕ ਪਿੰਡ ਅੰਦਰ ਖੇਤਾਂ ਲਈ ਨਹਿਰੀ ਪਾਣੀ ਪਹੁੰਚਦਾ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ ਉਸ ਦੀ ਜਿੰਨੀ ਵੀ ਪ੍ਰਸ਼ੰਸਾ ਕੀਤੀ ਜਾਵੇ ਉਨੀ ਘੱਟ ਹੈ।

ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਨੂੰ ਮਿਲਦੇ ਹੋਏ। ਤਸਵੀਰ : ਗੁਰਇਕਬਾਲ ਸਿੰਘ ਖਾਲਸਾ 24-09-2026
ਪਾਤੜਾਂ, 23 ਸਤੰਬਰ (ਗੁਰਇਕਬਾਲ ਸਿੰਘ ਖਾਲਸਾ)- ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਵਲੋਂ ਹਲਕਾ ਸ਼ੁਤਰਾਣਾ ਦੇ ਪਿੰਡਾਂ ਅੰਦਰ ਹਲਕੇ ਦੇ ਲੋਕਾਂ ਨਾਲ ਸ਼ੁਰੂ ਕੀਤੀ ਗਈ ਲੋਕ ਮਿਲਣੀ ਪ੍ਰੋਗਰਾਮ ਦੀ ਲੜੀ ਦੇ ਤਹਿਤ ਬੀਬੀ ਲੂੰਬਾ ਵਲੋਂ ਹਲਕਾ ਸ਼ੁਤਰਾਣਾ ਦੇ ਵੱਖ ਵਖ ਪਿੰਡਾਂ ਅੰਦਰ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਮੌਕੇ ਸਾਬਕਾ ਵਿਧਾਇਕਾਂ ਬੀਬੀ ਵਨਿੰਦਰ ਕੌਰ ਲੂੰਬਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਿਸ ਤਰ੍ਹਾਂ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਡਿਗਦੇ ਜਾ ਰਹੇ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਦੇ ਹਰ ਇਕ ਪਿੰਡ ਅੰਦਰ ਖੇਤਾਂ ਲਈ ਨਹਿਰੀ ਪਾਣੀ ਪਹੁੰਚਦਾ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ ਉਸ ਦੀ ਜਿੰਨੀ ਵੀ ਪ੍ਰਸ਼ੰਸਾ ਕੀਤੀ ਜਾਵੇ ਉਨੀ ਘੱਟ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦਾ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋਂ ਦਿਨ ਡਿੱਗਦਾ ਜਾ ਰਿਹਾ ਸੀ ਉਸ ਨੇ ਆਉਣ ਵਾਲੀਆਂ ਪੀੜੀਆਂ ਲਈ ਪੀਣ ਵਾਲੇ ਪਾਣੀ ਦੀ ਵੀ ਵੱਡੀ ਚਿੰਤਾ ਪੈਦਾ ਕਰ ਦਿੱਤੀ ਸੀ, ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਅਗਾਂਹਵਧੂ ਸੋਚ ਸਦਕਾ ਇਤਿਹਾਸਿਕ ਫੈਸਲਾ ਲੈਂਦਿਆਂ ਪੰਜਾਬ ਦੇ ਹਰ ਇਕ ਪਿੰਡ ਅੰਦਰ ਨਹਿਰਾਂ ਦਾ ਨਵੀਨੀਕਰਨ ਕਰਕੇ ਨਹਿਰੀ ਪਾਣੀ ਪਹੁੰਚਦਾ ਕੀਤਾ ਹੈ, ਜਿਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡਾ ਲਾਭ ਪਹੁੰਚਿਆ ਹੈ ਉਥੇ ਹੀ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਉੱਚਾ ਹੋਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਵਲੋਂ ਹਲਕਾ ਸ਼ੁਤਰਾਣਾ ਦੇ ਵੱਖ ਵੱਖ ਪਿੰਡਾਂ ਅੰਦਰ ਜਾ ਕੇ ਹਲਕੇ ਦੇ ਲੋਕਾਂ ਨਾਲ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਦੌਰਾਨ ਉਨ੍ਹਾਂ ਵਲੋਂ ਹਲਕੇ ਦੇ ਲੋਕਾਂ ਨੂੰ ਆ ਰਹੀਆਂ ਪਰੇਸ਼ਾਨੀਆਂ ਸੰਬੰਧੀ ਵੀ ਜਾਣਕਾਰੀ ਲਈ ਜਾ ਰਹੀ ਹੈ ਤਾਂ ਜੋ ਲੋਕਾਂ ਦੀਆਂ ਉਨ੍ਹਾਂ ਸਮੱਸਿਆਵਾਂ ਦਾ ਹੱਲ ਸਰਕਾਰ ਜਲਦ ਤੋਂ ਜਲਦ ਕਰਵਾਇਆ ਜਾ ਸਕੇ। ਬੀਬੀ ਲੂੰਬਾ ਨੇ ਕਿਹਾ ਕਿ ਹਲਕਾ ਸ਼ੁਤਰਾਣਾ ਦੇ ਲੋਕਾਂ ਨੇ 2012 ਤੋਂ ਲਗਾਤਾਰ ਉਨ੍ਹਾਂ ਨੂੰ ਭਰਵਾਂ ਸਮਰਥਨ ਦਿੱਤਾ ਹੈ ਅਤੇ ਹੁਣ ਵੀ ਹਲਕੇ ਦੇ ਲੋਕਾਂ ਵਲੋਂ ਉਨ੍ਹਾਂ ਨੂੰ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ ਜਿਸ ਲਈ ਉਹ ਸਦਾ ਹਲਕੇ ਦੇ ਲੋਕਾਂ ਦੇ ਰਿਣੀ ਰਹਿਣਗੇ। ਇਸ ਮੌਕੇ ਇਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਵੱਖ-ਵੱਖ ਆਗੂ,ਵਰਕਰ ਅਤੇ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ਾ-ਮੁਕਤ ਪੰਜਾਬ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜੇਲ੍ਹਾਂ ’ਚ ਲਗਪਗ 45 ਫ਼ੀਸਦੀ ਕੈਦੀ ਨਸ਼ਾ-ਨਿਰਭਰਤਾ ਦੇ ਇਲਾਜ ’ਤੇ ਅਗਲੀ ਖ਼ਬਰ ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ ਪਾਵਰਕਾਮ ਮੁੱਖ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।