24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪਾਵਰਕਾਮ ਦੇ ਸੀ. ਐਮ. ਡੀ. ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਵਿਸਥਾਰਪੂਰਵਕ ਚਰਚਾ

ਪਟਿਆਲਾ, 23 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁੱਖ ਦਫ਼ਤਰ ਵਿਖੇ ਸੀ. ਐਮ.

ਅਜੀਤ ਡੈਸਕ 24-09-2026
ਪਟਿਆਲਾ, 23 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁੱਖ ਦਫ਼ਤਰ ਵਿਖੇ ਸੀ. ਐਮ. ਡੀ. ਗੁਰਕੀਰਤ ਕਿਰਪਾਲ ਸਿੰਘ, ਆਈ. ਏ. ਐੱਸ., ਵਲੋਂ ਡਾਇਰੈਕਟਰਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਸਮੇਤ ਲਗਪਗ 37 ਜਥੇਬੰਦੀਆਂ ਦੇ ਆਗੂਆਂ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ ਗਈ। ਸੀ. ਐਮ. ਡੀ. ਵਲੋਂ ਅਹੁਦਾ ਸੰਭਾਲਣ ਤੋਂ ਬਾਅਦ ਜਥੇਬੰਦੀਆਂ ਨਾਲ ਇਹ ਪਹਿਲੀ ਮੀਟਿੰਗ ਸੀ ਜੋ ਸ਼ਾਂਤੀਪੂਰਨ ਅਤੇ ਸੁਹਿਰਦ ਮਾਹੌਲ ਵਿਚ ਹੋਈ। ਮੀਟਿੰਗ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਮੁਲਾਜ਼ਮਾਂ ਨਾਲ ਸੰਬੰਧਿਤ ਮੰਗਾਂ, ਸਮੱਸਿਆਵਾਂ ਤੇ ਲੰਬਿਤ ਮਾਮਲਿਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਆਗੂਆਂ ਵਲੋਂ ਖ਼ਾਸ ਤੌਰ ’ਤੇ ਤਰੱਕੀਆਂ ਨਾਲ ਸੰਬੰਧਤ ਮੰਗਾਂ ਦੇ ਜਲਦ ਨਿਪਟਾਰੇ ਦੀ ਮੰਗ ਰੱਖੀ ਗਈ। ਇਸ ਮੌਕੇ ਸੀ.ਐਮ.ਡੀ. ਨੇ ਕਿਹਾ ਕਿ ਉਨ੍ਹਾਂ ਦੇ ਤਜਰਬੇ ਮੁਤਾਬਕ ਜਥੇਬੰਦੀਆਂ ਤੇ ਮੈਨੇਜਮੈਂਟ ਵਿਚਕਾਰ ਵੱਖ-ਵੱਖ ਮੁੱਦਿਆਂ ’ਤੇ ਵਿਚਾਰਾਂ ਦਾ ਅੰਤਰ ਰਹਿਣਾ ਸੁਭਾਵਿਕ ਹੈ, ਪਰ ਉਨ੍ਹਾਂ ਦੀ ਕੋਸ਼ਿਸ਼ ਹਮੇਸ਼ਾ ਇਹ ਰਹੇਗੀ ਕਿ ਕਿਸੇ ਵੀ ਮਸਲੇ ਨੂੰ ਸੰਘਰਸ਼ ਜਾਂ ਅੰਦੋਲਨ ਦੀ ਨੌਬਤ ਆਉਣ ਤੋਂ ਪਹਿਲਾਂ ਗੱਲਬਾਤ ਦੀ ਮੇਜ਼ ’ਤੇ ਵਿਚਾਰ-ਵਟਾਂਦਰੇ ਰਾਹੀਂ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮਸਲੇ ਦਾ ਹੱਲ ਬਿਨਾਂ ਸੰਘਰਸ਼ ਦੇ ਮੁਲਾਜ਼ਮਾਂ ਦੇ ਹਿੱਤ ਵਿਚ ਕੀਤਾ ਜਾ ਸਕਦਾ ਹੈ ਤਾਂ ਉਸ ਦੀ ਖੁਸ਼ੀ ਹੀ ਵੱਖਰੀ ਹੁੰਦੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕਾਰਪੋਰੇਸ਼ਨ ਪੱਧਰ ’ਤੇ ਹੱਲ ਹੋਣ ਵਾਲੀਆਂ ਮੰਗਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਲਈ ਯਤਨ ਕੀਤੇ ਜਾਣਗੇ ਜਦਕਿ ਜਿਹੜੇ ਮਸਲੇ ਸਰਕਾਰ ਦੇ ਪੱਧਰ ’ਤੇ ਨਿਪਟਾਰੇ ਦੀ ਮੰਗ ਕਰਦੇ ਹਨ ਉਨ੍ਹਾਂ ਨੂੰ ਉਹ ਖ਼ੁਦ ਸਰਕਾਰ ਦੇ ਧਿਆਨ ਵਿਚ ਲਿਆਉਣਗੇ। ਸੀ. ਐਮ. ਡੀ. ਵਲੋਂ ਸੰਬੰਧਿਤ ਅਧਿਕਾਰੀਆਂ ਨੂੰ ਤਰੱਕੀਆਂ ਨਾਲ ਜੁੜੀਆਂ ਮੰਗਾਂ ਤੇ ਹੋਰ ਲੰਬਿਤ ਮਾਮਲਿਆਂ ਦੇ ਜਲਦ ਨਿਪਟਾਰੇ ਲਈ ਲੋੜੀਂਦੀ ਕਾਰਵਾਈ ਕਰਨ ਲਈ ਵੀ ਕਿਹਾ ਗਿਆ। ਮੀਟਿੰਗ ਦੌਰਾਨ ਜਥੇਬੰਦੀਆਂ ਦੇ ਆਗੂਆਂ ਨੇ ਵੀ ਕਾਰਪੋਰੇਸ਼ਨ ਦੀ ਮੈਨੇਜਮੈਂਟ ਨੂੰ ਆਪਣੇ ਵਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਗੱਲਬਾਤ ਦਾ ਰਾਹ ਖੁੱਲ੍ਹਾ ਰਹਿਣਾ ਅਤੇ ਮਸਲਿਆਂ ਨੂੰ ਆਪਸੀ ਵਿਚਾਰ-ਵਟਾਂਦਰੇ ਰਾਹੀਂ ਹੱਲ ਕਰਨਾ ਇਕ ਸਕਾਰਾਤਮਕ ਕਦਮ ਹੈ।
ਪਿਛਲੀ ਖ਼ਬਰ ਪੰਚਾਇਤੀ ਅਖਾੜਾ ਨਿਰਮਲਾ, ਡੇਰਾ ਧਰਮ ਧੁਜਾ ਦਾ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਬਣਾਏ ਸੰਬੰਧ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।