ਹਰਚੰਦ ਸਿੰਘ ਬਰਸਟ ਵਲੋਂ ਪਿੰਡ ਬਿਜਲਪੁਰ ਤੇ ਇੰਦਰਪੁਰਾ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ
ਸਮਾਣਾ, 23 ਸਤੰਬਰ (ਹਰਵਿੰਦਰ ਸਿੰਘ ਟੋਨੀ )- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਆਵਾਜਾਈ ਲਈ ਬਹਿਤਰੀਨ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪਿੰਡ ਬਿਜਲਪੁਰ ਅਤੇ ਪਿੰਡ ਇੰਦਰਪੁਰਾ ਵਿਖੇ ਲਗਭਗ 1. 68 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਅਹਿਮ ਸੜਕੀ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ ਗਈ।
ਵ
ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਹਰਚੰਦ ਸਿੰਘ ਬਰਸਟ ਤੇ ਹੋਰ। ਅਜੀਤ ਤਸਵੀਰ
24-09-2026
ਸਮਾਣਾ, 23 ਸਤੰਬਰ (ਹਰਵਿੰਦਰ ਸਿੰਘ ਟੋਨੀ )- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਆਵਾਜਾਈ ਲਈ ਬਹਿਤਰੀਨ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪਿੰਡ ਬਿਜਲਪੁਰ ਅਤੇ ਪਿੰਡ ਇੰਦਰਪੁਰਾ ਵਿਖੇ ਲਗਭਗ 1.68 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਅਹਿਮ ਸੜਕੀ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਦੌਰਾਨ ਹਰਚੰਦ ਸਿੰਘ ਬਰਸਟ ਵਲੋਂ ਪਿੰਡ ਬਿਜਲਪੁਰ ਵਿਖੇ ਬਿਜਲਪੁਰ ਤੋਂ ਅੱਸਰਪੁਰ ਤੱਕ ਜਾਣ ਵਾਲੀ 2.25 ਕਿਲੋਮੀਟਰ ਲੰਬੀ ਨਵੀਂ ਸੜਕ ਦੇ ਨਿਰਮਾਣ ਕਾਰਜ ਦੀ ਰਿਬਨ ਕੱਟ ਕੇ ਰਸਮੀ ਤੌਰ ’ਤੇ ਸ਼ੁਰੂਆਤ ਕਰਵਾਈ ਗਈ। ਇਸ ਸੜਕੀ ਪ੍ਰੋਜੈਕਟ ’ਤੇ ਕਰੀਬ 91 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਤੋਂ ਇਲਾਵਾ, ਪਿੰਡ ਇੰਦਰਪੁਰਾ ਵਿਖੇ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ 1.10 ਕਿਲੋਮੀਟਰ ਲੰਬੀ ਪਿੰਡ ਦੀ ਫਿਰਨੀ ’ਤੇ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ’ਤੇ ਲਗਭਗ 77 ਲੱਖ ਰੁਪਏ ਲਾਗਤ ਆਵੇਗੀ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪੰਜਾਬ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨ ਲਈ ਪੂਰੀ ਤਨਦੇਹੀ ਨਾਲ ਕਾਰਜਸ਼ੀਲ ਹੈ। ਇਸ ਮੌਕੇ ਰਣਜੀਤ ਸਿੰਘ ਬਲਾਕ ਸੰਮਤੀ ਮੈਂਬਰ, ਸੁਖਵਿੰਦਰ ਸਿੰਘ ਸਰਪੰਚ ਬਿਜਲਪੁਰ, ਵਰਿੰਦਰ ਚੱਠਾ ਸਰਪੰਚ ਸੈਦੀਪੁਰ, ਮਹਿਲ ਸਿੰਘ ਸਰਪੰਚ ਨੱਸੂਪੁਰ, ਸੂਬਾ ਸਿੰਘ ਸਰਪੰਚ ਢੈਂਠਲ, ਗੁਰਪ੍ਰਤਾਪ ਸਿੰਘ ਸਰਪੰਚ ਚੌਂਹਠ, ਕੁਲਜੀਤ ਸਿੰਘ ਸਰਪੰਚ ਤੁੱਲੇਵਾਲ, ਨਰਿੰਦਰ ਸਿੰਘ ਸਰਪੰਚ ਬਰਸਟ, ਗੁਰਪ੍ਰੀਤ ਸਿੰਘ ਸਰਪੰਚ ਅਸਰਪੁਰ, ਪਰਗਟ ਸਿੰਘ ਸਰਪੰਚ ਚੁਤੈਹਰਾ, ਕ੍ਰਿਸ਼ਨ ਲਾਲ ਸਰਪੰਚ ਗਾਜੇਵਾਸ, ਮਨਜੀਤ ਸਿੰਘ ਸਰਪੰਚ ਆਸਾ ਮਾਜਰਾ, ਸੋਨੂੰ ਥਿੰਦ (ਮੈਂਬਰ ਕੰਬੋਜ ਵੈਲਫੇਅਰ ਬੋਰਡ ਪੰਜਾਬ) ਗਿੰਨੀ ਖੰਗੂੜਾ ਹਲਕਾ ਵਾਇਸ ਕੁਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ, ਜੱਸੀ ਫਤਿਹਪੁਰ ਬਲਾਕ ਪ੍ਰਧਾਨ, ਇੰਦਰਜੀਤ ਸਿੰਘ ਬਲਾਕ ਪ੍ਰਧਾਨ, ਸਤਪਾਲ ਸਿੰਘ ਸਾਬਕਾ ਸਰਪੰਚ, ਦਰਬਾਰਾ ਸਿੰਘ ਡਰੌਲੀ, ਜਸਪਾਲ ਸਿੰਘ ਬੀਬੀਪੁਰ, ਜਸਵਿੰਦਰ ਸਿੰਘ ਮੈਂਬਰ, ਪਰਮਜੀਤ ਕੌਰ ਮੈਂਬਰ, ਲਖਵਿੰਦਰ ਸਿੰਘ, ਚਰਨਜੀਤ ਸਿੰਘ ਨੰਬਰਦਾਰ, ਸੋਨੂੰ ਬਾਜਵਾ, ਮਨਜੀਤ ਵਿਰਕ ਤੇ ਹੋਰ ਹਾਜ਼ਰ ਸਨ।