24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਨੌਹਰਾ ਵਾਸੀਆਂ ਦੀਆਂ ਸਮੱਸਿਆਂਵਾਂ ਸੁਣੀਆਂ

ਨਾਭਾ, 23 ਸਤੰਬਰ (ਜਗਨਾਰ ਸਿੰਘ ਦੁਲੱਦੀ)- ਵਿਧਾਨ ਸਭਾ ਹਲਕਾ ਨਾਭਾ ਤੋਂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਲੋਕ ਮਿਲਣੀ ਦੌਰਾਨ ਪਿੰਡ ਨੌਹਰਾ ਵਿਖੇ ਪਿੰਡ ਵਾਸੀਆਂ ਦੀਆਂ ਸਮੱਸਿਆਂਵਾਂ ਸੁਣੀਆਂ ਗਈਆਂ ਤੇ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਢੇ ਚਾਰ ਸਾਲਾਂ ਵਿਚ ਕੀਤੇ ਗਏ ਰਿਕਾਰਡਤੋੜ ਕੰਮਾਂ ਤੇ ਲੋਕਪੱਖੀ ਚਲਾਈਆਂ ਗਈਆਂ ਸਕੀਮਾਂ ਬਾਰੇ ਚਾਨਣਾ ਪਾਇਆ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਕਰਨਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ।

ਅਜੀਤ ਡੈਸਕ 24-09-2026
ਨਾਭਾ, 23 ਸਤੰਬਰ (ਜਗਨਾਰ ਸਿੰਘ ਦੁਲੱਦੀ)- ਵਿਧਾਨ ਸਭਾ ਹਲਕਾ ਨਾਭਾ ਤੋਂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਲੋਕ ਮਿਲਣੀ ਦੌਰਾਨ ਪਿੰਡ ਨੌਹਰਾ ਵਿਖੇ ਪਿੰਡ ਵਾਸੀਆਂ ਦੀਆਂ ਸਮੱਸਿਆਂਵਾਂ ਸੁਣੀਆਂ ਗਈਆਂ ਤੇ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਢੇ ਚਾਰ ਸਾਲਾਂ ਵਿਚ ਕੀਤੇ ਗਏ ਰਿਕਾਰਡਤੋੜ ਕੰਮਾਂ ਤੇ ਲੋਕਪੱਖੀ ਚਲਾਈਆਂ ਗਈਆਂ ਸਕੀਮਾਂ ਬਾਰੇ ਚਾਨਣਾ ਪਾਇਆ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਕਰਨਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦੇ ਹੋਏ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ 71 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਸਿਫਾਰਸ ਜਾਂ ਰਿਸ਼ਵਤ ਤੋਂ ਦਿੱਤੀਆਂ ਗਈਆਂ ਹਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ਅਤੇ ਸ਼ਹਿਰਾਂ ਵਿਚ ਨਵੇਂ ਖੇਡ ਗਰਾਊਂਡ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੀ ਨਰੋਈ ਸਿਹਤ ਬਣਾਉਣ ਲਈ ਜ਼ਿੰਮਾ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਹਰ ਵਰਗ ਦੇ ਲੋਕਾਂ ਨੂੰ ਬਣਦੀਆਂ ਬੁਨਿਆਦੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਅਮਰੀਕ ਸਿੰਘ, ਅਵਤਾਰ ਸਿੰਘ ਪੰਚ, ਕੁਲਵੰਤ ਸਿੰਘ, ਗੁਰਦੀਪ ਸਿੰਘ, ਹਰਦੀਪ ਸਿੰਘ, ਰਾਜਵੀਰ ਸਿੰਘ ਰਾਣੂੰ, ਹਰਚਰਨ ਸਿੰਘ ਨੌਹਰਾ, ਯੂਥ ਆਗੂ ਪਰਮਿੰਦਰ ਸਿੰਘ ਭੰਗੂ, ਕੇਵਲ ਸਿੰਘ ਰਣਜੀਤਗੜ੍ਹ ਬਲਾਕ ਸੰਮਤੀ ਮੈਂਬਰ, ਦਵਿੰਦਰ ਸਿੰਘ ਬਿਸ਼ਨਗੜ੍ਹ, ਬਲਜੀਤ ਸਿੰਘ ਦੰਦਰਾਲਾ ਢੀਂਡਸਾ, ਦਵਿੰਦਰ ਸਿੰਘ ਥੂਹੀ, ਗੁਰਪ੍ਰੀਤ ਸਿੰਘ ਸੋਹੀ ਤੇ ਗੁਰਮੁੱਖ ਸਿੰਘ ਸੋਹੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ ਸੁਤੰਤਰ ਵਲੋਂ ਸਿਵਲ ਹਸਪਤਾਲ ਅੱਗੇ ਕੱਲ੍ਹ ਦਿੱਤਾ ਜਾਵੇਗਾ ਰੋਸ ਧਰਨਾ- ਸਹੋਲੀ ਅਗਲੀ ਖ਼ਬਰ ਪਟਿਆਲਾ ਦੇਵੀਗੜ੍ਹ ਰੋਡ ’ਤੇ ਧਾਰਮਿਕ ਪੋਥੀ ਦੇ ਪਾਵਨ ਅੰਗ ਮਿਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।