24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਿੰਡਾਂ ਅੰਦਰ ਪੋਸਟਰਾਂ ਦੀ ਭਰਮਾਰ ਤੇਜ਼

ਡਕਾਲਾ, 23 ਸਤੰਬਰ (ਰਵਿੰਦਰ ਸਿੰਘ ਪੰਜੇਟਾ)- ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਹੌਲੀ-ਹੌਲੀ ਤੇਜ਼ ਹੋਣ ਲੱਗੀਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਆਗੂਆਂ ਤੇ ਸੰਭਾਵੀ ਉਮੀਦਵਾਰਾਂ ਵੱਲੋਂ ਪਿੰਡਾਂ ਦੇ ਮੋੜਾਂ, ਚੌਕਾਂ, ਸਰਕਾਰੀ ਤੇ ਨਿੱਜੀ ਇਮਾਰਤਾਂ ਦੀਆਂ ਕੰਧਾਂ, ਸਕੂਲਾਂ ਦੀਆਂ ਬਾਹਰੀ ਦਿਵਾਰਾਂ ਅਤੇ ਬਿਜਲੀ ਦੇ ਖੰਭਿਆਂ ਉੱਪਰ ਆਪਣੇ ਪੋਸਟਰ ਲਗਾਉਣ ਦਾ ਸਿਲਸਿਲਾ ਜ਼ੋਰ ਫੜਦਾ ਨਜ਼ਰ ਆ ਰਿਹਾ ਹੈ।

ਅਜੀਤ ਡੈਸਕ 24-09-2026
ਡਕਾਲਾ, 23 ਸਤੰਬਰ (ਰਵਿੰਦਰ ਸਿੰਘ ਪੰਜੇਟਾ)- ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਹੌਲੀ-ਹੌਲੀ ਤੇਜ਼ ਹੋਣ ਲੱਗੀਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਆਗੂਆਂ ਤੇ ਸੰਭਾਵੀ ਉਮੀਦਵਾਰਾਂ ਵੱਲੋਂ ਪਿੰਡਾਂ ਦੇ ਮੋੜਾਂ, ਚੌਕਾਂ, ਸਰਕਾਰੀ ਤੇ ਨਿੱਜੀ ਇਮਾਰਤਾਂ ਦੀਆਂ ਕੰਧਾਂ, ਸਕੂਲਾਂ ਦੀਆਂ ਬਾਹਰੀ ਦਿਵਾਰਾਂ ਅਤੇ ਬਿਜਲੀ ਦੇ ਖੰਭਿਆਂ ਉੱਪਰ ਆਪਣੇ ਪੋਸਟਰ ਲਗਾਉਣ ਦਾ ਸਿਲਸਿਲਾ ਜ਼ੋਰ ਫੜਦਾ ਨਜ਼ਰ ਆ ਰਿਹਾ ਹੈ। ਪਿੰਡਾਂ ਵਿਚ ਕਈ ਥਾਵਾਂ ’ਤੇ ਇੱਕੋ ਕੰਧ ਜਾਂ ਖੰਭੇ ਉੱਪਰ ਵੱਖ-ਵੱਖ ਸਿਆਸੀ ਧਿਰਾਂ ਦੇ ਪੋਸਟਰ ਇਕ-ਦੂਜੇ ਦੇ ਉੱਪਰ ਲੱਗੇ ਹੋਏ ਨਜ਼ਰ ਆ ਰਹੇ ਹਨ। ਚੋਣਾਂ ਵਿਚ ਹਾਲੇ ਕਾਫ਼ੀ ਸਮਾਂ ਬਾਕੀ ਹੋਣ ਦੇ ਬਾਵਜੂਦ ਸਿਆਸੀ ਆਗੂਆਂ ਵਲੋਂ ਲੋਕਾਂ ਤੱਕ ਆਪਣੀ ਪਹੁੰਚ ਬਣਾਉਣ ਅਤੇ ਆਪਣੀ ਹਾਜ਼ਰੀ ਦਰਜ ਕਰਵਾਉਣ ਲਈ ਪਿੰਡਾਂ ਵਿਚ ਸਰਗਰਮੀਆਂ ਵਧਾਈਆਂ ਜਾ ਰਹੀਆਂ ਹਨ। ਚੋਣਾਂ ਨੇੜੇ ਆਉਣ ਦੇ ਨਾਲ-ਨਾਲ ਪੋਸਟਰਾਂ ਤੇ ਬੈਨਰਾਂ ਦੀ ਗਿਣਤੀ ਹੋਰ ਵਧਣ ਦੀ ਸੰਭਾਵਨਾ ਹੈ। ਸਿਆਸੀ ਪਾਰਟੀਆਂ ਨੂੰ ਪ੍ਰਚਾਰ ਕਰਦੇ ਸਮੇਂ ਜਨਤਕ ਥਾਵਾਂ ਦੀ ਸਾਫ਼-ਸਫ਼ਾਈ ਤੇ ਸਰਕਾਰੀ ਜਾਇਦਾਦ ਦੀ ਸੁਰੱਖਿਆ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ। ਖਾਸ ਕਰਕੇ ਸਕੂਲਾਂ ਦੀਆਂ ਦਿਵਾਰਾਂ ਅਤੇ ਬਿਜਲੀ ਦੇ ਖੰਭਿਆਂ ਉੱਪਰ ਪੋਸਟਰ ਲਗਾਉਣ ਨਾਲ ਜਿੱਥੇ ਪਿੰਡਾਂ ਦੀ ਦਿੱਖ ਪ੍ਰਭਾਵਿਤ ਹੁੰਦੀ ਹੈ, ਉੱਥੇ ਜਨਤਕ ਜਾਇਦਾਦ ਦੀ ਵਰਤੋਂ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੁੰਦੇ ਹਨ। ਇਸ ਦੌਰਾਨ ਪਿੰਡਾਂ ਵਿੱਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਮੀਟਿੰਗਾਂ, ਨੁੱਕੜ ਮੁਲਾਕਾਤਾਂ ਅਤੇ ਵਰਕਰਾਂ ਨਾਲ ਸੰਪਰਕ ਵਧਾਉਣ ਦੀਆਂ ਗਤੀਵਿਧੀਆਂ ਵੀ ਜਾਰੀ ਹਨ। ਆਉਣ ਵਾਲੇ ਸਮੇਂ ਵਿਚ ਸਿਆਸੀ ਸਰਗਰਮੀਆਂ ਦੇ ਹੋਰ ਤੇਜ਼ ਹੋਣ ਦੇ ਆਸਾਰ ਹਨ।
ਪਿਛਲੀ ਖ਼ਬਰ ਰਾਸ਼ਟਰੀ ਆਯੁਰਵੇਦ ਦਿਵਸ ’ਤੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਅਕਾਲੀ ਦਲ ਸੁਤੰਤਰ ਵਲੋਂ ਸਿਵਲ ਹਸਪਤਾਲ ਅੱਗੇ ਕੱਲ੍ਹ ਦਿੱਤਾ ਜਾਵੇਗਾ ਰੋਸ ਧਰਨਾ- ਸਹੋਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।