26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਐਸ. ਡੀ. ਐਮ. ਪਾਤੜਾਂ ਨੂੰ ਦਿੱਤਾ ਮੰਗ ਪੱਤਰ

ਪਾਤੜਾਂ, 25 ਸਤੰਬਰ (ਜਗਦੀਸ ਸਿੰਘ ਕੰਬੋਜ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦਾ ਇਕ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਢੈਠਲ ਤੇ ਬਲਾਕ ਸਮਾਣਾ ਦੇ ਪ੍ਰਧਾਨ ਯਾਦਵਿੰਦਰ ਸਿੰਘ ਕੂਕਾ ਦੀ ਅਗਵਾਈ ‘ਚ ਉਪ ਮੰਡਲ ਮੈਜਿਸਟਰੇਟ ਪਾਤੜਾਂ ਕਾਲਾ ਰਾਮ ਕਾਂਸਲ ਨੂੰ ਮੰਗ ਪੱਤਰ ਦਿੱਤਾ। ਉਕਤ ਆਗੂਆਂ ਨੇ ਦੱਸਿਆ ਹੈ ਕਿ ਕਿਸਾਨ ਯੂਨੀਅਨ ਦਾ ਵਫ਼ਦ ਐਸ.

ਅਜੀਤ ਡੈਸਕ 26-09-2026
ਪਾਤੜਾਂ, 25 ਸਤੰਬਰ (ਜਗਦੀਸ ਸਿੰਘ ਕੰਬੋਜ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦਾ ਇਕ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਢੈਠਲ ਤੇ ਬਲਾਕ ਸਮਾਣਾ ਦੇ ਪ੍ਰਧਾਨ ਯਾਦਵਿੰਦਰ ਸਿੰਘ ਕੂਕਾ ਦੀ ਅਗਵਾਈ ‘ਚ ਉਪ ਮੰਡਲ ਮੈਜਿਸਟਰੇਟ ਪਾਤੜਾਂ ਕਾਲਾ ਰਾਮ ਕਾਂਸਲ ਨੂੰ ਮੰਗ ਪੱਤਰ ਦਿੱਤਾ। ਉਕਤ ਆਗੂਆਂ ਨੇ ਦੱਸਿਆ ਹੈ ਕਿ ਕਿਸਾਨ ਯੂਨੀਅਨ ਦਾ ਵਫ਼ਦ ਐਸ. ਡੀ. ਐਮ. ਪਾਤੜਾਂ ਨੂੰ ਕਕਰਾਲਾ ਭਾਈਕਾ ਅੱਡੇ ਤੋਂ ਪਿੰਡ ਚੁਪਕੀ ਨੂੰ ਜਾਣ ਵਾਲੀ ਸੜਕ ਦਾ ਪਾਈਪਾਂ ਪਾਉਣ ਕਰਕੇ ਬਹੁਤ ਹੀ ਬੁਰਾ ਹਾਲ ਹੈ। ਸਕੂਲ ਬੱਚਿਆਂ, ਸਿੱਖਿਆ ਸੰਸਥਾਵਾਂ ਵਿਚ ਪੜ੍ਹਨ ਵਿਦਿਆਰਥੀਆਂ ਅਤੇ ਬਜ਼ੁਰਗਾਂ ਨੂੰ ਅੱਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ । ਸੜਕ ਪੱਟੀ ਹੋਣ ਕਾਰਨ, ਹਰ ਰੋਜ਼ ਹੀ ਕੋਈ ਨਾ ਕੋਈ ਹਾਦਸਾ ਵਾਪਰਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਇਲਾਕਾ ਨਿਵਾਸੀਆਂ ਨੇ ਜਥੇਬੰਦੀ ਤੱਕ ਪਹੁੰਚ ਕਰਕੇ, ਮਾਮਲੇ ਵਿਚ ਦਖ਼ਲ ਦੇਣ ਦੀ ਬੇਨਤੀ ਕੀਤੀ ਸੀ। ਜਥੇਬੰਦੀ ਵਲੋਂ ਪਹਿਲਾਂ ਵੀ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਪਰ ਪ੍ਰਸ਼ਾਸਨ ਦੇ ਕੰਨਾਂ ਤੋਂ ਜੂਅ ਵੀ ਨਹੀਂ ਸਰਕੀ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ ਪ੍ਰਸ਼ਾਸਨ ਨੂੰ ਸੜਕ ਬਣਾਉਣ ਹਿੱਤ ਕੰਮ ਚਾਲੂ ਕਰਨ ਲਈ 28 ਸਤੰਬਰ ਦਾ ਸਮਾਂ ਦਿੱਤਾ ਹੈ। ਜੇ ਪ੍ਰਸ਼ਾਸਨ ਨੂੰ ਦਿੱਤੇ ਅਲਟੀਮੇਟਮ ਅਨੁਸਾਰ ਸੜਕ ਬਣਾਉਣ ਦਾ ਕੰਮ ਸ਼ੁਰੂ ਨਹੀਂ ਕਰਦਾ ਤਾਂ ਜਥੇਬੰਦੀ ਮਜਬੂਰਨ 29 ਸਤੰਬਰ ਨੂੰ ਇਲਾਕਾ ਨਿਵਾਸੀਆ ਦੇ ਸਹਿਯੋਗ ਨਾਲ ਲੈ ਕੇ ਪਾਤੜਾਂ- ਪਟਿਆਲਾ ਸੜਕ ‘ਤੇ ਅਣਮਿਥੇ ਸਮੇਂ ਦਾ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕਰੇਗੀ। ਐਸ ਡੀ ਐਮ ਪਾਤੜਾਂ ਕਾਲਾ ਰਾਮ ਕਾਂਸਲ ਨੇ ਦੱਸਿਆ ਹੈ ਕਿ ਮੰਗ ਪੱਤਰ ਵਿਚ ਦਰਸਾਇਆ ਗਿਆ ਕੰਮ ਜਾਇਜ਼ ਹੈ ਤੇ ਛੇਤੀ ਹੀ ਇਸ ਸੜਕ ਦੀ ਉਸਾਰੀ ਸ਼ੁਰੂ ਕਰਵਾ ਦਿੱਤੀ ਜਾਵੇਗੀ। ਇਸ ਮੌਕੇ ਮੱਖਣ ਸਿੰਘ ਗਮਦੂਰ ਸਿੰਘ, ਸੁਖਚੈਨ ਸਿੰਘ, ਰਜਿੰਦਰ ਕੁਮਾਰ, ਅਮਨਦੀਪ ਸਿੰਘ, ਗੁਰਮੇਲ ਸਿੰਘ ਤੇ ਧੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਨਵਤਾ ਦੀ ਸੇਵਾ ਤੇ ਉੱਤਮ ਸਿਹਤ ਤੋਂ ਵੱਡਾ ਕੋਈ ਵੀ ਧਨ ਨਹੀਂ- ਪ੍ਰਧਾਨ ਹੈਰੀ ਅਗਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਨਾਭਾ ਦੇ ਵਾਰਡ ਨੰਬਰ-1 ਤੋਂ ‘ਮਾਨ ਦੇ ਮੁਨਾਫੇ’ ਤਹਿਤ ਡੋਰ-ਟੂ-ਡੋਰ ਪ੍ਰਚਾਰ ਕੀਤਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।