28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਜਲਦੀ ਹੀ ਹੋਵੇਗਾ ਕਾਂਗਰਸ ਬੀ. ਸੀ. ਵਿੰਗ ਦਾ ਹਲਕੇ ’ਚ ਵਿਸਤਾਰ- ਕੁਲਵੰਤ ਸਿੰਘ ਸਿਆਣ

ਨਾਭਾ, 27 ਸਤੰਬਰ (ਜਗਨਾਰ ਸਿੰਘ ਦੁਲੱਦੀ)- ਜਿਵੇਂ ਹੀ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ ਤਾਂ ਸਾਰੀਆਂ ਹੀ ਸਿਆਸੀ ਪਾਰਟੀਆਂ ਵਲੋਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ ਤੇ ਪਾਰਟੀ ਵਰਕਰਾਂ ਨੂੰ ਅਹੁਦੇਦਾਰੀਆਂ ਦਿੱਤੀਆਂ ਜਾ ਰਹੀਆਂ। ਇਸੇ ਤਹਿਤ ਨਾਭਾ ਹਲਕੇ ਅੰਦਰ ਕਾਂਗਰਸ ਪਾਰਟੀ ਵਲੋਂ ਵੀ ਬੀ.

ਅਜੀਤ ਡੈਸਕ 28-09-2026
ਨਾਭਾ, 27 ਸਤੰਬਰ (ਜਗਨਾਰ ਸਿੰਘ ਦੁਲੱਦੀ)- ਜਿਵੇਂ ਹੀ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ ਤਾਂ ਸਾਰੀਆਂ ਹੀ ਸਿਆਸੀ ਪਾਰਟੀਆਂ ਵਲੋਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ ਤੇ ਪਾਰਟੀ ਵਰਕਰਾਂ ਨੂੰ ਅਹੁਦੇਦਾਰੀਆਂ ਦਿੱਤੀਆਂ ਜਾ ਰਹੀਆਂ। ਇਸੇ ਤਹਿਤ ਨਾਭਾ ਹਲਕੇ ਅੰਦਰ ਕਾਂਗਰਸ ਪਾਰਟੀ ਵਲੋਂ ਵੀ ਬੀ.ਸੀ. ਵਿੰਗ ਦਾ ਜਲਦੀ ਹੀ ਵਿਸਤਾਰ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਬੀ. ਸੀ. ਵਿੰਗ ਦੇ ਬਲਾਕ ਪ੍ਰਧਾਨ ਕੁਲਵੰਤ ਸਿੰਘ ਸਿਆਣ ਨੇ ਅੱਜ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ, ਜਿਸ ਵਿਚ ਪਾਰਟੀ ਪ੍ਰਤੀ ਇਮਾਨਦਾਰੀ ਤੇ ਮਿਹਨਤ ਨਾਲ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਅੱਗੇ ਲਿਆਂਦਾ ਜਾਵੇਗਾ ਤਾਂ ਜੋ ਕਾਂਗਰਸ ਪਾਰਟੀ ਵਿਧਾਨ ਸਭਾ ਚੋਣਾਂ ਦੌਰਾਨ ਵੱਡੀ ਜਿੱਤ ਪ੍ਰਾਪਤ ਕਰ ਸਕੇ। ਬਲਾਕ ਪ੍ਰਧਾਨ ਸਿਆਣ ਨੇ ਦਾਅਵਾ ਕਰਦੇ ਹੋਏ ਕਿਹਾ ਕਿ ਨਾਭਾ ਹਲਕੇ ਦਾ ਵਿਕਾਸ ਸਿਰਫ਼ ਤੇ ਸਿਰਫ਼ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਗਵਾਈ ਹੇਠ ਪਿਛਲੀ ਕਾਂਗਰਸ ਪਾਰਟੀ ਦੀ ਸਰਕਾਰ ਦੌਰਾਨ ਹੀ ਹੋਇਆ ਹੈ ਤੇ ਮੌਜੂਦਾ ਪੰਜਾਬ ਸਰਕਾਰ ਤੋਂ ਤਾਂ ਕਾਂਗਰਸ ਪਾਰਟੀ ਦੀ ਸਰਕਾਰ ਦੌਰਾਨ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਹੀ ਪੂਰੇ ਨਹੀਂ ਕੀਤੇ ਗਏ, ਜਿਸ ਕਰਕੇ ਸ਼ਹਿਰ ਦੇ ਲੋਕ ਸ਼ਹਿਰ ਅੰਦਰ ਟੁੱਟੀਆਂ ਹੋਈਆਂ ਸੜਕਾਂ ਕਾਰਨ ਤਰਾਹ ਤਰਾਹ ਕਰ ਰਹੇ ਹਨ।
ਪਿਛਲੀ ਖ਼ਬਰ ਉਪ ਵੈਦਾਂ ਦੀਆਂ ਅਸਾਮੀਆਂ ਨਾ ਕੱਢੇ ਜਾਣ ’ਤੇ ਰੋਸ ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।