29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਹਲਕਾ ਸਮਾਣਾ ’ਚ ਕਾਨੂੰਨ ਵਿਵਸਥਾ ਦੀ ਹਾਲਤ ਬਦਤਰ- ਰਾਜਿੰਦਰ ਸਿੰਘ

ਸਮਾਣਾ, 28 ਸਤੰਬਰ (ਸਾਹਿਬ ਸਿੰਘ)- ਹਲਕਾ ਸਮਾਣਾ ਦੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨੇ ਸਮਾਣਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਚੋਰੀਆਂ ਤੇ ਲੁੱਟ-ਖੋਹ ਦੀਆਂ ਵਧ ਰਹੀਆਂ ਘਟਨਾਵਾਂ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਆਪਣੇ ਜਾਨ-ਮਾਲ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ ਤੇ ਪੁਲਿਸ ਪ੍ਰਸ਼ਾਸਨ ਨੂੰ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।

ਸਮਾਣਾ ਦੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਸਾਹਿਬ ਸਿੰਘ 29-09-2026
ਸਮਾਣਾ, 28 ਸਤੰਬਰ (ਸਾਹਿਬ ਸਿੰਘ)- ਹਲਕਾ ਸਮਾਣਾ ਦੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨੇ ਸਮਾਣਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਚੋਰੀਆਂ ਤੇ ਲੁੱਟ-ਖੋਹ ਦੀਆਂ ਵਧ ਰਹੀਆਂ ਘਟਨਾਵਾਂ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਆਪਣੇ ਜਾਨ-ਮਾਲ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ ਤੇ ਪੁਲਿਸ ਪ੍ਰਸ਼ਾਸਨ ਨੂੰ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਰਾਜਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਹਲਕੇ ਵਿਚ ਜਦੋਂ ਤੋਂ ਸੱਤਾ ਦੀ ਤਬਦੀਲੀ ਹੋਈ ਹੈ, ਉਦੋਂ ਤੋਂ ਕਾਨੂੰਨ ਵਿਵਸਥਾ ਦੀ ਹਾਲਤ ਬਦਤਰ ਤੋਂ ਬਦਤਰ ਹੁੰਦੀ ਜਾ ਰਹੀ ਹੈ। ਲੁਟੇਰਿਆਂ ਨੇ ਗਰੀਬ ਲੜਕੀ ਰਾਜਦੀਪ ਕੌਰ ਦਾ ਏ.ਟੀ.ਐਮ. ਬਦਲ ਕੇ ਪੰਜਾਹ ਹਜ਼ਾਰ ਦੀ ਠੱਗੀ ਮਾਰ ਲਈ ਹੈ ਅਤੇ ਮਵੀ ਕਲਾਂ ਦੇ ਕਿਸਾਨ ਦਾ ਏ. ਟੀ. ਐਮ. ਬਦਲ ਕੇ 1.5 ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ ਪਰ ਅਜੇ ਤੱਕ ਦੋਸ਼ੀਆਂ ਦਾ ਕੋਈ ਸੁਰਾਗ ਲਗਾਉਣ ਵਿਚ ਪੁਲਿਸ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਚੋਰਾਂ ਅਤੇ ਲੁਟੇਰਿਆਂ ਦੇ ਹੌਸਲੇ ਵਧਣ ਕਾਰਨ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਸ਼ਹਿਰ ਵਿਚ ਗਸ਼ਤ ਵਧਾਉਣ, ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕਰਨ ਅਤੇ ਪੁਰਾਣੇ ਮਾਮਲਿਆਂ ਨੂੰ ਲੱਭ ਕੇ ਦੋਸ਼ੀਆਂ ਨੂੰ ਕਾਬੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸਰਕਾਰ ਤੋਂ ਵੀ ਮੰਗ ਕੀਤੀ ਕਿ ਸਮਾਣਾ ਵਿਚ ਕਾਨੂੰਨ ਵਿਵਸਥਾ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਜਾਣ, ਤਾਂ ਜੋ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਬਹਾਲ ਹੋ ਸਕੇ।
ਪਿਛਲੀ ਖ਼ਬਰ ਪਿੰਡ ਚੱਪੜ ਦਾ ਪੰਚਾਇਤ ਮੈਂਬਰ ਸੁਰਿੰਦਰ ਸਿੰਘ ਸੈਂਕੜੇ ਵਰਕਰਾਂ ਸਮੇਤ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਜ਼ਿਲ੍ਹਾ ਕਾਂਗਰਸ ਨੇ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਦਿੱਤਾ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।