30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਪਿੰਡ ਘੜਾਮ ਦੇ ਕਈ ਪਰਿਵਾਰ ਕਾਂਗਰਸ ਤੇ ਅਕਾਲੀ ਦਲ ਨੂੰ ਛੱਡ ਕੇ ‘ਆਪ’ ’ਚ ਸ਼ਾਮਿਲ

ਦੇਵੀਗੜ੍ਹ, 29 ਸਤੰਬਰ (ਰਾਜਿੰਦਰ ਸਿੰਘ ਮੌਜੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਕਰਵਾਏ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਹ ਪ੍ਰਗਟਾਵਾ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਨਵੇਂ ਸਾਥੀਆਂ ਨੂੰ ‘ਆਪ’ ਵਿਚ ਸਾ਼ਮਲ ਕਰਨ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।

ਅਜੀਤ ਡੈਸਕ 30-09-2026
ਦੇਵੀਗੜ੍ਹ, 29 ਸਤੰਬਰ (ਰਾਜਿੰਦਰ ਸਿੰਘ ਮੌਜੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਕਰਵਾਏ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਹ ਪ੍ਰਗਟਾਵਾ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਨਵੇਂ ਸਾਥੀਆਂ ਨੂੰ ‘ਆਪ’ ਵਿਚ ਸਾ਼ਮਲ ਕਰਨ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਹਰ ਇਕ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਹਡਾਣਾ ਨੇ ਆਖਿਆ ਕਿ ਸੂਬੇ ਦੇ ਲੋਕਾਂ ਨੇ ਰਵਾਇਤੀ ਧਿਰਾਂ ਦੀ ਧੜੇਬੰਦੀ ਅਤੇ ਨਫ਼ਰਤ ਦੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰ ਕੇ ‘ਆਪ’ ਦੀ ਕੰਮ ਅਤੇ ਵਿਕਾਸ ਦੀ ਨੀਤੀ ’ਤੇ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਅੰਦਰ ਇਮਾਨਦਾਰ ਸ਼ਾਸਨ ਦਾ ਨਵਾਂ ਦੌਰ ਸ਼ੁਰੂ ਹੋਇਆ ਹੈ, ਜਿੱਥੇ ਆਮ ਪਰਿਵਾਰਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦਿੰਦਿਆਂ ਪਿੰਡਾਂ ਵਿਚ ਸ਼ਹਿਰਾਂ ਵਰਗੀਆਂ ਸਹੂਲਤਾਂ ਅਤੇ ਨੌਜਵਾਨਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਨਿਰਪੱਖ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਦੌਰਾਨ ਸਿਮਰਜੀਤ ਸਿੰਘ ਸੋਹਲ ਵਾਈਸ ਚੇਅਰਮੈਨ, ਦਰਸ਼ਨ ਸਿੰਘ ਘੜਾਮ, ਗੁਰਮੇਲ ਸਿੰਘ ਪਠਾਣਮਾਜਰਾ, ਯੁਵਰਾਜ ਸਿੰਘ ਸੀਨੀਅਰ ਵਾਈਸ ਪ੍ਰਧਾਨ, ਸਤਿੰਦਰ ਹਾਂਡਾ ਬਲਾਕ ਪ੍ਰਧਾਨ, ਰਾਜਾ ਧੰਜੂ ਸਰਪੰਚ ਤੇ ਬਲਾਕ ਪ੍ਰਧਾਨ ਤੋਂ ਇਲਾਵਾ ਪਾਰਟੀ ਦੇ ਹੋਰ ਸੀਨੀਅਰ ਆਗੂ, ਬਲਾਕ ਪ੍ਰਧਾਨ, ਸਰਪੰਚ-ਪੰਚ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਤੇ ਵਾਲੰਟੀਅਰ ਹਾਜ਼ਰ ਸਨ।
ਪਿਛਲੀ ਖ਼ਬਰ ਮਿਸ਼ਨ ਕਲੀਨ ਪਟਿਆਲਾ ਦੀਆਂ ਦੋ ਸ਼੍ਰੇਣੀਆਂ ’ਚ ਮੋਦੀ ਕਾਲਜ ਦੂਜੇ ਸਥਾਨ ’ਤੇ ਅਗਲੀ ਖ਼ਬਰ ਮਾਨ ਸਰਕਾਰ ਦੇ ਰਹੀ ਹੈ ਦੇਸ਼ ਦੀਆਂ ਮਜ਼ਬੂਤ ਸਿਹਤ ਸੇਵਾਵਾਂ- ਸੁਰਜੀਤ ਸਿੰਘ ਰੱਖੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।