01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਸਫ਼ਲ ਬਣਾਉਣ ਲਈ ਡਾ. ਤੇਜਾ ਨੇ ਵਰਕਰਾਂ ਦਾ ਕੀ਼ਤਾ ਧੰਨਵਾਦ

ਸ਼ਨੌਰ, 30 ਸਤੰਬਰ (ਮੋਹਨ ਸਿੰਘ ਭੱਟੀ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਮੀਤ ਪ੍ਰਧਾਨ ਤੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਕੋਆਰਡੀਨੇਟਰ ਪ੍ਰਿੰਸੀਪਲ ਡਾ. ਹਰਦੀਪ ਸਿੰਘ ਤੇਜਾ ਨੇ ਯਾਤਰਾ ਨਾਲ ਸਬੰਧਤ ਪਾਰਟੀ ਪ੍ਰੋਗਰਾਮਾਂ ਨੂੰ ਸ਼ਾਨਦਾਰ ਤੇ ਇਤਿਹਾਸਕ ਢੰਗ ਨਾਲ ਕਾਮਯਾਬ ਬਣਾਉਣ ਲਈ ਸਮੂਹ ਪਾਰਟੀ ਵਰਕਰਾਂ ਤੇ ਆਗੂਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।

ਅਜੀਤ ਡੈਸਕ 01-10-2026
ਸ਼ਨੌਰ, 30 ਸਤੰਬਰ (ਮੋਹਨ ਸਿੰਘ ਭੱਟੀ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਮੀਤ ਪ੍ਰਧਾਨ ਤੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਕੋਆਰਡੀਨੇਟਰ ਪ੍ਰਿੰਸੀਪਲ ਡਾ. ਹਰਦੀਪ ਸਿੰਘ ਤੇਜਾ ਨੇ ਯਾਤਰਾ ਨਾਲ ਸਬੰਧਤ ਪਾਰਟੀ ਪ੍ਰੋਗਰਾਮਾਂ ਨੂੰ ਸ਼ਾਨਦਾਰ ਤੇ ਇਤਿਹਾਸਕ ਢੰਗ ਨਾਲ ਕਾਮਯਾਬ ਬਣਾਉਣ ਲਈ ਸਮੂਹ ਪਾਰਟੀ ਵਰਕਰਾਂ ਤੇ ਆਗੂਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਵਰਕਰ ਕਿਸੇ ਵੀ ਸਿਆਸੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਨ੍ਹਾਂ ਦੀ ਦਿਨ-ਰਾਤ ਦੀ ਅਣਥੱਕ ਮਿਹਨਤ ਸਦਕਾ ਇਹ ਮੁਹਿੰਮ ਬੇਹੱਦ ਕਾਮਯਾਬ ਰਹੀ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਨੌਜਵਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੌਜਵਾਨ ਸ਼ਕਤੀ ਨੇ ਵੱਧ-ਚੜ੍ਹ ਕੇ ਭਾਗ ਲੈ ਕੇ ਨਸ਼ਿਆਂ ਵਿਰੁੱਧ ਇੱਕ ਨਵੀਂ ਚੇਤਨਾ ਪੈਦਾ ਕੀਤੀ ਹੈ। ਡਾ. ਤੇਜਾ ਨੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਹੁਣ ਤੱਕ ਦੀ ਕੋਈ ਵੀ ਸਰਕਾਰ ਪੰਜਾਬ ਵਿਚੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਵਿਚ ਕਾਮਯਾਬ ਨਹੀਂ ਹੋ ਸਕੀ, ਸਗੋਂ ਦਿਨ-ਬ-ਦਿਨ ਨਸ਼ਿਆਂ ਦਾ ਪ੍ਰਕੋਪ ਵੱਧਦਾ ਹੀ ਜਾ ਰਿਹਾ ਹੈ। ਅੱਜ ਨਸ਼ਾ ਪੰਜਾਬ ਦੇ ਭਵਿੱਖ ਲਈ ਸਭ ਤੋਂ ਵੱਡੀ ਤੇ ਗੰਭੀਰ ਸਮੱਸਿਆ ਬਣ ਚੁੱਕਾ ਹੈ, ਜਿਸ ਕਾਰਨ ਲੱਖਾਂ ਪਰਿਵਾਰ ਰੁਲ਼ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਆਯੋਜਿਤ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਮੁੱਖ ਮਕਸਦ ਸੂਬੇ ਦੇ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਵਿਰੁੱਧ ਸੁਚੇਤ ਕਰਨਾ ਹੈ। ਇਸ ਲੜੀ ਤਹਿਤ ਸਮਾਜ ਦੇ ਹਰੇਕ ਨਾਗਰਿਕ ਅਤੇ ਧਾਰਮਿਕ ਸੰਸਥਾਵਾਂ ਦਾ ਸਰਗਰਮ ਸਹਿਯੋਗ ਲਿਆ ਜਾ ਰਿਹਾ ਹੈ।ਡਾ. ਹਰਦੀਪ ਸਿੰਘ ਤੇਜਾ ਨੇ ਦ੍ਰਿੜ੍ਹਤਾ ਨਾਲ ਦੁਹਰਾਇਆ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚੋਂ ਨਸ਼ੇ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਭਾਜਪਾ ਦਾ ਸਾਥ ਦੇਣ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਕੇ ਸੂਬੇ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ।
ਪਿਛਲੀ ਖ਼ਬਰ ਪੰਜਾਬ ਦੇ ਨੰਬਰਦਾਰਾਂ ਵਲੋਂ ਮੰਗਾਂ ਨੂੰ ਲੈ ਕੇ 5 ਨੂੰ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਦਿੱਤਾ ਜਾਵੇਗਾ ਧਰਨਾ- ਯਾਦਵਿੰਦਰ... ਅਗਲੀ ਖ਼ਬਰ ਭਗਤ ਨਾਮਦੇਵ ਜੀ ਦੇ ਸਾਲਾਨਾ ਧਾਰਮਿਕ ਸਮਾਗਮ ਸੰਬੰਧੀ ਪਾਤੜਾਂ ਵਿਖੇ ਕੀਤੀ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।