02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਟੈਗੋਰ ਸਕੂਲ ਦੀ ਨਵਨੀਤ ਕੌਰ ਨੇ ਪ੍ਰਸ਼ਨੋਤਰੀ ਮੁਕਾਬਲੇ ’ਚ ਮਾਰੀ ਬਾਜ਼ੀ, ਜਿੱਤਿਆ ਟੈਬ

ਦੇਵੀਗੜ੍ਹ, 1 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਮਹਾਤਮਾ ਗਾਂਧੀ ਦੀ 157ਵੀਂ ਜੈਅੰਤੀ ਮੌਕੇ ਟੈਗੋਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ, ਅਕਬਰਪੁਰ ਅਫਗਾਨਾ, ਦੇਵੀਗੜ੍ਹ, ਪਟਿਆਲਾ ਵਿਖੇ ਵਿਸ਼ੇਸ਼ ਅਸੈਂਬਲੀ ਕਰਵਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਦੇ ਜੀਵਨ, ਵਿਚਾਰਾਂ, ਆਦਰਸ਼ਾਂ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਤੇ ਸੱਚ, ਅਹਿੰਸਾ ਤੇ ਸਾਦਗੀ ਦੇ ਸੰਦੇਸ਼ ਨੂੰ ਸਾਂਝਾ ਕੀਤਾ।

ਅਜੀਤ ਡੈਸਕ 02-10-2026
ਦੇਵੀਗੜ੍ਹ, 1 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਮਹਾਤਮਾ ਗਾਂਧੀ ਦੀ 157ਵੀਂ ਜੈਅੰਤੀ ਮੌਕੇ ਟੈਗੋਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ, ਅਕਬਰਪੁਰ ਅਫਗਾਨਾ, ਦੇਵੀਗੜ੍ਹ, ਪਟਿਆਲਾ ਵਿਖੇ ਵਿਸ਼ੇਸ਼ ਅਸੈਂਬਲੀ ਕਰਵਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਦੇ ਜੀਵਨ, ਵਿਚਾਰਾਂ, ਆਦਰਸ਼ਾਂ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਤੇ ਸੱਚ, ਅਹਿੰਸਾ ਤੇ ਸਾਦਗੀ ਦੇ ਸੰਦੇਸ਼ ਨੂੰ ਸਾਂਝਾ ਕੀਤਾ। ਵਿਸ਼ੇਸ਼ ਅਸੈਂਬਲੀ ਵਿਚ ਵਿਦਿਆਰਥੀਆਂ ਵਲੋਂ ਮਹਾਤਮਾ ਗਾਂਧੀ ਦੇ ਜੀਵਨ ਨਾਲ ਸੰਬੰਧਿਤ ਕਵਿਤਾ ਉਚਾਰਨ, ਭਾਸ਼ਣ ਤੇ ਵੱਖ-ਵੱਖ ਪੇਸ਼ਕਾਰੀਆਂ ਦਿੱਤੀਆਂ ਗਈਆਂ। ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਮਹਾਤਮਾ ਗਾਂਧੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਇਨਾਇਤ ਫਾਊਂਡੇਸ਼ਨ ਵਲੋਂ ਮਹਾਤਮਾ ਗਾਂਧੀ ਦੇ ਜੀਵਨ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਯੋਗਦਾਨ ’ਤੇ ਆਧਾਰਿਤ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਲਗਪਗ 100 ਵਿਦਿਆਰਥੀਆਂ ਨੇ ਭਾਗ ਲਿਆ। ਟੈਗੋਰ ਇੰਟਰਨੈਸ਼ਨਲ ਸਕੂਲ ਲਈ ਮਾਣ ਵਾਲੀ ਗੱਲ ਰਹੀ ਕਿ ਦਸਵੀਂ ਜਮਾਤ ਦੀ ਵਿਦਿਆਰਥਣ ਨਵਨੀਤ ਕੌਰ ਨੇ ਕੁਇਜ਼ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕਰਦਿਆਂ ਟੈਬ ਇਨਾਮ ਵਜੋਂ ਜਿੱਤਿਆ। ਮੁਕਾਬਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਤਗਮੇ ਅਤੇ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਗਏ। ਸਕੂਲ ਦੇ ਨਿਰਦੇਸ਼ਕ ਗੌਰਵ ਗੁਲਾਟੀ , ਪ੍ਰਧਾਨ ਸਲੋਨੀ ਗੁਲਾਟੀ, ਮੈਨੇਜਰ ਸੁਸ਼ੀਲ ਮਿਸ਼ਰਾ ਅਤੇ ਪ੍ਰਿੰਸੀਪਲ ਡਾ. ਮੀਨਾਕਸ਼ੀ ਸੂਦ ਨੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕੀਤੀ ਅਤੇ ਨਵਨੀਤ ਕੌਰ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਵਿਚ ਆਤਮ-ਵਿਸ਼ਵਾਸ, ਨੈਤਿਕ ਕਦਰਾਂ-ਕੀਮਤਾਂ, ਦੇਸ਼ ਪ੍ਰਤੀ ਜ਼ਿੰਮੇਵਾਰੀ ਅਤੇ ਮਹਾਨ ਸ਼ਖ਼ਸੀਅਤਾਂ ਦੇ ਆਦਰਸ਼ਾਂ ਨੂੰ ਅਪਣਾਉਣ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ।
ਪਿਛਲੀ ਖ਼ਬਰ ਨਾਭਾ ਦੀ ਦਾਣਾ ਮੰਡੀ ’ਚ ਸਰਕਾਰੀ ਝੋਨੇ ਦੀ ਖ਼ਰੀਦ ਸ਼ੁਰੂ, ਮੰਡੀ ’ਚ ਪਹੁੰਚਿਆ 7 ਲੱਖ ਬੋਰੀ ਬਾਸਮਤੀ ਝੋਨਾ ਅਗਲੀ ਖ਼ਬਰ ਬਾਹਰਾ ਕਾਲਜ ਆਫ਼ ਲਾਅ ਵਿਖੇ ਦੋ ਦਿਨਾ ਇੰਟਰ-ਕਾਲਜ ਸ਼ਤਰੰਜ ਟੂਰਨਾਮੈਂਟ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।