03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕਸ਼ਮੀਰ ਸਿੰਘ ਬਿੱਲਾ ਸਨੌਰ ਐੱਸ. ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਸੰਯੁਕਤ ਸਕੱਤਰ ਬਣੇ

ਸਨੌਰ, 2 ਅਕਤੂਬਰ (ਮੋਹਨ ਸਿੰਘ ਭੱਟੀ)- ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਹਲਕਾ ਸਨੌਰ ਨਾਲ ਸੰਬੰਧਤ ਟਕਸਾਲੀ ਤੇ ਮਿਹਨਤੀ ਆਗੂ ਕਸ਼ਮੀਰ ਸਿੰਘ ਬਿੱਲਾ ਸਨੌਰ ਨੂੰ ਐੱਸ. ਸੀ.

ਅਜੀਤ ਡੈਸਕ 03-10-2026
ਸਨੌਰ, 2 ਅਕਤੂਬਰ (ਮੋਹਨ ਸਿੰਘ ਭੱਟੀ)- ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਹਲਕਾ ਸਨੌਰ ਨਾਲ ਸੰਬੰਧਤ ਟਕਸਾਲੀ ਤੇ ਮਿਹਨਤੀ ਆਗੂ ਕਸ਼ਮੀਰ ਸਿੰਘ ਬਿੱਲਾ ਸਨੌਰ ਨੂੰ ਐੱਸ. ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਦਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਹ ਅਹਿਮ ਨਿਯੁਕਤੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਐੱਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਵਲੋਂ ਕਸ਼ਮੀਰ ਸਿੰਘ ਬਿੱਲਾ ਦੀਆਂ ਪਾਰਟੀ ਪ੍ਰਤੀ ਨਿਸ਼ਕਾਮ ਸੇਵਾਵਾਂ ਅਤੇ ਸਮਰਪਣ ਭਾਵਨਾ ਨੂੰ ਦੇਖਦਿਆਂ ਕੀਤੀ ਗਈ ਹੈ। ਆਪਣੀ ਨਿਯੁਕਤੀ `ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਸ਼ਮੀਰ ਸਿੰਘ ਬਿੱਲਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐੱਸ.ਸੀ. ਵਿੰਗ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ, ਸੋ੍ਰਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਤੇ ਕੌਮੀ ਮੀਤ ਪ੍ਰਧਾਨ ਕ੍ਰਿਸ਼ਨ ਸਿੰਘ ਸਨੌਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਨੇ ਜਿਸ ਭਰੋਸੇ ਅਤੇ ਉਮੀਦ ਨਾਲ ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸ ’ਤੇ ਪੂਰੀ ਤਰ੍ਹਾਂ ਖ਼ਰਾ ਉਤਰਨਗੇ ਅਤੇ ਦਲਿਤ ਵਰਗ ਸਮੇਤ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਇਕ ਕਰ ਦੇਣਗੇ। ਇਸ ਮੌਕੇ ਅਕਾਲੀ ਆਗੂ ਕ੍ਰਿਸ਼ਨ ਸਿੰਘ ਸਨੌਰ ਨੇ ਕਸ਼ਮੀਰ ਸਿੰਘ ਬਿੱਲਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਿੱਲਾ ਇੱਕ ਅਗਾਂਹਵਧੂ, ਮਿਹਨਤੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਤੇ ਪੱਕੇ ਸਿਪਾਹੀ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇਸ ਨਿਯੁਕਤੀ ਨਾਲ ਹਲਕਾ ਸਨੌਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਐੱਸ. ਸੀ. ਵਿੰਗ ਦੇ ਨਾਲ-ਨਾਲ ਸਮੁੱਚੇ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਵੱਡਾ ਬਲ ਮਿਲੇਗਾ। ਇਸ ਨਿਯੁਕਤੀ ’ਤੇ ਇਲਾਕੇ ਦੇ ਸਮੂਹ ਅਕਾਲੀ ਵਰਕਰਾਂ ਅਤੇ ਆਗੂਆਂ ਨੇ ਵੀ ਖ਼ੁਸ਼ੀ ਦਾ ਇਜ਼ਹਾਰ ਕੀਤਾ।
ਪਿਛਲੀ ਖ਼ਬਰ ਸੁੱਤੇ ਪਏ ਵਿਅਕਤੀ ਨੂੰ ਸੱਪ ਨੇ ਡੱਸਿਆ ਅਗਲੀ ਖ਼ਬਰ ਅਨਾਜ ਮੰਡੀ ’ ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਣ ਨਾਲ ਪਰਤੀ ਰੌਣਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।