04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸਿਹਤ ਵਿਭਾਗ ਦੀ ਟੀਮ ਘਰ- ਘਰ ਜਾ ਕੇ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਅਤੇ ਬਚਾਅ ਸੰਬੰਧੀ ਕਰ ਰਹੀ ਹੈ ਜਾਗਰੂਕ : ਡਾ. ਬ੍ਰਿਜੇਸ਼ ਸਿੰਘ

ਬਨੂੜ, 3 ਅਕਤੂਬਰ (ਭੁਪਿੰਦਰ ਸਿੰਘ)-ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ.

ਅਜੀਤ ਡੈਸਕ 04-10-2026
ਬਨੂੜ, 3 ਅਕਤੂਬਰ (ਭੁਪਿੰਦਰ ਸਿੰਘ)-ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਗੁਰਪ੍ਰੀਤ ਕੌਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਬ੍ਰਿਜੇਸ਼ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਕਾਲੋਮਾਜਰਾ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ਰੋਜ਼ਾਨਾ ਸਿਹਤ ਵਿਭਾਗ ਦੀ ਟੀਮ ਵਲੋਂ ਘਰ-ਘਰ ਜਾ ਕਿ ਆਮ ਲੋਕਾਂ ਨੂੰ ਡੇਂਗੂ ਰੋਕਥਾਮ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਬ੍ਰਿਜੇਸ਼ ਸਿੰਘ ਨੇ ਦੱਸਿਆ ਕਿ ਡੇਂਗੂ ਜਾਗਰੂਕਤਾ ਮੁਹਿੰਮ ਤਹਿਤ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਲਾਰਵਾ ਨਸ਼ਟ, ਕੰਟੇਨਰ ਸਰਵੇ, ਡੋਰ ਟੂ ਡੋਰ ਡੇਂਗੂ ਜਾਗਰੂਕਤਾ ਗਤੀਵਿਧੀਆਂ, ਆਮ ਲੋਕਾਂ ਨੂੰ ਇਕੱਠਾ ਕਰ ਡੇਂਗੂ ਦੇ ਲੱਛਣਾਂ ਅਤੇ ਬਚਾਅ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀ ਡੇਂਗੂ ਰੋਕਥਾਮ ਟੀਮਾਂ ਵਿਚ ਮ.ਪ.ਹ ਸੁਪਰਵਾਈਜ਼ਰ, ਮ.ਪ.ਹ.ਵ ਮੇਲ/ਫੀਮੇਲ, ਆਸ਼ਾ ਵਰਕਰਾਂ ਅਤੇ ਬਰੀਡਰ ਚੈਕਰ ਆਦਿ ਮੈਂਬਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀ ਟੀਮਾਂ ਵਲੋਂ ਆਮ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਡੇਂਗੂ ਸੰਬੰਧੀ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ, ਖਾਲੀ ਡਰਮਾਂ, ਭਾਂਡੀਆ ਜਾਂ ਹੋਰ ਕਿਸੇ ਵੀ ਚੀਜ਼ ਵਿਚ ਅਤੇ ਛੱਤਾਂ ’ਤੇ ਵਾਧੂ ਪਾਣੀ ਖੜਾ ਨਾ ਹੋਣ ਦੇਣ ਆਦਿ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮੇਂ ਸਮੇਂ ਸਿਰ ਵੱਖ-ਵੱਖ ਖੇਤਰਾਂ ਵਿਚ ਫੋਗਿੰਗ, ਸਪਰੇਅ, ਡੇਂਗੂ ਜਾਗਰੂਕਤਾ ਸਮੱਗਰੀ ਵੰਡ ਕੇ ਅਤੇ ਵੱਖ-ਵੱਖ ਥਾਵਾਂ ’ਤੇ ਡੇਂਗੂ ਜਾਗਰੂਕਤਾ ਪੋਸਟਰ ਲਗਾ ਕਿ, ਬਲੱਡ ਸਲਾਈਡਾ ਬਣਾ, ਆਮ ਲੋਕਾਂ ਨੂੰ ਡੇਂਗੂ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪੰਜਾਬ ਕਾਂਗਰਸ ਹੋਰ ਮਜ਼ਬੂਤ ਹੋਵੇਗੀ : ਸਾਧੂ ਸਿੰਘ ਧਰਮਸੋਤ ਅਗਲੀ ਖ਼ਬਰ ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ ਕੌਲੀ ਵਿਖੇ ਨਵੇਂ ਸੈਸ਼ਨ ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।