ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ- ਦੁਲੱਦੀ, ਭੋਜੋਮਾਜਰੀ, ਖੱਟੜਾ
ਨਾਭਾ, 4 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਅੰਦਰ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਵੇਖ ਸਾਰੀਆਂ ਹੀ ਸਿਆਸੀ ਪਾਰਟੀਆਂ ਵਲੋਂ ਸੂਬੇ ਅੰਦਰ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਵੱਧ ਤੋਂ ਵੱਧ ਹੋਰਨਾਂ ਪਾਰਟੀਆਂ ਦੇ ਵਰਕਰਾਂ ਨੂੰ ਆਪਣੀਆਂ ਪਾਰਟੀਆਂ ਨਾਲ ਜੋੜਿਆ ਜਾ ਸਕੇ। ਇਸੇ ਤਹਿਤ ਸਾਬਕਾ ਚੇਅਰਮੈਨ ਜਗਜੀਤ ਸਿੰਘ ਦੁਲੱਦੀ, ਸਾਬਕਾ ਚੇਅਰਮੈਨ ਇੱਛਿਆਮਾਨ ਸਿੰਘ ਭੋਜੋਮਾਜਰੀ ਅਤੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਖੱਟੜਾ ਵਲੋਂ ਕਾਂਗਰਸ ਦੇ ਹੱਕ ਵਿਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ।
ਨਾਭਾ, 4 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਅੰਦਰ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਵੇਖ ਸਾਰੀਆਂ ਹੀ ਸਿਆਸੀ ਪਾਰਟੀਆਂ ਵਲੋਂ ਸੂਬੇ ਅੰਦਰ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਵੱਧ ਤੋਂ ਵੱਧ ਹੋਰਨਾਂ ਪਾਰਟੀਆਂ ਦੇ ਵਰਕਰਾਂ ਨੂੰ ਆਪਣੀਆਂ ਪਾਰਟੀਆਂ ਨਾਲ ਜੋੜਿਆ ਜਾ ਸਕੇ। ਇਸੇ ਤਹਿਤ ਸਾਬਕਾ ਚੇਅਰਮੈਨ ਜਗਜੀਤ ਸਿੰਘ ਦੁਲੱਦੀ, ਸਾਬਕਾ ਚੇਅਰਮੈਨ ਇੱਛਿਆਮਾਨ ਸਿੰਘ ਭੋਜੋਮਾਜਰੀ ਅਤੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਖੱਟੜਾ ਵਲੋਂ ਕਾਂਗਰਸ ਦੇ ਹੱਕ ਵਿਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਅੱਜ ਗੱਲਬਾਤ ਕਰਦੇ ਹੋਏ ਦੁਲੱਦੀ, ਭੋਜੋਮਾਜਰੀ ਤੇ ਖੱਟੜਾ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਫਿਰ ਤੋਂ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਫਿਰ ਤੋਂ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ ਕਿਉਂ ਜੋ ਕਾਂਗਰਸ ਪਾਰਟੀ ਦੀ ਸਰਕਾਰ ਨੇ ਹੀ ਹਮੇਸ਼ਾ ਬਿਨਾਂ ਪੱਖਪਾਤ ਪਾਰਟੀ ਪੱਧਰ ਤੋਂ ਉਪਰ ਉੱਠ ਕੇ ਪੰਜਾਬ ਅੰਦਰ ਵਿਕਾਸ ਕਰਵਾਇਆ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਕਾਂਗਰਸ ਦੀ ਸਰਕਾਰ ਸਮੇਂ ਹਲਕੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਹਲਕੇ ਦੇ ਲੋਕ ਫਿਰ ਤੋਂ ਸਾਬਕਾ ਮੰਤਰੀ ਧਰਮਸੋਤ ਨੂੰ ਵੱਡੇ ਫਰਕ ਨਾਲ ਜਿੱਤਾ ਆ ਕੇ ਵਿਧਾਨ ਸਭਾ ਚੋਣਾਂ ਵਿਚ ਭੇਜਣਗੇ। ਉਨ੍ਹਾਂ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਪੰਜਾਬ ਅੰਦਰ ਵਧੇਰੇ ਮਜਬੂਤ ਹੋਵੇਗੀ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਹੁੰਝਾ ਫੇਰ ਜਿੱਤ ਪ੍ਰਾਪਤ ਕਰੇਗੀ।